ਆਖਿਆ! ਪੰਜਾਬ ਨੇ ਦੇਸ਼ ਦੇ ਬਾਕੀ ਸੂਬਿਆਂ ਲਈ ਮਿਸਾਲ ਕਾਇਮ ਕੀਤੀ

Spread the love

ਕੋਟਕਪੂਰਾ, 10 ਜੁਲਾਈ (ਟਿੰਕੁ ਕੁਮਾਰ) :- ਆਮ ਆਦਮੀ ਪਾਰਟੀ ਨੇ ਹਮੇਸ਼ਾਂ ਲੋਕਾਂ ਨੂੰ ਨਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਵਾਂ ਪ੍ਰਦਾਨ ਕਰਨ ’ਤੇ ਧਿਆਨ ਕੇਂਦਰਿਤ ਕੀਤਾ ਹੈ। ਆਮ ਆਦਮੀ ਪਾਰਟੀ ਦੇ ਹਲਕਾ ਕੋਟਕਪੂਰਾ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਸਰਕਾਰ ਦੇ ਠੋਸ ਕਦਮਾਂ ਸਦਕੇ ਪੰਜਾਬ ਸਿਹਤ ਦੇ ਖੇਤਰ ਵਿੱਚ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ, ਹੁਣ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਪੰਜਾਬ ਦੀ ਜਨਤਾ ਨੂੰ 10 ਲੱਖ ਤੱਕ ਮੁਫ਼ਤ ਸਿਹਤ ਸਹੂਲਤਾਵਾਂ ਬਿਨ੍ਹਾਂ ਕਿਸੇ ਜਾਤ-ਪਾਤ, ਵਿਤਕਰੇਬਾਜੀ ਅਤੇ ਪੱਖਪਾਤ ਤੋਂ ਪ੍ਰਾਪਤ ਹੋਣਗੀਆਂ। ਉਹਨਾਂ ਦੱਸਿਆ ਕਿ ਇਸ ਸਿਹਤ ਯੋਜਨਾ ਤਹਿਤ ਪੰਜਾਬ ਦੇ ਹਰੇਕ ਵਰਗ ਦੇ ਕੁੱਲ 65 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾਂ ਤਹਿਤ ਕੋਈ ਨੀਲਾ, ਪੀਲਾ ਕਾਰਡ ਨਹੀਂ ਦੇਖਿਆ ਜਾਵੇਗਾ ਅਤੇ ਸਾਰੇ ਪੰਜਾਬ ਵਾਸੀ ਸਿਰਫ ਆਧਾਰ ਕਾਰਡ ਅਤੇ ਵੋਟਰ ਕਾਰਡ ਦੇ ਆਧਾਰ ’ਤੇ ਹੀ ਆਪਣਾ ਇਲਾਜ ਕਰਵਾ ਸਕਣਗੇ। ਸੰਦੀਪ ਸਿੰਘ ਕੰਮੇਆਣਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਇਹ ਲੋਕ ਭਲਾਈ ਸਕੀਮ ਜਲਦ ਹੀ ਲਾਗੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਹਰ ਪਰਿਵਾਰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾਉਣ ਦਾ ਹੱਕਦਾਰ ਬਣੇਗਾ। ਉਨ੍ਹਾਂ ਆਖਿਆ ਕਿ ਇਸ ਸਿਹਤ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਬਾਕੀ ਸੂਬਿਆਂ ਲਈ ਮਿਸਾਲ ਕਾਇਮ ਕੀਤੀ ਹੈ। ਸੰਦੀਪ ਸਿੰਘ ਕੰਮੇਆਣਾ ਨੇ ਕਿਹਾ ਕਿ ਪੰਜਾਬ ਹੁਣ ਭਾਰਤ ਦਾ ਪਹਿਲਾ ਸੂਬਾ ਹੈ, ਜੋ ਆਪਣੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ, ਸਿੱਖਿਆ, ਬਿਜਲੀ ਅਤੇ ਬੱਸ ਯਾਤਰਾ ਮੁਹੱਈਆ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਕੋਈ ਆਮਦਨ ਹੱਦ ਨਹੀਂ ਹੈ ਅਤੇ ਪੰਜਾਬ ਦਾ ਹਰ ਨਾਗਰਿਕ ਭਾਵੇਂ ਉਹ ਸਰਕਾਰੀ ਕਰਮਚਾਰੀ ਹੋਵੇ ਜਾਂ ਪੈਨਸ਼ਨਰ ਇਸ ਮੁਫ਼ਤ ਸਿਹਤ ਸੰਭਾਲ ਦਾ ਹੱਕਦਾਰ ਹੋਵੇਗਾ।

  • Related Posts

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵੱਡੀ ਕਾਰਵਾਈ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣਾ ਕੋਟ ਈਸੇ ਖਾਂ ਦੀ ਐਸਐਚੳ ਅਤੇ ਪੀਐੱਚਜੀ ਰੰਗੇ ਹੱਥੀਂ ਗ੍ਰਿਫ਼ਤਾਰ।

    Spread the love

    Spread the loveਫਿਰੋਜ਼ਪੁਰ,27 ਸਤੰਬਰ (ਅਸ਼ੋਕ ਭਾਰਦਵਾਜ)ਪੰਜਾਬ ਵਿਜੀਲੈਂਸ ਬਿਊਰੋ, ਰੇਂਜ ਫਿਰੋਜ਼ਪੁਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਜਿ਼ਲ੍ਹਾ ਮੋਗਾ ਦੇ ਥਾਣਾ ਕੋਟ ਈਸੇ ਖਾਂ ਵਿਖੇ…

    Leave a Reply

    Your email address will not be published. Required fields are marked *