ਛੇਵੇਂ ਪਾਤਸ਼ਾਹ ਦੇ ਨਾਮ ਤੇ ਚੱਲ ਰਹੇ ਸਕੂਲ ਵਿੱਚ ਨਿਰੰਕਾਰੀਆਂ ਦੇ ਸਮਾਗਮ ਨੂੰ ਪ੍ਰਵਾਨਗੀ ਦੇਣੀ ਪੰਜਾਬ ਦੇ ਹਾਲਾਤਾਂ ਨੂੰ ਭੜਕਾਉਣ ਦੀ ਕੋਝੀ ਸਾਜਿਸ- ਪਰਮਜੀਤ ਸਿੰਘ ਸਹੋਲੀ 

Spread the love
ਨਾਭਾ  ਜੂਨ (ਰਮਨ ਭਾਟੀਆ) ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਦਫਤਰ ਮੋਤੀ ਬਾਗ ਵਿਖੇ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਰੱਖੀ ਗਈ। ਜਿਸ ਵਿੱਚ ਅਕਾਲੀ ਦਲ ਸੁਤੰਤਰ ਦੇ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ ਪੰਜਾਬ ਨੇ ਬੜਾ ਲੰਮਾ ਸਮਾਂ ਸੰਤਾਪ ਭੋਗਿਆ ਪ੍ਰੰਤੂ ਪਤਾ ਨਹੀਂ ਕਿਉਂ ਸਰਕਾਰਾਂ ਕਿਸ ਦੀ ਸਹਿ ਤੇ ਪੰਜਾਬ ਦੇ ਮਾਹੌਲ ਨੂੰ ਮੋੜ ਤੋਂ ਵਿਗਾੜਨ ਦੀ ਕਸਰ ਬਾਕੀ ਨਹੀਂ ਛੱਡ ਰਹੀਆ। ਉਹਨਾਂ ਕਿਹਾ ਕਿ ਜਿਲਾ ਫਤਿਹਗੜ੍ਹ ਸਾਹਿਬ ਦੇ ਸਹਿਰ ਮੰਡੀ ਗੋਬਿੰਦਗੜ੍ਹ ਵਿਖੇ ਨਿਰੰਕਾਰੀਆਂ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਨਾਮ ਤੇ ਚੱਲ ਰਹੇ ਸਕੂਲ ਵਿਖੇ ਮਿਤੀ 26 ਜੂਨ ਨੂੰ ਰੱਖੇ ਸਮਾਗਮ ਕੋਝੀ ਸਾਜਿਸ਼ ਦੱਸਿਆ। ਜਿਸ ਨਾਲ ਸਿੱਖ ਕੌਮ ਦੇ ਮਨ ਆਤਮਾਵਾਂ ਨੂੰ ਠੇਸ ਪਹੁੰਚਾਉਣ ਲਈ ਸਰਕਾਰੀ ਸੁਰੱਖਿਆ ਅਤੇ ਸਰਕਾਰੀ ਪ੍ਰਵਾਨਗੀ ਦੇ ਕੇ ਅਜਿਹੇ ਅਮਲ ਕੀਤੇ ਜਾ ਰਹੇ ਹਨ ਜਿਸ ਨਾਲ ਪੰਜਾਬ ਦੇ ਹਾਲਾਤ ਫਿਰ ਤੋਂ 1984 ਵਾਲੇ ਬਣ ਜਾਣ ਤੇ ਪੰਜਾਬੀਆਂ ਤੇ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਦਾ ਸਰਕਾਰ ਨੂੰ ਬਹਾਨਾ ਮਿਲੇ। 1978 ਵਿਚ ਵੀ ਸਰਕਾਰ ਨੇ ਅੰਮ੍ਰਿਤਸਰ ਵਿਖੇ ਨਿਰੰਕਾਰੀਆਂ ਦੀ ਹਿਫ਼ਾਜ਼ਤ ਕਰ ਕੇ ਅਤੇ ਉਹਨਾਂ ਨੂੰ ਪ੍ਰਵਾਨਗੀ ਦੇ ਕੇ ਸਿੱਖ ਕੰਮ ਵਿਰੁੱਧ ਸਮਾਗਮ ਕਰਵਾਉਂਦੇ ਹੋਏ ਢਾਈ ਦਹਾਕੇ ਤੱਕ ਪੰਜਾਬ ਦੇ ਹਾਲਾਤਾਂ ਨੂੰ ਬਲਦੀ ਅੱਗ ਵਿੱਚ ਝੋਕ ਕੇ ਰੱਖਿਆ ਅਤੇ ਇਨਸਾਨੀਅਤ ਦਾ ਘਾਣ ਕੀਤਾ ਗਿਆ। ਸਿੱਖ ਕੰਮ ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵਡਮੁੱਲੀ ਸੋਚ ਵਿਰੋਧੀ ਹਕੂਮਤੀ ਪ੍ਰਸਤੀ ਨਿਰੰਕਾਰੀਆਂ ਨੂੰ ਸਾਡੇ ਖਾਲਸਾਈ ਸਥਾਨਾਂ ਵਿਚ ਸਮਾਗਮ ਕਰਨ ਅਤੇ ਉਹਨਾਂ ਦੀ ਸੁਰੱਖਿਆ ਕਰਕੇ ਅਜਿਹਾ ਕਰਨ ਦੇ ਹੋ ਰਹੇ ਅਮਲ ਅਤੀ ਦੁਖਦਾਇਕ ਅਤੇ ਪੰਜਾਬ ਨੂੰ ਫਿਰ ਤੋਂ ਇੱਕ ਦੁਖਾਂਤ ਵਲ ਧੱਕਣ ਵਾਲੇ ਦਿਖਾਈ ਦੇ ਰਹੇ ਹਨ ਹਨ, ਜਿਨਾਂ ਨੂੰ ਅਕਾਲੀ ਦਲ ਸੁਤੰਤਰ ਤੇ ਸਿੱਖ ਕੰਮ ਬਿਲਕੁਲ ਸਹਿਣ ਨਹੀਂ ਕਰੇਗੀ। ਉਹਨਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ ਦੇ ਸ੍ਰੀ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ( ਖਾਲਸਾ ਸਕੂਲ) ਵਿਖੇ ਇਸ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਅਤੇ ਸਰਕਾਰ ਦੀ ਸਰਪਰਸਤੀ ਨਾਲ 26 ਜੂਨ ਨੂੰ ਕੀਤੇ ਜਾ ਰਹੇ ਨਿਰੰਕਾਰੀ ਸੰਤ ਸਮਾਗਮ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਪ੍ਰਬੰਧਕ ਕਮੇਟੀ ਅਤੇ ਸਰਕਾਰ ਨੂੰ ਇਸ ਦੇ ਨਿਕਲਣ ਵਾਲੇ ਭਿਆਨਕ ਨਤੀਜਿਆਂ ਲਈ ਖਬਰਦਾਰ ਕਰਦੇ ਹਾਂ ਕਿ ਇਸ ਸਮਾਗਮ ਨੂੰ ਸਕੂਲ ਵਿੱਚੋਂ ਤੁਰੰਤ ਰੋਕਿਆ ਜਾਵੇ। ਇਸ ਮੌਕੇ ਪਰਮਜੀਤ ਸਿੰਘ ਸਹੌਲੀ, ਹਰਬੰਸ ਸਿੰਘ ਖਟੜਾ, ਸੁਰਜੀਤ ਸਿੰਘ ਬਾਬਰਪੁਰ, ਜਗਰੂਪ ਸਿੰਘ ਬੋੜਾ ਅਤੇ ਹੋਰ ਮੈਂਬਰ ਹਾਜ਼ਰ ਸਨ।
  • Related Posts

    ਥਾਣਾ ਕਾਠਗੜ੍ਹ ਪੁਲਿਸ ਵੱਲੋਂ ਦੜਾ ਸੱਟਾ ਲਗਵਾਉਂਦੇ 3 ਕਾਬੂ

    Spread the love

    Spread the love ਬਲਾਚੌਰ, 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ ਤੁਸ਼ਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐਸ.ਪੀ ਬਲਾਚੌਰ ਹੇਮੰਤ ਮਲਹੋਤਰਾ ਦੀ ਯੋਗ ਅਗਵਾਈ ਹੇਠ…

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    Leave a Reply

    Your email address will not be published. Required fields are marked *