ਆਰਸੀਐੱਫ‘ਚ ਨਕਾਬਪੋਸ਼ ਲੁਟੇਰਿਆਂ ਦੀ ਦਿਨ ਦਿਹਾੜੇ ਵਾਰਦਾਤ, ਮਹਿਲਾ ਦੀ ਕੰਨ ਦੀ ਵਾਲੀ ਖੋਹ ਕੇ ਫਰਾਰ

Spread the love
ਰੇਲ ਕੋਚ ਫੈਕਟਰੀ ਦੀਆਂ ਝੁੱਗੀਆਂ ਨੇੜੇ ਘਟਨਾ
ਸੁਲਤਾਨਪੁਰ ਲੋਧੀ/ਡਡਵਿੰਡੀ, 03 ਅਪ੍ਰੈਲ ( ਪਰਮਜੀਤ ਸਿੰਘ ) – ਕਪੂਰਥਲਾ ਦੇ ਰੇਲ ਕੋਚ ਫੈਕਟਰੀ ਵਿੱਚ ਦਿਨ ਦਿਹਾੜੇ ਲੁੱਟ ਦੀ ਇੱਕ ਹੋਰ ਵਾਰਦਾਤ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਡਡਵਿੰਡੀ ਦੇ ਰਹਿਣ ਵਾਲੇ ਮੇਜਰ ਸਿੰਘ ਪੁੱਤਰ ਸਵਰਨਾ ਰਾਮ ਨੇ ਭਰੇ ਹੋਏ ਮਨ ਨਾਲ ਦੱਸਿਆ ਕਿ ਉਸਦੀ ਪਤਨੀ ਅਨੀਤਾ ਆਪਣੇ ਲੜਕੇ ਗੌਰਵ ਰੰਧਾਵਾ ਅਤੇ ਦੋਹਤੀ ਪਰਲੀਨ ਕੌਰ ਸਮੇਤ ਕਪੂਰਥਲਾ ਤੋਂ ਪਲੈਟੀਨਾ ਮੋਟਰਸਾਈਕਲ ਨੰਬਰ PB09-W 0615 ‘ਤੇ ਸਵਾਰ ਹੋ ਕੇ ਆਪਣੀ ਲੜਕੀ ਨੂੰ ਮਿਲ ਕੇ ਵਾਪਸ ਪਿੰਡ ਡਡਵਿੰਡੀ ਆ ਰਹੇ ਸਨ।
ਮੇਜਰ ਸਿੰਘ ਦੀ ਪਤਨੀ ਅਨੀਤਾ ਨੇ ਦੱਸਿਆ ਕਿ ਜਦੋਂ ਉਹ ਰੇਲ ਕੋਚ ਫੈਕਟਰੀ ਕਪੂਰਥਲਾ ਨੇੜੇ ਝੁੱਗੀਆਂ ਕੋਲ ਪਹੁੰਚੇ ਤਾਂ ਪਿੱਛੋਂ ਕਾਲੇ ਰੰਗ ਦੇ ਪਲਸਰ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਦੋ ਨਕਾਬਪੋਸ਼ ਲੁਟੇਰਿਆਂ ਨੇ ਅਚਾਨਕ ਹਮਲਾ ਕਰ ਦਿੱਤਾ ਅਤੇ ਅਨੀਤਾ ਦੇ ਸੱਜੇ ਕੰਨ ਦੀ ਵਾਲੀ ਜਬਰਦਸਤੀ ਖਿੱਚ ਕੇ ਲੈ ਗਏ। ਪਰਿਵਾਰ ਵੱਲੋਂ ਰੌਲਾ ਪਾਇਆ ਗਿਆ ਪਰ ਮੋਟਰਸਾਈਕਲ ਭਜਾ ਕੇ ਫਰਾਰ ਹੋ ਗਏ।
ਪੀੜਤ ਅਨੀਤਾ ਨੇ ਘਬਰਾਏ ਹੋਏ ਦੱਸਿਆ ਕਿ ਸਾਰੀ ਘਟਨਾ ਇੰਨੀ ਤੇਜ਼ੀ ਨਾਲ ਵਾਪਰੀ ਕਿ ਉਹ ਕੁਝ ਸਮਝ ਹੀ ਨਹੀਂ ਸਕੇ। ਇਸ ਤੋਂ ਬਾਅਦ ਉਹ ਆਪਣੇ ਪੁੱਤਰ ਅਤੇ ਦੋਹਤੀ ਸਮੇਤ ਘਰ ਪਹੁੰਚੇ ਅਤੇ ਸਾਰੀ ਘਟਨਾ ਬਾਰੇ ਪਤੀ ਮੇਜਰ ਸਿੰਘ ਨੂੰ ਜਾਣਕਾਰੀ ਦਿੱਤੀ।
ਮੇਜਰ ਸਿੰਘ ਨੇ ਦੱਸਿਆ ਕਿ ਉਹ ਇਸ ਸੰਬੰਧੀ ਪੁਲਿਸ ਚੌਂਕੀ ਸੈਦੋ ਭੁਲਾਣਾ ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾਉਣ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਉਹ ਪਿੰਡ ਵਿੱਚ ਸਾਈਕਲਾਂ ਨੂੰ ਪੈਂਚਰ ਲਗਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਨ ਅਤੇ ਇਸ ਵਾਰਦਾਤ ਨਾਲ ਉਹਨਾਂ ਨੂੰ ਹੋਰ ਆਰਥਿਕ ਅਤੇ ਮਾਨਸਿਕ ਝਟਕਾ ਲੱਗਿਆ ਹੈ।
ਇਲਾਕੇ ਵਿੱਚ ਵੱਧ ਰਹੀਆਂ ਲੁੱਟ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।
  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *