ਚੋਰੀ ਦੇ 10 ਮੋਟਰਸਾਈਕਲਾਂ ਸਮੇਤ ਇੱਕ ਕਾਬੂ- ਮਕੱਦਮਾ ਦਰਜ

Spread the love
ਗਿੱਦੜਬਾਹਾ,  ਜੂਨ (ਲਖਵੀਰ ਸਿੰਘ ਧੂਲਕੋਟੀਆ) – ਐੱਸ.ਐੱਸ.ਪੀ. ਡਾ. ਅਖਿਲ ਚੌਧਰੀ ਦੇ ਦਿਸ਼ਾ ਨਿਰਦੇਸ਼ਾ ਹੇਠ ਸਮਾਜ ਵਿਰੋਧੀ ਅਨਸਰਾਂ ਵਿਚ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੇ 10 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਅਵਤਾਰ ਸਿੰਘ ਰਾਜਪਾਲ ਨੇ ਦੱਸਿਆ ਕਿ ਐੱਸ.ਐੱਚ.ਓ. ਦੀਪਿਕਾ ਰਾਣੀ ਦੀ ਅਗਵਾਈ ਵਿਚ ਪੁਲਿਸ ਟੀਮ ਨੇ ਗੁਰਭੇਜ ਸਿੰਘ ਉਰਫ ਭੇਜਾ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਰਾਏਕੇ ਖੁਰਦ ਉਰਫ ਚੱਕ ਦਾਣਾ ਜਿਲਾ ਬਠਿੰਡਾ ਨੂੰ ਚੋਰੀ ਦੇ 10 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਗੁਰਭੇਜ ਸਿੰਘ ਨੇ ਸਪੈਸ਼ਲ ਕਿਸਮ ਦੀ ਚਾਬੀ ਬਣਾਈ ਹੋਈ ਸੀ, ਜਿਸ ਰਾਹੀਂ ਉਹ ਕੋਈ ਵੀ ਮੋਟਰਸਾਈਕਲ ਅਸਾਨੀ ਨਾਲ ਖੋਲ ਲੈਂਦਾ ਸੀ। ਇਹ ਵਿਅਕਤੀ ਮਲੋਟ, ਅਬੋਹਰ ਅਤੇ ਗਿੱਦੜਬਾਹਾ ਇਲਾਕੇ ਵਿਚੋਂ ਮੋਟਰਸਾਈਕਲ ਚੋਰੀ ਕਰਦਾ ਸੀ। ਉਨ੍ਹਾਂ ਦੱਸਿਆ ਕਿ ਗੁਰਭੇਜ ਸਿੰਘ ਤੇ ਪਹਿਲਾਂ ਵੀ ਥਾਣਾ ਨੰਦਗੜ੍ਹ ਜਿਲ੍ਹਾ ਬਠਿੰਡਾ ਵਿਖੇ ਸਾਲ 2017 ਵਿਚ ਇਕ ਮੁਕੱਦਮਾ ਦਰਜ ਹੋਇਆ ਸੀ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵਿਰੁੱਧ ਮੁਕੱਦਮਾ ਦਰਜ ਕਰਕੇ ਮਾਨਯੋਗ ਅਦਾਲਤ ਪਾਸੋਂ 2 ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ ਅਤੇ ਉਸ ਪਾਸੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਨੂੰ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਡੀ.ਐੱਸ.ਪੀ. ਅਵਤਾਰ ਸਿੰਘ ਰਾਜਪਾਲ ਨੇ ਦੱਸਿਆ ਕਿ ਪੁਲਿਸ ਨੇ ਅਮਰੀਕ ਸਿੰਘ ਪੁੱਤਰ ਬਲਕਰਨ ਸਿੰਘ ਵਾਸੀ ਮਹਾਵੀਰ ਨਗਰ, ਵਾਰਡ ਨੰ 10, ਗਲੀ ਨੰ 3, ਮਲੋਟ ਨੂੰ ਇਕ ਪਿੱਕ ਅੱਪ ਡਾਲਾ ਗੱਡੀ ਨੰਬਰ ਪੀ.ਬੀ. 05ਐੱਮ-9057 ਅਤੇ 35 ਲੀਟਰ ਤੇਲ ਟਰਾਂਸਫਾਰਮਰ ਸਮੇਤ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਇਕ ਹੋਰ ਮਾਮਲੇ ਵਿਚ ਕਰਮਜੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਥੇੜੀ ਪਾਸੋਂ 100 ਲੀਟਰ ਲਾਹਣ ਬਰਾਮਦ ਕਰਕੇ ਉਸ ਵਿਰੁੱਧ ਐਕਸਾਈਜ ਐਕਟ ਦੀਆਂ ਵੱਖ ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ।
  • Related Posts

    ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵੱਡੀ ਕਾਰਵਾਈ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣਾ ਕੋਟ ਈਸੇ ਖਾਂ ਦੀ ਐਸਐਚੳ ਅਤੇ ਪੀਐੱਚਜੀ ਰੰਗੇ ਹੱਥੀਂ ਗ੍ਰਿਫ਼ਤਾਰ।

    Spread the love

    Spread the loveਫਿਰੋਜ਼ਪੁਰ,27 ਸਤੰਬਰ (ਅਸ਼ੋਕ ਭਾਰਦਵਾਜ)ਪੰਜਾਬ ਵਿਜੀਲੈਂਸ ਬਿਊਰੋ, ਰੇਂਜ ਫਿਰੋਜ਼ਪੁਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਜਿ਼ਲ੍ਹਾ ਮੋਗਾ ਦੇ ਥਾਣਾ ਕੋਟ ਈਸੇ ਖਾਂ ਵਿਖੇ…

    ਸਾਲਾਪੁਰ ਚੌਂਕ ਮਾਰਕੀਟ ‘ਚ ਵਾਰ ਵਾਰ ਹੋ ਰਹੀਆਂ ਨੇ ਚੋਰੀਆਂ -ਚੋਰਾਂ ਨੇ ਚੌਕੀਦਾਰ ਨੂੰ ਕੁੱਟਮਾਰ ਕਰਕੇ ਬੰਨ੍ਹਕੇ ਸੁੱਟ ਦਿੱਤਾ

    Spread the love

    Spread the loveਸਿੰਘ ਭਗਵੰਤਪੁਰ, 27 ਸਤੰਬਰ (ਗੁਰਵਿੰਦਰ ਸਿੰਘ ਸੋਨਾ)-ਰੋਪੜ- ਮੋਰਿੰਡਾਂ ਮੇਨ ਰੋਡ ਸਥਿਤ  ਸਾਲਾਪੁਰ ਚੌਂਕ ਦੀ ਮਸ਼ਹੂਰ ਮਾਰਕੀਟ ਜਿੱਥੇ ਕਿ ਆਏ ਦਿਨ ਦੁਕਾਨਾਂ ਦੀਆਂ ਚੋਰੀਆਂ ਦੀਆਂ  ਵਾਰਦਾਤਾਂ ਆਮ ਹੀ ਹੁੰਦੀਆਂ…

    Leave a Reply

    Your email address will not be published. Required fields are marked *