ਅੰਮ੍ਰਿਤਸਰ ਸ਼ਹਿਰ ਦੀ ਸਫ਼ਾਈ ਵਿਵਸਥਾ, ਮਿਲਾਵਟੀ ਖਾਧ ਪਦਾਰਥਾਂ, ਟ੍ਰੈਫਿਕ ਅਤੇ ਵਿਕਾਸ ਪ੍ਰੋਜੈਕਟਾਂ `ਤੇ ਵਿਸ਼ੇਸ਼ ਜ਼ੋਰ ਸ਼ਹਿਰ ਵਿਚੋਂ ਝੁਗੀ-ਝੌਂਪੜੀਆਂ ਦੇ ਨਜ਼ਾਇਜ ਕਬਜ਼ਿਆਂ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ

Spread the love
ਅੰਮ੍ਰਿਤਸਰ, 06 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਲੋਕ ਸਭਾ ਮੈਂਬਰ ਅਤੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੇ ਚੇਅਰਮੈਨ ਸ੍ਰੀ ਗੁਰਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਅੱਜ ਸਥਾਨਿਕ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ, ਐੱਸ.ਡੀ.ਐੱਮ. ਅੰਮ੍ਰਿਤਸਰ-2 ਸ੍ਰੀਮਤੀ ਅਲਕਾ ਕਾਲੀਆ, ਡੀ.ਸੀ.ਪੀ. ਸ੍ਰੀ ਜਗਜੀਤ ਸਿੰਘ ਵਾਲੀਆ ਸਮੇਤ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਅਤੇ ਵਿਕਾਸ ਯੋਜਨਾਵਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਪਿਛਲੀ ਮੀਟਿੰਗ ਦੇ ਫੈਸਲਿਆਂ `ਤੇ ਹੋਈ ਕਾਰਵਾਈ ਦਾ ਰੀਵਿਊ ਕਰਦਿਆਂ ਬਾਕੀ ਰਹਿੰਦੇ ਕੰਮਾਂ ਨੂੰ ਜਲਦੀ ਪੂਰਾ ਕਰਨ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ। ਲੋਕ ਸਭਾ ਮੈਂਬਰ ਸ੍ਰੀ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਹਰ ਰੋਜ਼ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਅਤੇ ਸੈਲਾਨੀ ਆਉਂਦੇ ਹਨ, ਇਸ ਲਈ ਸ਼ਹਿਰ ਦੀ ਸਫ਼ਾਈ ਵਿਵਸਥਾ ਹੋਰ ਬਿਹਤਰ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਕਿ ਸ਼ਹਿਰ ਵਿੱਚ ਝੁਗੀਆਂ-ਝੌਂਪੜੀਆਂ ਵਾਲਿਆਂ ਵੱਲੋਂ ਕੀਤੇ ਜਾ ਰਹੇ ਨਜ਼ਾਇਜ ਕਬਜ਼ਿਆਂ ਨੂੰ ਹਟਾਇਆ ਜਾਵੇ। ਨਗਰ ਨਿਗਮ ਵੱਲੋਂ ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਅਤੇ ਡੰਪ ਸਾਈਟ `ਤੇ ਬਾਇਓ-ਰੈਮੀਡੀਏਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਜਾਣਕਾਰੀ ਵੀ ਮੀਟਿੰਗ ਦੌਰਾਨ ਸਾਂਝੀ ਕੀਤੀ ਗਈ।  ਉਨ੍ਹਾਂ ਸ਼ਹਿਰ ਵਿੱਚ ਮਿਲਾਵਟੀ ਦੁੱਧ, ਪਨੀਰ, ਮਠਿਆਈਆਂ ਅਤੇ ਹੋਰ ਖਾਧ ਪਦਾਰਥਾਂ ਦੀ ਵਿਕਰੀ `ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਸਿਹਤ ਵਿਭਾਗ ਅਤੇ ਫੂਡ ਸੇਫਟੀ ਅਧਿਕਾਰੀਆਂ ਨੂੰ ਮਿਲਾਵਟਖੋਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਉਣ ਅਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖਾਣ-ਪੀਣ ਦੇ ਪਦਾਰਥਾਂ ਵਿੱਚ ਮਿਲਾਵਟਖੋਰੀ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।  ਲੋਕ ਸਭਾ ਮੈਂਬਰ ਸ੍ਰੀ ਔਜਲਾ ਨੇ ਪੀਡਬਲਿਊਡੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਸਾਰੇ ਮੁੱਖ ਚੌਕਾਂ ਅਤੇ ਸੜਕਾਂ `ਤੇ ਦਿਸ਼ਾ-ਸੂਚਕ ਸਾਈਨ ਬੋਰਡ ਲਗਾਏ ਜਾਣ ਤਾਂ ਜੋ ਬਾਹਰੋਂ ਆਉਣ ਵਾਲੇ ਯਾਤਰੀਆਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਸੜਕਾਂ ਦੀ ਮੁਰੰਮਤ ਜਾਂ ਨਿਰਮਾਣ ਦਾ ਕੰਮ ਚੱਲ ਰਿਹਾ ਹੋਵੇ, ਉੱਥੇ ਘੱਟੋ-ਘੱਟ 500 ਮੀਟਰ ਪਹਿਲਾਂ ਚੇਤਾਵਨੀ ਬੋਰਡ ਲਗਾਉਣਾ ਲਾਜ਼ਮੀ ਬਣਾਇਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਲਾਪਰਵਾਹੀ ਕਾਰਨ ਕੋਈ ਹਾਦਸਾ ਵਾਪਰਦਾ ਹੈ ਤਾਂ ਸਬੰਧਤ ਅਧਿਕਾਰੀ ਅਤੇ ਠੇਕੇਦਾਰ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਿਊ ਅੰਮ੍ਰਿਤਸਰ, ਵੱਲਾ ਬਾਈਪਾਸ ਪੁੱਲ ਸਮੇਤ ਹੋਰ ਹੋਰ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਬਿਨ੍ਹਾਂ ਕਿਸੇ ਦੇਰੀ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਮੀਟਿੰਗ ਵਿੱਚ ਤੁੰਗ ਢਾਬ ਡਰੇਨ, ਕੂੜਾ ਪ੍ਰਬੰਧਨ, ਨਾਜਾਇਜ਼ ਕਬਜ਼ੇ, ਟ੍ਰੈਫਿਕ ਜਾਮ, ਫਤਿਹਗੜ੍ਹ ਚੂੜੀਆਂ ਰੋਡ, ਮਜੀਠਾ ਰੋਡ, ਲੋਹਾਰਕਾ ਰੋਡ, ਰਿੰਗ ਰੋਡ, ਐਲੀਵੇਟਿਡ ਰੋਡ, ਨੈਸ਼ਨਲ ਹਾਈਵੇ ਪ੍ਰੋਜੈਕਟਾਂ ਅਤੇ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਨੇ ਮਾਨਸੂਨ ਦੇ ਮੱਦੇਨਜ਼ਰ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਵੱਖ-ਵੱਖ ਵਿਭਾਗਾਂ ਵਿਚਾਲੇ ਬਿਹਤਰ ਤਾਲਮੇਲ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਨੈਸ਼ਨਲ ਹੈਲਥ ਮਿਸ਼ਨ, ਸਵੱਛ ਭਾਰਤ ਮਿਸ਼ਨ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਰਾਸ਼ਟਰੀ ਖੇਤੀ ਵਿਕਾਸ ਯੋਜਨਾ, ਸਾਇਲ ਹੈਲਥ ਕਾਰਡ, ਨੈਸ਼ਨਲ ਰੂਰਲ ਡ੍ਰਿੰਕਿੰਗ ਵਾਟਰ ਪ੍ਰੋਗਰਾਮ, ਬੇਟੀ ਬਚਾਓ-ਬੇਟੀ ਪੜ੍ਹਾਓ, ਸਰਬ ਸਿੱਖਿਆ ਅਭਿਆਨ, ਮਿਡ-ਡੇ ਮੀਲ ਅਤੇ ਹੋਰ ਕੇਂਦਰ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ।ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਲੋਕ ਸਭਾ ਮੈਂਬਰ ਅਤੇ ਚੇਅਰਮੈਨ `ਦਿਸ਼ਾ` ਕਮੇਟੀ ਨੂੰ ਭਰੋਸਾ ਦਿਵਾਇਆ ਕਿ ਸਾਰੇ ਵਿਭਾਗਾਂ ਵਿਚਾਲੇ ਆਪਸੀ ਤਾਲਮੇਲ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
  • Related Posts

    280 ਗ੍ਰਾਮ ਹੈਰੋਇਨ ਸਮੇਤ ਪੰਜਾਬ ਪੁਲਿਸ ਦੇ ਸੀਨੀਅਰ ਸਿਪਾਹੀ ਸਣੇ ਤਿੰਨ ਕਾਬੂ, ਕਾਰ ਅਤੇ ਮੋਬਾਈਲ ਵੀ ਬਰਾਮਦ

    Spread the love

    Spread the loveਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਮਨਜੀਤ ਸਿੱਧੂ)- ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 280 ਗ੍ਰਾਮ ਹੈਰੋਇਨ ਸਮੇਤ ਪੰਜਾਬ ਪੁਲਿਸ ਦੇ ਇੱਕ ਸੀਨੀਅਰ ਸਿਪਾਹੀ…

    ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਕਿਸਾਨ ਜਥੇਬੰਦੀ ਦੀ ਮੀਟਿੰਗ- ਕੇਂਦਰ ਤੇ ਪੰਜਾਬ ਸਰਕਾਰ ਅੱਗੇ ਚੁੱਕੀਆਂ ਅਹਿਮ ਮੰਗਾਂ

    Spread the love

    Spread the loveਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਮਨਜੀਤ ਸਿੱਧੂ)- ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਕਿਸਾਨ ਜਥੇਬੰਦੀ ਭਾਰਤ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਜਸਵੀਰ ਸਿੰਘ ਬਰਾੜ ਦੀ ਅਗਵਾਈ ਹੇਠ ਭਾਈ…

    Leave a Reply

    Your email address will not be published. Required fields are marked *