5.87 ਕਰੋੜ ਦੀ ਨਕਦੀ ਵੀ ਬਰਾਮਦ, ਐਨਡੀਪੀਐਸ ਤਹਿਤ 2721 ਐਫਆਈਆਰ ਦਰਜ ਅਤੇ 4592 ਨਸ਼ਾ ਤਸਕਰ ਗ੍ਰਿਫਤਾਰ

Spread the love

ਚੰਡੀਗੜ੍ਹ, 31 ਮਾਰਚ (ਬਲਵਿੰਦਰ ਆਜ਼ਾਦ):– ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸਫਲਤਾ ਬਾਰੇ ਦੱਸਿਆ ਅਤੇ 30 ਮਾਰਚ ਤੱਕ ਕੀਤੀ ਗਈ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।ਸੋਮਵਾਰ ਨੂੰ ਅਮਨ ਅਰੋੜਾ ਨੇ ‘ਆਪ’ ਆਗੂਆਂ ਡਾ. ਸੰਨੀ ਆਹਲੂਵਾਲੀਆ ਅਤੇ ਗੁਰਦੇਵ ਲਖਨਾ ਦੇ ਨਾਲ ਚੰਡੀਗੜ੍ਹ ਪਾਰਟੀ ਦਫ਼ਤਰ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ‘ਯੁਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ ਅਤੇ ਇਸ ਦੇ ਚੰਗੇ ਨਤੀਜੇ ਪੂਰੇ ਪੰਜਾਬ ਵਿੱਚ ਦੇਖਣ ਨੂੰ ਮਿਲ ਰਹੇ ਹਨ। ਸਰਕਾਰ ਦੀ ਇਸ ਮੁਹਿੰਮ ਤੋਂ ਆਮ ਲੋਕ ਵੀ ਕਾਫੀ ਖੁਸ਼ ਹਨ ਅਤੇ ਖੁੱਲ੍ਹ ਕੇ ਇਸ ਦੀ ਤਾਰੀਫ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇਹ ਮੁਹਿੰਮ ਪੂਰੇ ਸੂਬੇ ਵਿੱਚ ਸਫਲਤਾਪੂਰਵਕ ਚਲਾਈ ਜਾ ਰਹੀ ਹੈ। ਹੁਣ ਤੱਕ ਭਾਰੀ ਮਾਤਰਾ ਵਿੱਚ ਹੈਰੋਇਨ, ਅਫੀਮ ਅਤੇ ਗਾਂਜੇ ਸਮੇਤ ਕਰੀਬ 2400 ਕਿਲੋ ਨਸ਼ੀਲਾ ਪਦਾਰਥ ਬਰਾਮਦ ਕੀਤਾ ਜਾ ਚੁੱਕਾ ਹੈ। ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ ਹੁਣ ਤੱਕ 2721 ਕੇਸ ਦਰਜ ਕੀਤੇ ਗਏ ਹਨ ਅਤੇ 4592 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਤੋਂ ਇਲਾਵਾ 8.5 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਅਤੇ 5.87 ਕਰੋੜ ਰੁਪਏ ਤੋਂ ਵੱਧ ਨਕਦੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰੀ ਵਿੱਚ ਸ਼ਾਮਲ 51 ਵਿਅਕਤੀਆਂ ਦੀਆਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਹੈ। ਇਨ੍ਹਾਂ ਲੋਕਾਂ ਨੇ ਨਸ਼ੀਲੇ ਪਦਾਰਥਾਂ ਦੇ ਪੈਸੇ ਨਾਲ ਨਾਜਾਇਜ਼ ਕਬਜ਼ਾ ਕਰਕੇ ਇਹ ਮਕਾਨ ਬਣਾਏ ਸਨ। ਇਸ ਤੋਂ ਇਲਾਵਾ ਪੁਲੀਸ ਮੁਕਾਬਲੇ ਵਿੱਚ 52 ਤਸਕਰ ਜ਼ਖ਼ਮੀ ਹੋ ਗਏ।ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਕਲਪ ਲਿਆ ਹੈ ਕਿ ਉਹ ਪੰਜਾਬ ਵਿੱਚੋਂ ਨਸ਼ਿਆਂ ਅਤੇ ਨਸ਼ਾ ਤਸਕਰਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦੇਣਗੇ। ਅਰੋੜਾ ਨੇ ਪਿਛਲੀ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰ ਦੀ ਆਲੋਚਨਾ ਕੀਤੀ ਅਤੇ ਤਿੰਨੋਂ ਪਾਰਟੀਆਂ ‘ਤੇ ਨਸ਼ੇ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਸਮੱਗਲਰਾਂ ਨੂੰ ਸਰਪ੍ਰਸਤੀ ਦਿੱਤੀ, ਜਿਸ ਕਾਰਨ ਪੰਜਾਬ ‘ਚ ਨਸ਼ਾ ਵੱਡੇ ਪੱਧਰ ‘ਤੇ ਫੈਲਿਆ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਅਪਰੇਸ਼ਨ ਦੌਰਾਨ ਕੀਤੀ ਗਈ ਸਖ਼ਤੀ ਕਾਰਨ ਨਸ਼ਾ ਤਸਕਰ ਆਪਣੇ ਘਰਾਂ ਨੂੰ ਤਾਲੇ ਲਗਾ ਕੇ ਫ਼ਰਾਰ ਹੋ ਗਏ ਹਨ। ਕਈ ਨਸ਼ਾ ਤਸਕਰ ਫੜੇ ਗਏ ਹਨ ਅਤੇ ਕਈ ਨਸ਼ਾ ਤਸਕਰ ਪੁਲਿਸ ਮੁਕਾਬਲਿਆਂ ਵਿਚ ਜ਼ਖਮੀ ਵੀ ਹੋਏ ਹਨ। ਇਸ ਦੇ ਨਾਲ ਹੀ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪਾਕਿਸਤਾਨ ਤੋਂ ਹੋਣ ਵਾਲੀ ਨਸ਼ਾ ਤਸਕਰੀ ‘ਚ ਭਾਰੀ ਕਮੀ ਆਈ ਹੈ ਕਿਉਂਕਿ ਪਾਕਿਸਤਾਨ ਦੇ ਨਸ਼ਾ ਤਸਕਰਾਂ ਨੂੰ ਇੱਥੇ ਆਪਣਾ ਨਸ਼ਾ ਚੁੱਕਣ ਵਾਲਾ ਕੋਈ ਨਹੀਂ ਲੱਭਦਾ ਅਤੇ ਜੇਕਰ ਕੋਈ ਅਜਿਹਾ ਕੰਮ ਕਰਦਾ ਹੈ ਤਾਂ ਪੁਲਸ ਤੁਰੰਤ ਉਸ ਨੂੰ ਫੜ ਲੈਂਦੀ ਹੈ, ਜਿਸ ਕਾਰਨ ਸਪਲਾਈ ਚੇਨ ਟੁੱਟ ਗਈ ਹੈ।ਅਰੋੜਾ ਨੇ ਪੰਜਾਬ ਦੇ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਲਈ ਕਿਹਾ ਅਤੇ ਕਿਹਾ ਕਿ ਜਦੋਂ ਅਸੀਂ ਸਾਰੇ ਰਲ ਕੇ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਾਂਗੇ ਤਾਂ ਹੀ ਪੰਜਾਬ ਵਿੱਚੋਂ ਨਸ਼ੇ ਦਾ ਪੂਰੀ ਤਰ੍ਹਾਂ ਖਾਤਮਾ ਕੀਤਾ ਜਾ ਸਕਦਾ ਹੈ।

  • Related Posts

    ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ

    Spread the love

    Spread the loveਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ…

    ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਦੇ ਦੋਸ਼- ਡੰਡਿਆਂ, ਬੇਸਬਾਲ ਤੇ ਕਾਪਿਆਂ ਨਾਲ ਲੈਸ ਹੋ ਕੇ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ, ਸਾਮਾਨ ਨੁਕਸਾਨਣ ਅਤੇ ਸੋਨੇ ਦੀਆਂ ਵਾਲੀਆਂ…

    Leave a Reply

    Your email address will not be published. Required fields are marked *