ਜਸਪਾਲੋਂ ‘ਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ‘ਤੇ ਪੁਲਿਸ ਦਾ ਵੱਡਾ ਛਾਪਾ, 16 ਵਿਅਕਤੀ ਕਰਵਾਏ ਰਿਹਾਅ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ, ਪ੍ਰਤੀ ਮਰੀਜ਼ 5–6 ਹਜ਼ਾਰ ਰੁਪਏ ਮਹੀਨਾ ਵਸੂਲਣ ਦੇ ਦੋਸ਼ • ਕੇਂਦਰ ਕਰਵਾਇਆ ਬੰਦ

Spread the love
ਬੀਜਾ, 11 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ) ਐੱਸ.ਐੱਸ.ਪੀ. ਖੰਨਾ ਡਾ. ਦਰਪਣ ਆਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਸਦਰ ਖੰਨਾ ਅਤੇ ਪੁਲਿਸ ਚੌਕੀ ਕੋਟ ਦੀ ਪੁਲਿਸ ਨੇ ਪਿੰਡ ਜਸਪਾਲੋਂ ਵਿਖੇ ਗੈਰ-ਕਾਨੂੰਨੀ ਤਰੀਕੇ ਨਾਲ ਚੱਲ ਰਹੇ ਇੱਕ ਨਸ਼ਾ ਛੁਡਾਊ ਕੇਂਦਰ ‘ਤੇ ਵੱਡੀ ਕਾਰਵਾਈ ਕਰਦਿਆਂ ਛਾਪੇਮਾਰੀ ਕੀਤੀ। ਇਸ ਦੌਰਾਨ ਕੇਂਦਰ ਵਿੱਚ ਮੌਜੂਦ 16 ਵਿਅਕਤੀਆਂ ਨੂੰ ਰਿਹਾਅ ਕਰਵਾਇਆ ਗਿਆ, ਜਦਕਿ ਕੇਂਦਰ ਚਲਾਉਣ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।ਇਹ ਕਾਰਵਾਈ ਥਾਣਾ ਸਦਰ ਖੰਨਾ ਦੇ ਐੱਸ.ਐੱਚ.ਓ. ਪਵਿੱਤਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਸਪੈਸ਼ਲ ਬ੍ਰਾਂਚ ਦੇ ਇੰਚਾਰਜ ਜਰਨੈਲ ਸਿੰਘ, ਐੱਸ.ਐੱਸ.ਪੀ. ਖੰਨਾ ਦੇ ਰੀਡਰ ਰਾਓ ਵਰਿੰਦਰ ਸਿੰਘ, ਪੁਲਿਸ ਚੌਕੀ ਕੋਟ ਦੇ ਇੰਚਾਰਜ ਕਰਮਜੀਤ ਸਿੰਘ, ਏ.ਐੱਸ.ਆਈ. ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਜੂਦ ਸਨ।ਪੁਲਿਸ ਜਾਂਚ ਮੁਤਾਬਕ ਇਹ ਨਸ਼ਾ ਛੁਡਾਊ ਕੇਂਦਰ ਪਿੰਡ ਜਸਪਾਲੋਂ ਵਿੱਚ ਇੱਕ ਨਿੱਜੀ ਮਕਾਨ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚਲਾਇਆ ਜਾ ਰਿਹਾ ਸੀ। ਦੋਸ਼ ਹੈ ਕਿ ਇੱਥੇ ਦਾਖ਼ਲ ਹਰ ਵਿਅਕਤੀ ਤੋਂ ਪ੍ਰਤੀ ਮਹੀਨਾ 5,000 ਤੋਂ 6,000 ਰੁਪਏ ਤੱਕ ਵਸੂਲੇ ਜਾਂਦੇ ਸਨ।ਐੱਸ.ਐੱਚ.ਓ. ਪਵਿੱਤਰ ਸਿੰਘ ਗਰੇਵਾਲ ਨੇ ਦੱਸਿਆ ਕਿ ਗੁਰਮੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਜਸਪਾਲੋਂ, ਰਜਿੰਦਰ ਕੌਰ ਪਤਨੀ ਹਰਦੇਵ ਸਿੰਘ ਵਾਸੀ ਜਸਪਾਲੋਂ, ਵਰਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਸ਼ਾਹਪੁਰ ਅਤੇ ਹਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਚੌਂਦਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਨਸ਼ਾ ਛੁਡਾਊ ਕੇਂਦਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਵਾ ਦਿੱਤਾ ਹੈ।ਕਾਰਵਾਈ ਤੋਂ ਬਾਅਦ ਰਿਹਾਅ ਕਰਵਾਏ ਗਏ 16 ਵਿਅਕਤੀਆਂ ਦੀ ਸਿਹਤ ਜਾਂਚ ਲਈ ਐੱਸ.ਐੱਮ.ਓ. ਪਾਇਲ ਡਾ. ਹਰਵਿੰਦਰ ਸਿੰਘ ਦੀ ਟੀਮ ਨੂੰ ਬੁਲਾਇਆ ਗਿਆ। ਮੈਡੀਕਲ ਟੀਮ ਨੇ ਉਨ੍ਹਾਂ ਨੂੰ ਮਰੀਜ਼ ਮੰਨਦਿਆਂ, ਉਨ੍ਹਾਂ ਦੀ ਸਹਿਮਤੀ ਅਨੁਸਾਰ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਭੇਜਣ ਦੀ ਸਿਫ਼ਾਰਸ਼ ਕੀਤੀ ਹੈ।ਪੁਲਿਸ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਬਿਨਾਂ ਮਨਜ਼ੂਰੀ ਚੱਲ ਰਹੇ ਅਜਿਹੇ ਕੇਂਦਰਾਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *