ਆਏ ਦਿਨ ਹੋ ਰਹੀਆਂ ਚੋਰੀਆਂ ਤੋਂ ਤੰਗ ਹੋਏ ਕਾਰੋਬਾਰੀ, ਅਣਮਿਥੇ ਸਮੇਂ ਲਈ ਦੁਕਾਨਾਂ ਬੰਦ ਕਰਨ ਦਾ ਐਲਾਨਚ, ਕੱਲ੍ਹ ਕੀਤਾ ਜਾਵੇਗਾ ਚੱਕਾ ਜਾਮ

Spread the love

ਸਾਦਿਕ 15 ਅਗਸਤ(ਵਿਪਨ ਮਿੱਤਲ):- ਸਾਦਿਕ ਵਿਖੇ ਚੋਰੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਅਤੇ ਕਰੀਬ ਇੱਕ ਮਹੀਨੇ ਵਿੱਚ ਤਿੰਨ ਵੱਡੀਆਂ ਚੋਰੀਆਂ ਹੋਈਆਂ ਹਨ ਪਰ ਹਾਲੇ ਤੱਕ ਕਿਸੇ ਵੀ ਚੋਰੀ ਦਾ ਕੋਈ ਸੁਰਾਗ ਨਹੀਂ ਲੱਗਾ। ਇਸ ਕਾਰਨ ਸਾਦਿਕ ਦੇ ਦੁਕਾਨਦਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਬੀਤੀ ਰਾਤ ਫਿਰ ਬਾਲਾ ਜੀ ਮੋਬਾਈਲ ਦੀ ਦੁਕਾਨ ਤੇ ਚੋਰ ਛੱਤ ਪਾੜ ਕੇ ਅੰਦਰ ਦਾਖਲ ਹੋਏ ਤੇ ਕਰੀਬ ਇੱਕ ਲੱਖ ਰੁਪਏ ਦੇ ਨਵੇਂ ਪੁਰਾਣੇ ਮੁਬਾਇਲ ਚੋਰੀ ਕਰਕੇ ਲੈ ਗਏ।ਅੱਜ ਸਵੇਰੇ ਜਦੋਂ ਦੁਕਾਨਦਾਰਾਂ ਨੂੰ ਚੋਰੀ ਦਾ ਪਤਾ ਲੱਗਾ ਤਾਂ ਲੋਕ ਗੁੱਸੇ ਵਿੱਚ ਆ ਗਏ, ਜਿਸ ਨੂੰ ਦੇਖਦਿਆਂ ਵਪਾਰ ਮੰਡਲ ਸਾਦਿਕ ਨੇ ਤੁਰੰਤ ਹੰਗਾਮੀ ਮੀਟਿੰਗ ਕੀਤੀ। ਗੱਲਬਾਤ ਕਰਦਿਆਂ ਵਪਾਰ ਮੰਡਲ ਸਾਦਿਕ ਦੇ ਪ੍ਰਧਾਨ ਸੁਰਿੰਦਰ ਸੇਠੀ ਨੇ ਕਿਹਾ ਕਿ ਪਹਿਲਾਂ ਹੀ ਆਰਥਿਕ ਤੰਗੀ ਨਾਲ ਜੂਝ ਰਹੇ ਦੁਕਾਨਦਾਰਾਂ ਤੇ ਨਿਤ ਦਿਨ ਹੋ ਰਹੀਆਂ ਚੋਰੀਆਂ ਦੀ ਮਾਰ ਪੈ ਰਹੀ ਹੈ ਪਰ ਪੁਲਿਸ ਗੋਗਲੂਆਂ ਤੋਂ ਮਿੱਟੀ ਝਾੜ ਰਹੀ ਹੈ।ਸਮੂਹ ਦੁਕਾਨਦਾਰਾਂ ਨੇ ਫੈਸਲਾ ਕੀਤਾ ਕਿ ਜਦ ਤੱਕ ਚੋਰੀਆਂ ਦਾ ਮਸਲਾ ਹੱਲ ਨਹੀਂ ਕੀਤਾ ਜਾਂਦਾ, 16 ਅਗਸਤ ਦਿਨ ਸ਼ਨੀਵਾਰ ਤੋਂ ਸਾਦਿਕ ਦੀਆਂ ਦੁਕਾਨਾਂ ਅਣਮਿਥੇ ਸਮੇਂ ਲਈ ਬੰਦ ਰਹਿਣਗੀਆਂ ਤੇ ਸਵੇਰੇ 10 ਵਜੇ ਚੱਕਾ ਜਾਮ ਕਰਕੇ ਰੋਸ ਪ੍ਰਗਟ ਕੀਤਾ ਜਾਵੇਗਾ।ਇਸ ਮੌਕੇ ਅਪਾਰ ਸੰਧੂ, ਡਾ. ਹਰਨੇਕ ਸਿੰਘ ਭੁੱਲਰ, ਅਨੂਪ ਗੱਖੜ, ਜਗੇਦਵ ਸਿੰਘ ਢਿੱਲੋਂ, ਰਾਜੂ ਗੱਖੜ, ਸੁਰਿੰਦਰ ਛਿੰਦਾ, ਵਿਨੀਤ ਸੇਠੀ ਪ੍ਰਧਾਨ ਕਰਿਆਨਾਂ ਯੂਨੀਅਨ, ਅਮਨਦੀਪ ਸਿੰਘ, ਫਲਵਿੰਦਰ ਮੱਕੜ ਸਮੇਤ ਅਨੇਕਾਂ ਦੁਕਾਨਦਾਰਾਂ ਹਾਜਰ ਸਨ।

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *