ਉਹਨਾਂ ਕਿਹਾ ਕਿ ਇਰਾਕ ਵਿੱਚ ਹੱਡ ਭੰਨਵੀਂ ਮੇਹਨਤ ਦੇ ਬਾਵਜੂਦ ਵੀ ਉਹਨਾਂ ਨੂੰ ਤਨਖਾਹ ਨਹੀਂ ਸੀ ਦਿੱਤੀ ਜਾਂਦੀ ਤੇ ਨਾ ਹੀ ਇਲਾਜ਼ ਕਰਵਾਇਆ ਜਾਂਦਾ ਸੀ ਅਤੇ ਨਾ ਹੀ ਖਾਣ ਨੂੰ ਦੋ ਡੰਗ ਦੀ ਰੋਟੀ ਦਿੱਤੀ ਜਾਂਦੀ ਸੀ। ਗੁਰਪ੍ਰੀਤ ਸਿੰਘ ਤੇ ਸੋਡੀ ਰਾਮ ਨੇ ਭਰੀਆਂ ਅੱਖਾਂ ਨਾਲ ਸੰਤ ਸੀਚੇਵਾਲ ਜੀ ਦਾ ਧੰਨਵਾਦ ਕੀਤਾ ਜਿਹਨਾਂ ਸਦਕਾ ਉਹਨਾਂ ਦੀ ਘਰ ਵਾਪਸੀ ਸੰਭਵ ਹੋ ਪਾਈ। ਗੁਰਪ੍ਰੀਤ ਤੇ ਸੋਡੀ ਰਾਮ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਨੇ 15 ਮਾਰਚ ਨੂੰ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਪਾਸ ਪਹੁੰਚ ਕੀਤੀ ਸੀ ਤੇ 28 ਮਾਰਚ ਨੂੰ ਉਹਨਾਂ ਦੇ ਮੈਂਬਰ ਵਾਪਿਸ ਆ ਗਏ।ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਨੇ ਵਿਦੇਸ਼ ਮੰਤਰਾਲੇ ਤੇ ਭਾਰਤੀ ਦੂਤਾਵਾਸ ਦਾ ਧੰਨਵਾਦ ਕਰਦਿਆ ਕਿਹਾ ਕਿ ਉਹਨਾਂ ਵੱਲੋਂ ਕੀਤੀ ਤੁਰੰਤ ਕਾਰਵਾਈ ਸਦਕਾ ਇਹ ਭਾਰਤੀ ਮਹਿਜ਼ 14 ਦਿਨਾਂ ਵਿੱਚ ਵਾਪਿਸ ਪਰਤ ਆਏ ਹਨ। ਉਹਨਾਂ ਦੱਸਿਆ ਕਿ ਵਿਦੇਸ਼ ਮੰਤਰਾਲੇ ਤੇ ਭਾਰਤੀ ਦੂਤਾਵਾਸ ਵੱਲੋਂ ਲਗਾਤਰ ਚੁਣੌਤੀਪੂਰਵਕ ਸਥਿਤੀਆਂ ਵਿੱਚੋਂ ਭਾਰਤੀਆਂ ਨੂੰ ਕੱਢ ਕਿ ਭਾਰਤ ਵਾਪਿਸ ਭੇਜਿਆ ਜਾ ਰਿਹਾ ਹੈ। ਸੰਤ ਸੀਚੇਵਾਲ ਨੇ ਮੁੜ ਪੰਜਾਬ ਦੇ ਲੋਕਾਂ ਖਾਸਕਰ ਕਮਜ਼ੋਰ ਤਬਕੇ ਨਾਲ ਸੰਬੰਧ ਰੱਖਣ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਅਰਬ ਦੇਸ਼ ਵਿੱਚ ਜਾਣ ਤੋਂ ਪਹਿਲਾਂ ਕਿਸੇ ਸੂਝਵਾਨ ਦੀ ਜ਼ਰੂਰ ਸਹਾਇਤਾ ਲੈਣ। ਉਹਨਾਂ ਪੁਲਿਸ ਪ੍ਰਸ਼ਾਸ਼ਨ ਨੂੰ ਹਿਦਾਇਤਾਂ ਕੀਤੀਆਂ ਹਨ ਕਿ ਅਜਿਹੇ ਠੱਗ ਤੇ ਫਰਜ਼ੀ ਟਰੈਵਲ ਏਜੰਟ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ ) ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…
Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

