60 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ

Spread the love
ਫ਼ਗਵਾੜਾ-ਅੰਮਿਤਸਰ 15 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀ.ਆਈ.ਏ.-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।
ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ ਮੁਲਜ਼ਮ ਸਿਪਾਹੀ ਨੇ ਆਪਣੇ ਗੁਆਂਢੀ ਕਿਸ਼ਨ ਕੁਮਾਰ ਵਿਰੁੱਧ ਐਫ.ਆਈ.ਆਰ.ਦਰਜ ਨਾ ਕਰਨ ਬਦਲੇ 60 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਦਾ ਗੁਆਂਢੀ ਕਿਸ਼ਨ ਕੁਮਾਰ ਪਹਿਲਾਂ ਨਸ਼ਾ ਤਸਕਰੀ ਵਿੱਚ ਸ਼ਾਮਲ ਸੀ ਪਰ ਪੁਲਿਸ ਦੀ ਸਖ਼ਤ ਨਿਗਰਾਨੀ ਅਤੇ ਕਾਰਵਾਈ ਕਾਰਨ ਉਹ ਸੁਧਰ ਗਿਆ ਅਤੇ ਹੁਣ ਉਹ ਇੱਕ ਨਿੱਜੀ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਿਹਾ ਹੈ। ਸੀਆਈਏ-2, ਅੰਮ੍ਰਿਤਸਰ ਦੇ ਪੁਲਿਸ ਮੁਲਾਜ਼ਮਾਂ ਨੇ ਕਿਸ਼ਨ ਕੁਮਾਰ ਦੇ ਘਰ ਛਾਪਾ ਮਾਰਿਆ ਸੀ ਪਰ ਉਨ੍ਹਾਂ ਨੂੰ ਉੱਥੋਂ ਕੁਝ ਵੀ ਗੈਰ-ਕਾਨੂੰਨੀ ਨਹੀਂ ਮਿਲਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਇਸ ਸਬੰਧੀ ਰਿਸ਼ਵਤ ਵਜੋਂ ਪਹਿਲਾਂ ਹੀ 50 ਹਜ਼ਾਰ ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਉਪਰੰਤ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *