ਖੰਨਾ ਪੁਲਿਸ ਦੀ ਵੱਡੀ ਕਾਰਵਾਈ: ਹਵਾਈ ਫਾਇਰਿੰਗ ਤੇ ਨਕਲੀ ਪੁਲਿਸ ਬਣ ਕੇ ਵਸੂਲੀ ਕਰਨ ਵਾਲੇ 2 ਦੋਸ਼ੀ ਕਾਬੂ

Spread the love
ਖੰਨਾ, 22 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ)=ਖੰਨਾ ਪੁਲਿਸ ਨੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਦੋ ਵੱਖ-ਵੱਖ ਮਾਮਲਿਆਂ ਵਿੱਚ ਅਹਿਮ ਸਫ਼ਲਤਾ ਹਾਸਲ ਕਰਦਿਆਂ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਡੀਆਈਜੀ ਲੁਧਿਆਣਾ ਰੇਂਜ ਸੰਦੀਪ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸਐੱਸਪੀ ਖੰਨਾ ਡਾ. ਦਰਪਣ ਆਹਲੂਵਾਲੀਆ (ਆਈ.ਪੀ.ਐੱਸ.) ਦੀ ਰਹਿਨੁਮਾਈ ਹੇਠ ਕੀਤੀ ਗਈ।ਪਹਿਲੇ ਮਾਮਲੇ ਵਿੱਚ 8 ਜੁਲਾਈ ਨੂੰ ਸੁਮਰਿੰਦਰ ਸਿੰਘ ਉਰਫ਼ ਸੁਮੇਰ ਸੀੜਾ ਦੀ ਸ਼ਿਕਾਇਤ ‘ਤੇ ਹਵਾਈ ਫਾਇਰਿੰਗ ਅਤੇ 50 ਲੱਖ ਰੁਪਏ ਦੀ ਕਥਿਤ ਫਿਰੌਤੀ ਮੰਗਣ ਸਬੰਧੀ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ, ਤਕਨੀਕੀ ਸਬੂਤਾਂ ਅਤੇ ਹੋਰ ਪਹਿਲੂਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਹਵਾ ਵਿੱਚ ਕੀਤੀ ਗਈ ਫਾਇਰਿੰਗ ਖਿਡੌਣਾ ਪਿਸਤੌਲ ਨਾਲ ਕੀਤੀ ਗਈ ਸੀ ਅਤੇ ਕਿਸੇ ਵਿਅਕਤੀ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ ਸੀ।ਇਸੇ ਮਾਮਲੇ ਵਿੱਚ ਫੇਸਬੁੱਕ ਮੈਸੇਂਜਰ ਰਾਹੀਂ ਸੰਪਰਕ ਕਰਨ ਵਾਲੇ ਦੋਲੀੰਦਰ ਸੋਨੀ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਗਈ। ਉਸ ਨੇ ਦੱਸਿਆ ਕਿ ਉਸ ਨੇ ਆਪਣੇ 70 ਸਾਲਾ ਨਜ਼ਰੋਂ ਕਮਜ਼ੋਰ ਪਿਤਾ ਦੇ ਇਲਾਜ ਲਈ ਕਰੀਬ 5 ਹਜ਼ਾਰ ਰੁਪਏ ਦੀ ਆਰਥਿਕ ਮਦਦ ਮੰਗੀ ਸੀ ਅਤੇ ਇਸੇ ਤਰ੍ਹਾਂ ਹੋਰ ਕਈ ਲੋਕਾਂ ਤੋਂ ਵੀ ਸਹਾਇਤਾ ਦੀ ਅਪੀਲ ਕੀਤੀ ਸੀ। ਪੁਲਿਸ ਅਨੁਸਾਰ ਹੁਣ ਤੱਕ ਦੀ ਜਾਂਚ ਵਿੱਚ ਉਸ ਵੱਲੋਂ ਫਿਰੌਤੀ ਮੰਗਣ ਜਾਂ ਹਵਾਈ ਫਾਇਰਿੰਗ ਦੀ ਘਟਨਾ ਨਾਲ ਸਿੱਧੇ ਸੰਬੰਧ ਦੇ ਕੋਈ ਸਬੂਤ ਸਾਹਮਣੇ ਨਹੀਂ ਆਏ ਹਨ।ਦੂਜੇ ਮਾਮਲੇ ਵਿੱਚ 21 ਜੁਲਾਈ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਲਖਵੀਰ ਸਿੰਘ ਉਰਫ਼ ਲੱਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਅਨੁਸਾਰ ਦੋਸ਼ੀ ਆਪਣੇ ਆਪ ਨੂੰ ਸੀਆਈਏ ਸਟਾਫ ਦਾ ਪੁਲਿਸ ਮੁਲਾਜ਼ਮ ਦੱਸ ਕੇ ਦਾਣਾ ਮੰਡੀ ਰਾਹੋਂ ਇਲਾਕੇ ਵਿੱਚ ਨਕਲੀ ਪਿਸਤੌਲ ਦੇ ਜ਼ੋਰ ‘ਤੇ ਲੋਕਾਂ ਨੂੰ ਡਰਾ-ਧਮਕਾ ਕੇ ਜ਼ਬਰਦਸਤੀ ਵਸੂਲੀ ਕਰਦਾ ਸੀ। ਗ੍ਰਿਫ਼ਤਾਰੀ ਦੌਰਾਨ ਉਸ ਕੋਲੋਂ ਇੱਕ ਨਕਲੀ ਪਿਸਤੌਲ ਵੀ ਬਰਾਮਦ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਦੋਵੇਂ ਮਾਮਲਿਆਂ ਦੀ ਤਫ਼ਤੀਸ਼ ਜਾਰੀ ਹੈ। ਦੋਸ਼ੀਆਂ ਤੋਂ ਰਿਮਾਂਡ ਦੌਰਾਨ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
  • Related Posts

    ਸਮੂਹ ਨਗਰ ਕੌਂਸਲਾਂ ਵਿੱਚ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ ਫਿਰੋਜਪੁਰ

    Spread the love

    Spread the love ਫਿਰੋਜ਼ਪੁਰ, 23 ਜੁਲਾਈ (ਅਸ਼ੋਕ ਭਾਰਦਵਾਜ)-ਨਗਰ ਕੌਂਸਲਾਂ ਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ/ਮੱਖੂ/ਮੱਲਾਂਵਾਲਾ/ਤਲਵੰਡੀ ਭਾਈ/ਮੁੱਦਕੀ ਦੇ ਅਧਿਕਾਰ ਖੇਤਰ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਨਿਯਮਤ ਸਫਾਈ ਅਤੇ ਠੋਸ…

    ਝਾੜੂ ਰੁਕੀ ਤਾਂ ਸ਼ਹਿਰ ਰੋਇਆ; ਹੱਕਾਂ ਦੀ ਜੰਗ ਨੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਬਰਨਾਲਾ ‘ਚ ਸਫ਼ਾਈ ਕਾਮਿਆਂ ‘ਤੇ ਪੁਲਿਸ ਵੱਲੋਂ ਬਲ ਪ੍ਰਯੋਗ ਦੇ ਦੋਸ਼; ਜ਼ਖ਼ਮੀ ਮਜ਼ਦੂਰਾਂ ਦੇ ਹੱਕ ‘ਚ ਜੈਤੋ ਦੀਆਂ ਸੜਕਾਂ ‘ਤੇ ਫੁੱਟਿਆ ਰੋਸ

    Spread the love

    Spread the love ਜੈਤੋ, 23 ਜੁਲਾਈ (ਮਨਜੀਤ ਸਿੰਘ ਢੱਲਾ):=ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਪਿਛਲੇ 15 ਦਿਨਾਂ ਤੋਂ ਚੱਲ ਰਹੀ ਹੜਤਾਲ ਬੁੱਧਵਾਰ ਨੂੰ ਜੈਤੋ ਵਿੱਚ…

    Leave a Reply

    Your email address will not be published. Required fields are marked *