304 ਗ੍ਰਾਮ ਹੀਰੋਇਨ ਅਤੇ ਮੋਟਰਸਾਈਕਲ ਸਮੇਤ ਦੋ ਤਸਕਰ ਕਾਬੂ

Spread the love

 ਜਗਰਾਉਂ, 18 ਦਸੰਬਰ (ਜਸਵਿੰਦਰ ਸਿੰਘ ਡਾਂਗੀਆ) ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਨਵਨੀਤ ਸਿੰਘ ਬੈਂਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਸੀਆਈਏ ਦੇ ਇੰਚਾਰਜ ਕਿੱਕਰ ਸਿੰਘ ਦੀ ਦਿਸ਼ਾ ਨਿਰਦੇਸ਼ ਹੇਠ ਸੀਆਈਏ ਸਟਾਫ਼ ਦੀ ਪੁਲਿਸ ਨੇ ਦੋ ਤਸਕਰਾਂ ਨੂੰ 304 ਗ੍ਰਾਮ ਹੀਰੋਇਨ ਸਮੇਤ ਮੋਟਰਸਾਈਕਲ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਇਸ ਮਾਮਲੇ ਸਬੰਧੀ ਸਬ ਇੰਸਪੈਕਟਰ ਗੁਰਸੇਵਕ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੇ ਸਬੰਧ ਵਿੱਚ ਪਿੰਡ ਸਿੱਧਵਾਂ ਕਲਾਂ ਦੇ ਟੀਮ-ਪੁਆਇੰਟ ਉੱਤੇ ਮੌਜੂਦ ਸੀ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਸੂਚਨਾਂ ਦਿੱਤੀ ਕਿ ਦੋ ਨਸ਼ਾ ਤਸਕਰ ਜੋ ਹੀਰੋਇਨ ਵੇਚਣ ਦਾ ਧੰਦਾ ਕਰਦੇ ਹਨ ਉਹ ਦੋਨੋਂ ਇਸ ਟਾਈਮ ਪਿੰਡ ਸਿੱਧਵਾਂ ਕਲਾਂ ਦੇ ਸਟੇਡੀਅਮ ਵਿੱਚ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਹੇ ਹਨ। ਸਬ ਇੰਸਪੈਕਟਰ ਗੁਰਸੇਵਕ ਸਿੰਘ ਨੇ ਪੁਲਿਸ ਪਾਰਟੀ ਸਮੇਤ ਦੋਨੋਂ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 304 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਬਰਾਮਦ ਕਰਕੇ ਗਿਰਫ਼ਤਾਰ ਕੀਤਾ ਗਿਆ। ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਦੋਨੋਂ ਅਰੋਪੀਆਂ ਨੇ ਅਪਣੀ ਪਹਿਚਾਣ ਬਲਜੀਤ ਸਿੰਘ ਉਰਫ਼ ਮਾਣੀ ਪਿੰਡ ਆਲੀਵਾਲ ਅਤੇ ਸੁਖਵਿੰਦਰ ਸਿੰਘ ਸੁੱਖਾ ਪਿੰਡ ਬਣੀਏਂ ਵਾਲ ਵਜੋਂ ਦੱਸੀ। ਇਸ ਮਾਮਲੇ ਦੇ ਸਬੰਧ ਵਿੱਚ ਦੋਨੋਂ ਅਰੋਪੀਆਂ ਦੇ ਖ਼ਿਲਾਫ਼ ਥਾਣਾ ਸਦਰ ਵਿੱਚ ਐਨਡੀਪੀਐਸ ਐਕਟ ਦੀ ਧਾਰਾ ਤਹਿਤ ਮਾਮਲਾ ਦਰਜ਼ ਕੀਤਾ ਗਿਆ।

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *