148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

Spread the love
ਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐਸ ਐਚ ਓ ਇੰਸਪੈਕਟਰ ਰਾਹੁਲ ਸ਼ਰਮਾ ਦੀ ਨਿਗਰਾਨੀ ਹੇਠ ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਨੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਦੌਰਾਨ ਇੱਕ ਨੌਜਵਾਨ ਨੂੰ 148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਉਕਤ ਨੌਜਵਾਨ  ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਕੀਰਤਪੁਰ ਸਾਹਿਬ ਨੇ ਦੱਸਿਆ ਕਿ  ਪੁਲਿਸ ਪਾਰਟੀ  ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਕੀਰਤਪੁਰ ਸਾਹਿਬ ਤੋਂ ਬੁੰਗਾ ਸਾਹਿਬ ਵੱਲ ਜਾ ਰਹੀ ਸੀ। ਜਦੋਂ ਪੁਲਿਸ ਪਾਰਟੀ ਪਿੰਡ ਹਰਦੋਨਿਮੋਹ ਦੇ ਨੇੜੇ ਪ੍ਰਾਇਮਰੀ ਸਕੂਲ ਕੋਲ ਪੁੱਜੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਨੌਜਵਾਨ ਨੇ ਪੁਲਿਸ ਨੂੰ ਦੇਖ ਕੇ ਘਬਰਾ ਕੇ ਆਪਣੇ ਹੱਥ ਵਿੱਚ ਫੜਿਆ ਮੋਮੀ ਲਿਫ਼ਾਫ਼ਾ ਝਾੜੀਆਂ ਕੋਲ ਜ਼ਮੀਨ ’ਤੇ ਸੁੱਟ ਦਿੱਤਾ ਅਤੇ ਉਥੋਂ ਅੱਗੇ ਜਾਣ ਦੀ ਕੋਸ਼ਿਸ਼ ਕੀਤੀ।ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਨੌਜਵਾਨ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਦੀ ਪਛਾਣ ਗੁਰਕੀਰਤ ਸਿੰਘ ਉਰਫ਼ ਵੰਸ਼ ਵਾਸੀ ਨੇੜੇ ਅੰਬ ਵਾਲਾ ਚੌਕ, ਕੀਰਤਪੁਰ ਸਾਹਿਬ ਵਜੋਂ ਹੋਈ। ਪੁਲਿਸ ਵੱਲੋਂ ਜ਼ਮੀਨ ’ਤੇ ਸੁੱਟੇ ਮੋਮੀ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 148.5 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ।ਪੁਲਿਸ ਨੇ  ਇਸ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਥਾਣਾ ਕੀਰਤਪੁਰ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਮਾਨਯੋਗ ਅਦਾਲਤ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਹੋਇਆ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਨਸ਼ੀਲੇ ਪਦਾਰਥ ਦੀ ਸਪਲਾਈ ਨਾਲ ਜੁੜੇ ਅੱਗੇ-ਪਿੱਛੇ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *