L ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰਾਤ ਸਮੇਂ ਨਾਈਟ ਡੋਮੀਨੇਸ਼ਨ ਤਹਿਤ ਲਗਾਤਾਰ ਚੈਕਿੰਗ

Spread the love

ਸ੍ਰੀ ਮੁਕਤਸਰ ਸਾਹਿਬ, 30 ਜੁਲਾਈ (ਗੁਰਮੀਤ)- ਡਾ. ਅਖਿਲ ਚੌਧਰੀ (ਆਈ.ਪੀ.ਐਸ), ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ. ਵੱਲੋਂ 15 ਅਗਸਤ ਦੇ ਮੱਦੇਨਜ਼ਰ ਸ਼ਹਿਰ ਵਿੱਚ ਰਾਤ ਸਮੇਂ ਨਾਈਟ ਡੋਮੀਨੇਸ਼ਨ ਤਹਿਤ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਚੈਕਿੰਗ ਦਾ ਮੁੱਖ ਉਦੇਸ਼ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣਾ ਅਤੇ ਸ਼ਰਾਰਤੀ ਅਨਸਰਾਂ, ਨਸ਼ਾ ਤਸਕਰੀ ਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਣਾ ਹੈ ਤਾਂ ਜੋ ਜ਼ਿਲ•ਾ ਵਿੱਚ ਸ਼ਾਂਤੀ ਕਾਇਮ ਰਹੇ। ਐੱਸ.ਐੱਸ.ਪੀ ਨੇ ਦੱਸਿਆ ਕਿ ਅਮਨਦੀਪ ਸਿੰਘ ਡੀ.ਐਸ.ਪੀ (ਐਚ) ਦੀ ਨਿਗਰਾਨੀ ਹੇਠ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਜ਼ਿਲ•ਾ ਵਿੱਚ ਵੱਖ-ਵੱਖ ਸਥਾਨਾਂ ਤੇ ਲਗਾਤਾਰ ਗਸ਼ਤਾਂ ਕਰਕੇ ਅਤੇ ਨਾਕੇ ਲਗਾ ਕੇ ਸ਼ੱਕੀ ਵਿਅਕਤੀ ਅਤੇ ਵਹੀਕਲ਼ਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਸ਼ਹਿਰ ਦੇ ਮੁੱਖ ਰੂਟਾਂ ਤੇ ਲਗਾਤਾਰ ਗਸ਼ਤਾਂ ਕਰ ਰਹੀਆਂ ਹਨ। ਜਿਲ•ਾ ਅੰਦਰ ਵੱਖ ਵੱਖ ਥਾਵਾਂ ਤੇ ਨਾਕੇ ਲਗਾਏ ਗਏ ਅਤੇ ਸ਼ਹਿਰ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਸੰਘਣੀ ਜਨਸੰਖਿਆ ਵਾਲੀਆਂ ਥਾਵਾਂ ਤੇ ਖੜੇ ਸ਼ੱਕੀ ਵਾਹਨਾਂ ਦੀ V181N ਐਪ ਰਾਹੀਂ ਜਾਂਚ ਕੀਤੀ ਗਈ। ਇਸ ਦੌਰਾਨ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਗਈ ਅਤੇ ਵਾਹਨਾਂ ਦੇ ਡੋਕੂਮੈਂਟ ਦੀ ਜਾਂਚ ਕੀਤੀ ਜਾ ਰਹੀ ਹੈ। ਰਾਤ ਦੇ ਸਮੇਂ ਪੁਲਿਸ ਟੀਮਾਂ ਨੇ ਵੱਖ-ਵੱਖ ਸਥਾਨਾਂ ‘ਤੇ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ। ਚੈਕਿੰਗ ਦੌਰਾਨ P19S ਐਪ ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦਾ ਪੁਲਿਸ ਕ੍ਰਿਮੀਨਲ ਰਿਕਾਰਡ ਵੇਰੀਫਾਈ ਕੀਤਾ ਗਿਆ। ਐਸ.ਐਸ.ਪੀ ਨੇ ਇਹ ਵੀ ਕਿਹਾ ਕਿ ਜ਼ਿਲ•ੇ ਵਿੱਚ ਨਸ਼ਾ ਤਸਕਰੀ ਅਤੇ ਹੋਰ ਕਿਸੇ ਵੀ ਸ਼ਰਾਰਤੀ ਅਨਸਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਉਨ•ਾਂ ਉੱਤੇ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਅਪੀਲ ਕੀਤੀ ਕਿ ਉਹ ਸ਼ਰਾਰਤੀ ਅਨਸਰਾਂ ਦੇ ਖਿਲਾਫ ਪੁਲਿਸ ਦਾ ਸਹਿਯੋਗ ਦੇਣ। ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਸੂਚਨਾ ਪ੍ਰਾਪਤ ਹੋਣ ‘ਤੇ ਜਲਦ ਤੋਂ ਜਲਦ ਪੁਲਿਸ ਨਾਲ ਸੰਪਰਕ ਕੀਤਾ ਜਾਵੇ। ਉਹਨਾਂ ਦਾ ਇਹ ਵੀ ਕਹਿਣਾ ਹੈ ਕਿ ਦਿੱਤੀ ਗਈ ਜਾਣਕਾਰੀ ਪੂਰੀ ਤਰ•ਾਂ ਗੁਪਤ ਅਤੇ ਸੁਰੱਖਿਅਤ ਰਹੇਗੀ।

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *