ਆਕਸਫੋਰਡ ਦੇ ਵਿਦਿਆਰਥੀਆਂ ਨੇ ਕੱਢੀ ਇੱਕ ਜਾਗਰੂਕਤਾ ਰੈਲੀ

Spread the love

ਕੋਟਕਪੂਰਾ, 16 ਜੁਲਾਈ (ਟਿੰਕੂ ਕੁਮਾਰ) :- ‘ਦਾ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ, ਭਗਤਾ ਭਾਈਕਾ’ ਇੱਕ ਅਜਿਹੀ ਵਿੱਦਿਅਕ ਸੰਸਥਾ ਹੈ, ਜਿਸ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਕਈ ਪ੍ਰਕਾਰ ਦੀਆਂ ਗਤੀਵਿਧੀਆਂ, ਬੋਧਿਕ ਕ੍ਰਿਰਿਆਵਾਂ ਦਾ ਹਿੱਸਾ ਬਣਾਇਆ ਜਾਂਦਾ ਹੈ, ਜੋ ਉਨ੍ਹਾਂ ਨੂੰ ਇੱਕ ਜਿੰਮੇਵਾਰ ਨਾਗਰਿਕ ਬਣਾਉਣ ਵਿੱਚ ਸਹਾਈ ਹੁੰਦੀਆਂ ਹਨ। ਬੀਤੇ ਦਿਨੀ ਵੀ ਸੰਸਥਾ ਦੇ ਵਿਦਿਆਰਥੀਆਂ ਵੱਲੋਂ ਸੜਕ ਸੁਰੱਖਿਆ ਚੇਤਨਾ ਰੈਲੀ ਕੱਢੀ ਗਈ, ਜਿਸ ਵਿੱਚ ਛੇਵੀਂ ਜਮਾਤ ਤੋਂ ਦੱਸਵੀਂ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਵੱਲੋਂ ਰਵਾਨਾ ਕੀਤੀ ਗਈ ਇਸ ਰੈਲੀ ਨੇ ਸਕੂਲ ਦੇ ਡੀ.ਪੀ.ਆਈਜ਼. ਅਧਿਆਪਕਾਂ ਦੀ ਅਗਵਾਈ ਵਿੱਚ ਕੋਠਾ ਗੁਰੁ ਕਾ ਅਤੇ ਕਲਿਆਣ ਸੱਖਾ ਪਿੰਡਾਂ ਦਾ ਦੌਰਾ ਕੀਤਾ ਗਿਆ। ਪੱਤਰਕਾਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਵਿਦਿਆਰਥੀਆਂ ਨੇ ਕਿਹਾ ਕਿ ਲੋਕਾਂ ਨੂੰ ਸੜਕ-ਸੁਰੱਖਿਆ ਬਾਰੇ ਜਾਣੂ ਕਰਾਉਣਾ ਬੇਹੱਦ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਸੜਕ ਆਵਾਜਾਈ ਦੇ ਨਿਯਮਾਂ ਤੋਂ ਜਾਣੂ ਨਹੀਂ ਹੁੰਦੇ, ਜਿਸ ਕਾਰਨ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ। ਉਨ੍ਹਾਂ ਨੇ ਵਧੇਰੇ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਅਠਾਰਾਂ ਸਾਲ ਤੋਂ ਘੱਟ ਉਮਰ ਦੇ ਬੱਚੇ ਵਹੀਕਲ ਚਲਾ ਰਹੇ ਹਨ, ਜਿੰਨ੍ਹਾਂ ਨੂੰ ਨਾ ਤਾਂ ਸੜਕ ਨਿਯਮਾਂ ਦਾ ਪਤਾ ਹੁੰਦਾ ਹੈ ਅਤੇ ਨਾ ਹੀ ਉਨ੍ਹਾਂ ਕੋਲ ਡਰਾਈਵਿੰਗ ਲਾਇਸੰਸ ਹੁੰਦਾ ਹੈ। ਅਜਿਹੇ ਬੱਚੇ ਦਰਦਨਾਕ ਘਟਨਾਵਾਂ ਨੂੰ ਸੱਦਾ ਦਿੰਦੇ ਹਨ। ਇਸ ਮੌਕੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਕਿਹਾ ਕਿ ਸਾਨੂੰ ਸੜਕੀ ਆਵਾਜਾਈ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਅਤੇ ਟ੍ਰੈਫਿਕ ਬੱਤੀਆਂ ਦਾ ਪਾਲਣ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਕਰਕੇ ਅਸੀਂ ਆਪਣੀ ਅਤੇ ਹੋਰਾਂ ਦੀ ਜ਼ਿੰਦਗੀ ਵੀ ਬਚਾ ਸਕਦੇ ਹਾਂ। ਇਸ ਸਮੇਂ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ),ਰਾਜਵਿੰਦਰ ਸਿੰਘ ਸੋਢੀ (ਜਨਰਲ ਸਕੱਤਰ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਅਤੇ ਕੁਆਰਡੀਨੇਟਰ ਵੀ ਮੌਜੂਦ ਸਨ।

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *