*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ* *— ਹੈਂਡ ਗ੍ਰਨੇਡਾਂ ਦੀ ਬਰਾਮਦਗੀ ਪੰਜਾਬ ਵਿੱਚ ਸ਼ਾਂਤੀ ਭੰਗ ਕਰਨ ਦੀ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ: ਡੀਜੀਪੀ ਗੌਰਵ ਯਾਦਵ*

Spread the love
ਦੋਸ਼ੀ ਅੱਤਵਾਦੀ ਕਾਰਵਾਈ ਨੂੰ ਅੰਜਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਦੀ ਉਡੀਕ ਕਰ ਰਹੇ ਸਨ: ਐਸਐਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਚਾਹਲ*
ਚੰਡੀਗੜ੍ਹ/ਅੰਮ੍ਰਿਤਸਰ, 9 ਜੂਨ( ਮਨਜੀਤ ਸਿੰਘ ਸ਼ੇਰਗਿੱਲ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਦੇ ਸੰਚਾਲਕਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ ਵਾਸੀ ਪਿੰਡ ਚੂੰਘ, ਤਰਨ ਤਾਰਨ ਅਤੇ ਰਾਜਵਿੰਦਰ ਸਿੰਘ ਵਾਸੀ ਸੁਰਸਿੰਘ, ਤਰਨ ਤਾਰਨ ਵਜੋਂ ਹੋਈ ਹੈ। ਹੈਂਡ ਗ੍ਰੇਨੇਡ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸੇਡਾਨ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ 46 ਏਐਲ 7846 ਹੈ, ਵੀ ਜ਼ਬਤ ਕਰ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਹੈਂਡ ਗ੍ਰਨੇਡਾਂ ਦੀ ਬਰਾਮਦਗੀ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਇੱਕ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਦਵਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਨੇ ਸਰਹੱਦ ਪਾਰੋਂ ਆਪਣੇ ਹੈਂਡਲਰਾਂ ਵੱਲੋਂ ਭੇਜੀ ਗਈ ਵਿਸਫੋਟਕ ਸਮੱਗਰੀ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਅੱਤਵਾਦੀ ਗਤੀਵਿਧੀ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤਰੁੰਤ ਕਾਰਵਾਈ ਕਰਦਿਆਂ ਡੀਐਸਪੀ ਇਨਵੈਸਟੀਗੇਸ਼ਨ ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀਐਸਪੀ ਅਟਾਰੀ ਯਾਦਵਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਇੱਕ ਖੁਫੀਆ ਆਪਰੇਸ਼ਨ ਚਲਾਇਆ ਅਤੇ ਖਾਸਾ ਖੇਤਰ ਵਿੱਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਵਰਨਾ ਕਾਰ ਦੀ ਤਲਾਸ਼ੀ ਦੌਰਾਨ ਦੋ ਹੈਂਡ ਗ੍ਰਨੇਡ ਬਰਾਮਦ ਹੋਏ। ਐਸਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਵੇਂ ਮੁਲਜ਼ਮ ਅੱਤਵਾਦੀ ਗਤੀਵਿਧੀ ਨੂੰ ਅੰਜਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਦੋਵਾਂ ਮੁਲਜ਼ਮਾਂ ਦੀ ਹਰਵੰਤ ਸਿੰਘ ਉਰਫ਼ ਹੈਰੀ, ਜੋ ਇਸ ਸਮੇਂ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹੈ, ਨੇ ਵਿਦੇਸ਼ੀ ਹੈਂਡਲਰ ਨਾਲ ਜਾਣ-ਪਛਾਣ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੇ ਹਰਵੰਤ ਸਿੰਘ ਦੇ ਸਾਥੀਆਂ ਤੱਕ ਬਹੁਤ ਸਾਰੇ ਹਥਿਆਰ ਅਤੇ ਵਿਸਫੋਟਕ ਸਮੱਗਰੀ ਪਹੁੰਚਾਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਜੇਲ੍ਹ ਵਿੱਚੋਂ ਹਰਵੰਤ ਉਰਫ਼ ਹੈਰੀ ਦਾ ਮੋਬਾਈਲ ਫੋਨ ਬਰਾਮਦ ਕਰ ਲਿਆ ਹੈ ਅਤੇ ਇਸ ਸਬੰਧੀ ਵੱਖਰਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ, ਐਫਆਈਆਰ ਨੰਬਰ 243 ਮਿਤੀ 6/9/2026 ਨੂੰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।
  • Related Posts

    ਹਿੰਦੂ ਜਥੇਬੰਦੀਆਂ ‘ਤੇ ਵੀ ਉੱਠੇ ਸਵਾਲ ਰੋਜ਼ਾਨਾ ਦੀ ਕਤਲੋ-ਗਾਰਤ ਨੇ ਪੁਲਿਸ ਦੀ ‘ਵਧੀਆ ਕਾਰਗੁਜ਼ਾਰੀ’ ਦੀ ਫੂਕ ਕੱਢੀ

    Spread the love

    Spread the loveਫਿਰੋਜ਼ਪੁਰ 10 ਜੂਨ (ਅਸ਼ੋਕ ਭਾਰਦਵਾਜ) ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਹੁਣ ਉਹ ਪੁਲਿਸ ਵਾਲਿਆਂ ਨੂੰ…

    ਅਪ੍ਰੈਂਟਿਸ ਲਾਈਨਮੈਨਾਂ ਅਤੇ ਬਿਜਲੀ ਬੋਰਡ ਮੁਲਾਜ਼ਮਾਂ ਉੱਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ  ਡੀ.ਟੀ.ਐਫ ਵੱਲੋਂ ਸਖ਼ਤ  ਨਿੰਦਾ

    Spread the love

    Spread the loveਕਪੂਰਥਲਾ, 9 ਜੂਨ (ਕੌੜਾ )- ਪਟਿਆਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਅਪ੍ਰੈਂਟਿਸ ਲਾਈਨਮੈਨਾਂ ਅਤੇ ਬਿਜਲੀ ਬੋਰਡ ਮੁਲਾਜ਼ਮਾਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਡੈਮੋਕ੍ਰੈਟਿਕ…

    Leave a Reply

    Your email address will not be published. Required fields are marked *