ਕਛੂਆਂ ਚਾਲ ਚੱਲ ਰਹੇ ਪੁਲਾਂ ਦੇ ਵਿਕਾਸ ਕਾਰਜਾਂ ਤੋਂ ਤੰਗ ਇਲਾਕਾ ਨਿਵਾਸੀ

Spread the love

ਸ਼੍ਰੀ ਮੁਕਤਸਰ ਸਾਹਿਬ, 22 ਜੁਲਾਈ (ਗੁਰਮੀਤ ਕੁਮਾਰ)- ਪਿਛਲੇਂ ਦਿਨੀਂ ਜ਼ਿਲ੍ਹੇ ਅੰਦਰ ਆਈ ਬਾਰਿਸ਼ ਤੋਂ ਬਾਅਦ ਸੇਮਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਚੁੱਕਾ ਹੈ, ਜਿਸ ਤੋਂ ਬਾਅਦ ਮੁਕਤਸਰ ਮਲੋਟ ਰੋਡ ਪਿੰਡ ਰੁਪਾਣਾ ਲਾਗਿਓ ਲੰਘਦੀ ਚੰਦਭਾਨ ਡਰੇਨ ’ਤੇ ਬਣਾਇਆ ਗਿਆ ਆਰਜ਼ੀ ਪੁਲ ਪਾਣੀ ਦੇ ਵਹਾਓੁ ਵਿੱਚ ਰੁੜ ਗਿਆ, ਉਧਰ ਮੁਕਤਸਰ ਫਿਰੋਜ਼ਪੁਰ ਰੋਡ ’ਤੇ ਵੀ ਪੁਲ ਦੀ ਉਸਾਰੀ ਤਹਿਤ ਪੁਲ ਪਾਣੀ ’ਚ ਵਹਿ ਚੁੱਕਾ ਹੈ। ਉਪਰੋਕਤ ਗੱਲਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪ੍ਰਸਾਸ਼ਨ ਅਤੇ ਸਬੰਧਿਤ ਠੇਕੇਦਾਰਾਂ ਦੀ ਲਾਹਪਰਵਾਹੀ ਤੇ ਅਣਗਹਿਲੀ ਦੇ ਚੱਲਦਿਆ ਸੈਕੜੇ ਪਿੰਡਾਂ ਤੇ ਕਈ ਸ਼ਹਿਰਾਂ ਦਾ ਸੰਪਰਕ ਸ਼੍ਰੀ ਮੁਕਤਸਰ ਸਾਹਿਬ ਨਾਲੋਂ ਟੁੱਟ ਚੁੱਕਾ ਹੈ, ਤੇ ਲੋਕ ਮਹਿੰਗੇ ਭਾਅ ਦਾ ਡੀਜ਼ਲ ਤੇ ਪੈਟਰੋਲ ਬਾਲ ਕੇ ਕਈ ਕਿਲੋਮੀਟਰ ਤੱਕ ਦਾ ਪੈਂਡਾ ਤਹਿ ਕਰਕੇ ਖਜ਼ਲ ਖੁਆਰ ਹੁੰਦੇ ਹੋਏ ਆਪਣੀਆਂ ਮੰਜ਼ਿਲਾਂ ’ਤੇ ਪਹੰਚਦੇ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਠੇਕੇਦਾਰਾਂ ਵੱਲੋਂ ਕਛੂਆ ਚਾਲ ਚਲਾਏ ਜਾ ਰਹੇ ਕਾਰਜਾਂ ਦਾ ਖਾਮਿਆਜਾਂ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਤੇ ਠੇਕੇਦਾਰ ਵੱਲੋਂ ਕਿਸੇ ਵੀ ਪੁਲ ਨੂੰ ਬਣਾਉਣ ਸਮੇਂ ਅਵਾਜਾਈ ਲਈ ਪੁਖਤਾਂ ਪਬੰਧ ਨਾ ਕੀਤੇ ਜਾਣਾ ਪ੍ਰਸਾਸ਼ਨ ਦੀ ਕਾਰਗੁਜ਼ਾਰੀ ’ਤੇ ਸਵਾਲੀਆਂ ਨਿਸ਼ਾਨ ਖੜਾ ਕਰਦਾ ਹੈ ਤੇ ਠੇਕੇਦਾਰ ਵਲੋਂ ਆਵਾਜਾਈ ਲਈ ਬਣਾਇਆ ਗਿਆ ਆਰਜੀ ਰਸਤਾ ਸੇਮਨਾਲੇ ਦੇ ਓਵਰਫਲੋ ਹੋਣ ਕਾਰਨ ਪਾਣੀ ਦੇ ਤੇਜ਼ ਵਹਾਅ ’ਚ ਵਹਿ ਗਿਆ। ਇਸ ਤੋਂ ਇਲਾਵਾ ਪ੍ਰਧਾਨ ਨੇ ਦੱਸਿਆ ਕਿ ਸੇਮ ਨਾਲਿਆਂ ਦੇ ਵਿੱਚ ਵਧੇ ਪਾਣੀ ਦੇ ਪੱਧਰ ਕਾਰਨ ਬੂੜਾ ਗੁੱਜ਼ਰ, ਲੁਬਾਣਿਆਂ ਵਾਲੀ ਤੇ ਭੰਗੇਵਾਲੀ ਸੀਰਵਾਲੀ ’ਚ ਵੀ ਪੁਲ ਟੁੱਟ ਚੁੱਕੇ ਹਨ ਜਿਸ ਕਾਰਨ ਲੋਕਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਧਾਨ ਗੋਬਿੰਦ ਸਿੰਘ ਕੋਟਲੀ ਨੇ ਦੱਸਿਆ ਕਿ ਆਵਾਜਾਈ ’ਚ ਵਿਘਨ ਪੈਣ ਕਾਰਨ ਲੋਕ ਬਰਕੰਦੀ ਤੋਂ ਸੋਥਾ ਜਾ ਰਹੇ ਹਨ ਜਾਂ ਗੋਨਿਆਣਾ, ਭੰਗਚੜ੍ਹੀ, ਧਿਗਾਣਾ ਤੋਂ ਅੱਗੇ ਰੁਪਾਣਾ ਤੋਂ ਰੋਡ ਰਾਹੀਂ ਮਲੋਟ ਅਤੇ ਮੁਕਤਸਰ ਵੱਲ ਜਾ ਰਹੇ ਹਨ। ਉਨ੍ਹਾਂ ਖਦਸ਼ਾ ਜਾਹਿਰ ਕੀਤਾ ਕਿ ਜੇਕਰ ਇਨ੍ਹਾਂ ਦਿਨਾਂ ਦੌਰਾਨ ਭਾਰੀ ਮੀਂਹ ਪੈਂਦਾ ਹੈ ਤਾਂ ਇਨ੍ਹਾਂ ਸੜਕਾਂ ’ਤੇ ਕਈ ਦਿਨਾਂ ਤੱਕ ਆਵਾਜਾਈ ਪ੍ਰਭਾਵਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਬੱਚੇ ਜਿਆਦਾਤਰ ਸ਼੍ਰੀ ਮੁਕਤਸਰ ਸਾਹਿਬ ਦੇ ਸਕੂਲਾਂ ਵਿੱਚ ਪੜ੍ਹਦੇ ਹਨ, ਤੇ ਚੰਦਭਾਨ ਡਰੇਨ ’ਤੇ ਬਣਾਏ ਜਾ ਰਹੇ ਪੁੱਲ ਵਿੱਚ ਕੀਤੀ ਜਾ ਰਹੀ ਦੇਰੀ ਤੇ ਬਾਰਿਸ਼ ਤੋਂ ਆਰ ਜੀ ਪੁਲ ਦੇ ਰੁੜ ਜਾਣ ਕਾਰਨ ਉਨ੍ਹਾਂ ਦੀ ਸਮੱਸਿਆ ਗੰਭੀਰ ਹੋ ਗਈ ਹੈ, ਕਿਉਂਕਿ ਪਿੰਡਾਂ ਵਿਚੋਂ ਦੀ ਆਉਣ ਵਾਲਾ ਰਸਤਾ ਕਾਫ਼ੀ ਸੌੜਾ ਹੈ ਤੇ ਇਥੋਂ ਦੋ ਵਾਹਨ ਇਕੱਠੇ ਨਹੀਂ ਗੁਜ਼ਰ ਸਕਦੇ ਜਿਸ ਕਾਰਨ ਕਦੇ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ। ਇਸ ਤੋਂ ਇਲਾਵਾ ਉਕਤਾਂਨ ਪਿੰਡਾਂ ਦੇ ਲੋਕ ਜ਼ਿਆਦਾਤਾਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੰਮਕਾਰ ਤੇ ਦਿਹਾੜੀ ਆਦਿ ਕਰਦੇ ਹਨ, ਪਰ ਇਨ੍ਹਾਂ ਪਿੰਡਾਂ ਦਾ ਸ੍ਰੀ ਮੁਕਸਤਰ ਸਾਹਿਬ ਨਾਲੋਂ ਸੰਪਰਕ ਟੁੱਟ ਜਾਣ ਕਾਰਨ ਉਨ੍ਹਾਂ ਲੋਕਾਂ ਨੂੰ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਤੋਂ ਮੰਗ ਕੀਤੀ ਕਿ ਉਹ ਨਿੱਜੀ ਧਿਆਨ ਦੇ ਕੇ ਉਕਤਾਂਨ ਪੁਲਾਂ ਨੂੰ ਬਣਾਉਣ ਵਿੱਚ ਕੀਤੀ ਜਾ ਰਹੀ ਦੇਰੀ ਸਬੰਧੀ ਠੇਕੇਦਾਰਾਂ ਨੂੰ ਹਦਾਇਤਾਂ ਦਿੱਤੀਆ ਜਾਣ ਤੇ ਜਲਦੀ ਤੋਂ ਜਲਦੀ ਆਵਾਜਾਈ ਬਹਾਲ ਕਰਵਾਈ ਜਾਵੇ।

  • Related Posts

    ਆਪਰੇਸ਼ਨ ਪ੍ਰਹਾਰ 3.0: ਖੰਨਾ ਪੁਲਿਸ ਦੀ ਵੱਡੀ ਕਾਰਵਾਈ, 451 ਗ੍ਰਿਫ਼ਤਾਰ ਨਸ਼ਾ, ਗੈਰ-ਕਾਨੂੰਨੀ ਹਥਿਆਰ, ਚੋਰੀਸ਼ੁਦਾ ਟਰੱਕ, ਫ਼ਰਜ਼ੀ ਕੈਮਿਸਟ ਤੇ ਦੋ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰਾਂ ਦਾ ਪਰਦਾਫ਼ਾਸ਼

    Spread the love

    Spread the love ਖੰਨਾ, 12 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ) ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਆਪਰੇਸ਼ਨ ਪ੍ਰਹਾਰ 3.0 ਤਹਿਤ ਖੰਨਾ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ…

    ਪੀਜ਼ਾ ‘ਚੋਂ ਨਿਕਲੀ ਜ਼ਿੰਦਾ ਸੁੰਡੀ, ਫਾਸਟ ਫੂਡ ਵਾਲੇ ਕਰ ਰਹੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਮਿਆਦ ਪੁੱਗਾ ਸਮਾਨ ਵੇਚਣ ‘ਤੇ ਕਰਿਆਨਾ ਸਟੋਰ ‘ਤੇ ਵੀ ਕਾਰਵਾਈ

    Spread the love

    Spread the loveਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ)- ਸ਼ਹਿਰ ਦੇ ਇੱਕ ਨਾਮੀ ਫੂਡ ਕੈਫੇ ‘ਚ ਵੇਚੇ ਜਾ ਰਹੇ ਪੀਜ਼ਾ ‘ਚੋਂ ਜ਼ਿੰਦਾ ਸੁੰਡੀ ਨਿਕਲਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ…

    Leave a Reply

    Your email address will not be published. Required fields are marked *