20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Spread the love

ਜੈਤੋ, 21 ਅਪ੍ਰੈਲ (ਰਘੂਨੰਦਨ ਪਰਾਸ਼ਰ ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ  ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਦੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਸਾਲ 2023 ਵਿੱਚ ਬਰਨਾਲਾ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਛੰਨਾ ਵਿਖੇ ਪੰਚਾਇਤੀ ਜ਼ਮੀਨ ‘ਤੇ 3,84,000 ਰੁਪਏ ਦੀ ਲਾਗਤ ਨਾਲ ਸੋਲਰ ਪੰਪ ਲਗਾਇਆ ਸੀ ਪਰ ਉਕਤ ਪੰਚਾਇਤ ਸਕੱਤਰ ਨੇ ਬਿੱਲਾਂ ‘ਤੇ ਅਗਲੇਰੀ ਕਾਰਵਾਈ ਹਿੱਤ ਕਮਿਸ਼ਨ ਵਜੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

  • Related Posts

    ਪੱਤਰਕਾਰ ਕੁਲਵੰਤ ਸਿੰਘ ਨੂਰੋਵਾਲ ਤੇ ਦਰਜ ਕੀਤਾ ਝੂਠਾ ਪਰਚਾ ਤੁਰੰਤ ਰੱਦ ਕੀਤਾ ਜਾਵੇ- ਪ੍ਰਧਾਨ ਪ੍ਰੈਸ ਕਲੱਬ

    Spread the love

    Spread the love ਸੁਲਤਾਨਪੁਰ ਲੋਧੀ 11 ਜੁਲਾਈ ਰਣਜੀਤ ਸਿੰਘ ਚੰਦੀ ਦੀ ਵਰਕਿੰਗ ਜਨਲਿਸਟ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੀ ਇੱਕ ਜਰੂਰੀ ਮੀਟਿੰਗ ਪ੍ਰਧਾਨ ਸੁਰਿੰਦਰਪਾਲ ਸਿੰਘ ਸੋਢੀ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ…

    ਡੀ ਟੀ ਐਫ਼ ਆਗੂਆਂ ‘ਅਤੇ ਕੰਪਿਊਟਰ ਅਧਿਆਪਕਾਂ ਤੇ ਕੇਸ ਦਰਜ ਕਰਨ ਦੀ ਨਿਖੇਧੀ  = ਦਰਜ਼ ਕੀਤੇ ਕੇਸ ਵਾਪਿਸ ਲਏ ਜਾਣ-(ਡੀ ਟੀ ਐਫ਼. ਪੰਜਾਬ)  

    Spread the love

    Spread the love ਮੋਗਾ,11ਜੁਲਾਈ (ਪ ਪ)– ਜਮਹੂਰੀ ਅਧਿਆਪਕ ਜਥੇਬੰਦੀ ਪੰਜਾਬ ਨੇ ਸੰਘਰਸ਼ ਵਿੱਚ ਸ਼ਾਮਿਲ ਜ਼ਿਲਾ ਸੰਗਰੂਰ ਦੇ ਡੀ ਟੀ ਐਫ਼ ਆਗੂਆਂ ਅਤੇ ਕੰਪਿਊਟਰ ਅਧਿਆਪਕਾਂ ਉੱਪਰ ਪੁਲਿਸ ਵੱਲੋਂ ਕੇਸ ਦਰਜ਼ ਕਰਨ…

    Leave a Reply

    Your email address will not be published. Required fields are marked *