ਕੀਰਤਪੁਰ ਸਾਹਿਬ ਵਿੱਚ ਮਨਾਹੀਸ਼ੁਦਾ ਪ੍ਰੈਗਾਬਾਲਿਨ ਕੈਪਸੂਲ ਵੇਚਣ ਦੇ ਦੋਸ਼ ਹੇਠ ਦੋ ਨੌਜਵਾਨ ਤੇ ਇੱਕ ਔਰਤ ਕਾਬੂ, ਸ਼ੱਕੀ ਸਮਾਰਟਫੋਨ ਵੀ ਜਾਂਚ ਦੇ ਘੇਰੇ ਵਿੱਚ

Spread the love

ਸ੍ਰੀ ਕੀਰਤਪੁਰ ਸਾਹਿਬ, 7 ਜੁਲਾਈ, (ਮਨਦੀਪ) ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਮਨਾਹੀਸ਼ੁਦਾ ਪ੍ਰੈਗਾਬਾਲਿਨ (Pregabalin) ਕੈਪਸੂਲਾਂ ਦੀ ਕਥਿਤ ਤੌਰ ‘ਤੇ ਗੈਰਕਾਨੂੰਨੀ ਵਿਕਰੀ ਕਰਨ ਵਾਲੇ ਦੋ ਨੌਜਵਾਨਾਂ ਅਤੇ ਇੱਕ ਔਰਤ ਨੂੰ ਕਾਬੂ ਕੀਤਾ ਹੈ। ਥਾਣਾ ਕੀਰਤਪੁਰ ਸਾਹਿਬ ਦੇ ਐਸਐੱਚਓ ਰਾਹੁਲ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਸਸਤੇ ਭਾਅ ‘ਤੇ ਪ੍ਰੈਗਾਬਾਲਿਨ ਕੈਪਸੂਲ ਲਿਆ ਕੇ ਇਲਾਕੇ ਵਿੱਚ ਮਹਿੰਗੇ ਭਾਅ ‘ਤੇ ਵੇਚ ਰਹੇ ਹਨ। ਸੂਚਨਾ ਦੇ ਆਧਾਰ ‘ਤੇ ਅੱਜ ਸਵੇਰੇ ਅੰਬਵਾਲਾ ਚੌਕ ਵਿਖੇ ਕਾਰਵਾਈ ਕਰਦਿਆਂ ਪੁਲਿਸ ਨੇ ਦੋ ਨੌਜਵਾਨਾਂ ਅਤੇ ਇੱਕ ਔਰਤ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਮੁਤਾਬਕ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਲਜੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਰਾਏਪੁਰ ਮਜ਼ਾਰੀ, ਥਾਣਾ ਖੇੜੀ ਨੌਧ ਸਿੰਘ, ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਗੁਰਬਿੰਦਰ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਪੋਟਪੁਰਾ, ਜ਼ਿਲ੍ਹਾ ਫਰੀਦਕੋਟ ਅਤੇ ਮਨਜੀਤ ਕੌਰ ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ। ਐਸਐੱਚਓ ਨੇ ਦੱਸਿਆ ਕਿ ਦੋਵੇਂ ਨੌਜਵਾਨਾਂ ਦਾ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਕੁਝ ਸਮਾਰਟਫੋਨ ਵੀ ਬਰਾਮਦ ਹੋਏ ਹਨ। ਮੁੱਢਲੀ ਜਾਂਚ ਦੌਰਾਨ ਇਹ ਫੋਨ ਸ਼ੱਕੀ ਪ੍ਰਤੀਤ ਹੋਏ ਹਨ। ਪੁਲਿਸ ਹੁਣ ਇਹ ਜਾਂਚ ਕਰ ਰਹੀ ਹੈ ਕਿ ਇਹ ਮੋਬਾਈਲ ਫੋਨ ਕਿਸ ਦੇ ਹਨ, ਕਿਤੇ ਇਹ ਚੋਰੀਸ਼ੁਦਾ ਤਾਂ ਨਹੀਂ ਜਾਂ ਕਿਸੇ ਹੋਰ ਅਪਰਾਧ ਵਿੱਚ ਤਾਂ ਵਰਤੇ ਨਹੀਂ ਗਏ। ਇਸ ਸਬੰਧੀ ਵੀ ਤਫ਼ਤੀਸ਼ ਜਾਰੀ ਹੈ।ਪੁਲਿਸ ਦਾ ਕਹਿਣਾ ਹੈ ਕਿ ਇਹ ਵੀ ਖੰਗਾਲਿਆ ਜਾ ਰਿਹਾ ਹੈ ਕਿ ਮਨਾਹੀਸ਼ੁਦਾ ਕੈਪਸੂਲ ਕਿੱਥੋਂ ਲਿਆਂਦੇ ਜਾਂਦੇ ਸਨ, ਉਨ੍ਹਾਂ ਦੀ ਸਪਲਾਈ ਕਿਸ ਨੈੱਟਵਰਕ ਰਾਹੀਂ ਹੁੰਦੀ ਸੀ ਅਤੇ ਇਸ ਧੰਦੇ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ।

  • Related Posts

    ਪਿੰਡ ਹੈਡੋਂਬੇਟ ਵਿਖੇ ਲੈਂਟਰ ਪਾਉਂਦੇ ਸਮੇਂ ਵਾਪਰਿਆ ਵੱਡਾ ਹਾਦਸਾ, ਸ਼ਟਰਿੰਗ ਦੀਆਂ ਬੱਲਿਆਂ ਡਿਗਣ ਕਾਰਨ ਲੱਖਾਂ ਦਾ ਨੁਕਸਾਨ -ਮਾੜੀ ਸ਼ਟਰਿੰਗ ਅਤੇ ਬੱਲੀਆਂ ਦੀ ਸਪੋਰਟ ਨਾ ਹੋਣ ਕਾਰਨ ਡਿੱਗਿਆ 1100 ਸਕੁਏਅਰ ਫੁੱਟ ਦਾ ਲੈਂਟਰ; ਮਿਸਤਰੀ ਤੇ ਮਜ਼ਦੂਰਾਂ ਦਾ ਹੋਇਆ ਬਚਾਅ

    Spread the love

    Spread the loveਬਲਾਚੌਰ 7 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ): ਕਾਠਗੜ੍ਹ ਦੇ ਅਧੀਨ ਪੈਂਦੇ ਪਿੰਡ ਹੈਡੋਂਬੇਟ ਵਿਖੇ ਇੱਕ ਘਰ ਦੀ ਉਸਾਰੀ ਦੌਰਾਨ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਲੈਂਟਰ ਪਾਉਣ…

    ਆਮ ਆਦਮੀ ਪਾਰਟੀ ਵੱਲੋਂ ਲੋਕ ਹਿੱਤਾਂ ਲਈ ਇਤਿਹਾਸਕ ਫ਼ੈਸਲੇ ਲਏ :- ਸਹਿਜਪਲ ਲਾਡਾ  ਨਗਰ ਕੌਂਸਲ ਪ੍ਰਧਾਨ ਰਿਤੇਸ਼ ਬਾਂਸਲ ਵਲੋਂ ਸਹਿਜਪਾਲ ਸਿੰਘ ਲਾਡਾ ਦਾ ਕੀਤਾ ਸਨਮਾਨ 

    Spread the love

    Spread the loveਘਨੌਰ 7 ਜੁਲਾਈ (ਅਭਿਸ਼ੇਕ ਸੂਦ) ਬੀਤੇ ਦਿਨੀਂ ਰਾਜਪੁਰਾ ਸ਼ਹਿਰ ਨੂੰ ਮਿਲੀ ਨਵੀਂ ਲੀਡਰਸ਼ਿਪ ਚ ਰਿਤੇਸ਼ ਬਾਂਸਲ ਵਲੋਂ ਨਗਰ ਕੌਂਸਲ ਪ੍ਰਧਾਨ ਵਜੋਂ ਕਮਾਨ ਸੰਭਾਲੀ ਹੈ। ਇਸ ਸਬੰਧੀ ਨਗਰ ਕੌਂਸਲ…

    Leave a Reply

    Your email address will not be published. Required fields are marked *