3.10 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ 

Spread the love

ਬਲਾਚੌਰ, 8 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਥਾਣਾ ਸਦਰ ਬਲਾਚੌਰ ਦੇ ਐੱਸ.ਆਈ. ਰਾਕੇਸ਼ ਪਾਲ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਲਿੰਕ ਰੋਡ ਨੇੜੇ ਪਾਧੀ ਦਾ ਭੱਠਾ, ਪਿੰਡ ਮਹਿਤਪੁਰ ਉਲੱਦਣੀ ਵਿਖੇ ਗਸ਼ਤ ‘ਤੇ ਮੌਜੂਦ ਸੀ। ਇਸ ਦੌਰਾਨ ਸ਼ੱਕੀ ਹਾਲਾਤ ਵਿੱਚ ਘੁੰਮ ਰਹੇ ਇੱਕ ਨੌਜਵਾਨ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 3.10 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਆਰੋਪੀ ਦੀ ਪਛਾਣ ਸਰਬਜੀਤ ਸਿੰਘ ਉਰਫ਼ ਸਾਬੀ (22 ਸਾਲ), ਪੁੱਤਰ ਸ਼ਿੰਗਾਰਾ ਸਿੰਘ, ਵਾਸੀ ਜਗਤਪੁਰ, ਥਾਣਾ ਬਲਾਚੌਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ ਹੈ। ਪੁਲਿਸ ਨੇ ਆਰੋਪੀ ਖ਼ਿਲਾਫ਼ ਵੀ ਕੇਸ ਦਰਜ ਕਰਕੇ ਉਸ ਨੂੰ ਸਲਾਖਾਂ ਪਿੱਛੇ ਭੇਜ ਦਿੱਤਾ ਹੈ। ਪੁਲਿਸ ਵੱਲੋਂ ਫੜੇ ਗਏ ਨੌਜਵਾਨ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਨਸ਼ੀਲਾ ਪਦਾਰਥ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕੀਤਾ ਜਾਣਾ ਸੀ।

  • Related Posts

    ਟਾਂਡਾ ਪੁਲਿਸ ਦੀ ਵੱਡੀ ਕਾਰਵਾਈ ਵੱਖ-ਵੱਖ ਮੁਕੱਦਮਿਆਂ ਵਿੱਚ ਲੋੜੀਂਦੇ 5 ਗ੍ਰਿਫ਼ਤਾਰ

    Spread the love

    Spread the loveਹੁਸ਼ਿਆਰਪੁਰ/ਟਾਂਡਾ (ਤਰਸੇਮ ਦੀਵਾਨਾ ) – ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਟਾਂਡਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਟੀਮਾਂ ਨੇ ਵੱਖ-ਵੱਖ…

    ਝੜੌਦੀ ਚੌਂਕ ’ਚ ਬੇਕਾਬੂ ਟੈਂਪੂ ਨਾਲ ਹੋਇਆ ਹਾਦਸਾ  ਪਿਤਾ-ਧੀ ਗੰਭੀਰ ਜ਼ਖਮੀ, ਮੋਟਰਸਾਈਕਲ ਟੈਂਪੂ ਦੀ ਚਪੇਟ ’ਚ ਆਇਆ  

    Spread the love

    Spread the loveਮਾਛੀਵਾੜਾ ਸਾਹਿਬ, 8 ਜੁਲਾਈ (ਸੁੱਚਾ ਬੰਗੜ)- ਮਾਛੀਵਾੜਾ ਸਾਹਿਬ ਨੇੜੇ ਰਾਹੋਂ ਰੋਡ ’ਤੇ ਸਥਿਤ ਪਿੰਡ ਝੜੌਦੀ ਦੇ ਚੌਂਕ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ…

    Leave a Reply

    Your email address will not be published. Required fields are marked *