8 ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ ਨੌਜਵਾਨ ਕਾਬੂ, ਕੇਸ ਦਰਜ

Spread the love

ਸ੍ਰੀ ਮੁਕਤਸਰ ਸਾਹਿਬ, 7 ਜੁਲਾਈ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲਾਂ ਦੀ ਬਰਾਮਦਗੀ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 8 ਬਿਨਾਂ ਨੰਬਰੀ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਸੀਤ ਚੌਕ, ਸ੍ਰੀ ਮੁਕਤਸਰ ਸਾਹਿਬ ਵਿਖੇ ਮੌਜੂਦ ਸੀ। ਇਸ ਦੌਰਾਨ ਇੱਕ ਭਰੋਸੇਯੋਗ ਮੁਖਬਰ ਨੇ ਸੂਚਨਾ ਦਿੱਤੀ ਕਿ ਹਰਪ੍ਰੀਤ ਸਿੰਘ ਪੁੱਤਰ ਸਰਦੀਪ ਸਿੰਘ ਵਾਸੀ ਪਿੰਡ ਸੋਹਣਗੜ੍ਹ ਰੱਤੇਵਾਲਾ ਵੱਲੋਂ ਸ਼ਹਿਰ ਵਿੱਚ ਕਈ ਮੋਟਰਸਾਈਕਲ ਚੋਰੀ ਕੀਤੇ ਗਏ ਹਨ ਅਤੇ ਉਹ ਇੱਕ ਬਿਨਾਂ ਨੰਬਰੀ ਕਾਲੇ ਰੰਗ ਦੇ ਸੀਡੀ ਡੀਲਕਸ ਮੋਟਰਸਾਈਕਲ ’ਤੇ ਜਲਾਲਾਬਾਦ ਰੋਡ ਵੱਲ ਘੁੰਮ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਨਾਕਾਬੰਦੀ ਕਰਕੇ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ। ਪੁੱਛਗਿੱਛ ਅਤੇ ਜਾਂਚ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਕੁੱਲ 8 ਬਿਨਾਂ ਨੰਬਰੀ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ। ਇਸ ਸਬੰਧੀ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿੱਚ ਐੱਫਆਈਆਰ ਨੰਬਰ 193 ਮਿਤੀ 06 ਜੁਲਾਈ 2026 ਅਧੀਨ ਧਾਰਾ 303(2) ਬੀ.ਐਨ.ਐੱਸ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

  • Related Posts

    ਆਮ ਆਦਮੀ ਪਾਰਟੀ ਵੱਲੋਂ ਲੋਕ ਹਿੱਤਾਂ ਲਈ ਇਤਿਹਾਸਕ ਫ਼ੈਸਲੇ ਲਏ :- ਸਹਿਜਪਲ ਲਾਡਾ  ਨਗਰ ਕੌਂਸਲ ਪ੍ਰਧਾਨ ਰਿਤੇਸ਼ ਬਾਂਸਲ ਵਲੋਂ ਸਹਿਜਪਾਲ ਸਿੰਘ ਲਾਡਾ ਦਾ ਕੀਤਾ ਸਨਮਾਨ 

    Spread the love

    Spread the loveਘਨੌਰ 7 ਜੁਲਾਈ (ਅਭਿਸ਼ੇਕ ਸੂਦ) ਬੀਤੇ ਦਿਨੀਂ ਰਾਜਪੁਰਾ ਸ਼ਹਿਰ ਨੂੰ ਮਿਲੀ ਨਵੀਂ ਲੀਡਰਸ਼ਿਪ ਚ ਰਿਤੇਸ਼ ਬਾਂਸਲ ਵਲੋਂ ਨਗਰ ਕੌਂਸਲ ਪ੍ਰਧਾਨ ਵਜੋਂ ਕਮਾਨ ਸੰਭਾਲੀ ਹੈ। ਇਸ ਸਬੰਧੀ ਨਗਰ ਕੌਂਸਲ…

    LADC ਨੀਤੀ ਦੇ ਵਿਰੋਧ ਵਿੱਚ ਜ਼ਿਲ੍ਹਾ ਬਾਰ ਐਡਹਾਕ ਐਸੋਸੀਏਸ਼ਨ ਦੇ ਚੇਅਰਮੈਨ ਹਰਿੰਦਰ ਸਿੰਘ ਰਾਣੂ ਦੀ ਅਗਵਾਈ ਹੇਠ ਵਕੀਲਾਂ ਵੱਲੋਂ ਮੁਕੰਮਲ ਹੜਤਾਲ, ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

    Spread the love

    Spread the loveਬਰਨਾਲਾ,  ਬਲਵੰਤ ਸਿੰਘ ਸਿੱਧੂ 07 ਜੁਲਾਈ:2026  ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੀ ਜੁਆਇੰਟ ਐਕਸ਼ਨ ਕਮੇਟੀ (JAC) ਦੇ ਸੱਦੇ ’ਤੇ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ, ਬਰਨਾਲਾ ਵੱਲੋਂ LADC (ਲੀਗਲ ਏਡ ਡਿਫੈਂਸ…

    Leave a Reply

    Your email address will not be published. Required fields are marked *