ਦੋਦਾ, ਸ਼੍ਰੀ ਮੁਕਤਸਰ ਸਾਹਿਬ, 29 ਜੁਲਾਈ ()- ਪਿੰਡ ਕੋਟਲੀ ਦੇ ਕੋਠੇ ਢਾਬਾਂ ਵਾਲੇ ਵਿਖੇ ਇਕ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਜਸਪ੍ਰੀਤ ਸਿੰਘ ਉਰਫ ਜੱਸੀ (41) ਪੁੱਤਰ ਆਤਮਾ ਸਿੰਘ ਦੇ ਭਰਾ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਖੇਤ ਝੋਨੇ ਨੂੰ ਪਾਣੀ ਲਾਉਣ ਗਿਆ ਸੀ ਅਤੇ ਟਿਊਬਵੈੱਲ ਦੀ ਮੋਟਰ ਚਲਾਉਂਦੇ ਸਮੇਂ ਸਟਾਰਟਰ ਤੋਂ ਕਰੰਟ ਲੱਗਣ ਕਾਰਨ ਉਹ ਬੇਹੋਸ਼ ਹੋ ਗਿਆ। ਪਤਾ ਲੱਗਣ ’ਤੇ ਉਨ੍ਹਾਂ ਵੱਲੋਂ ਉਸ ਨੂੰ ਤੁਰੰਤ ਸਿਵਲ ਹਸਪਤਾਲ ਗਿੱਦੜਬਾਹਾ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਪੁੱਤਰ ਅਤੇ ਧੀ ਛੱਡ ਗਿਆ ਹੈ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਗਰੀਬ ਕਿਸਾਨ ਦੇ ਪਰਿਵਾਰ ਲਈ ਮਦਦ ਦੀ ਗੁਹਾਰ ਲਗਾਈ ਹੈ।
ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ
Spread the loveਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ…








