ਝੜੌਦੀ ਚੌਂਕ ’ਚ ਬੇਕਾਬੂ ਟੈਂਪੂ ਨਾਲ ਹੋਇਆ ਹਾਦਸਾ  ਪਿਤਾ-ਧੀ ਗੰਭੀਰ ਜ਼ਖਮੀ, ਮੋਟਰਸਾਈਕਲ ਟੈਂਪੂ ਦੀ ਚਪੇਟ ’ਚ ਆਇਆ  

Spread the love
ਮਾਛੀਵਾੜਾ ਸਾਹਿਬ, 8 ਜੁਲਾਈ (ਸੁੱਚਾ ਬੰਗੜ)- ਮਾਛੀਵਾੜਾ ਸਾਹਿਬ ਨੇੜੇ ਰਾਹੋਂ ਰੋਡ ’ਤੇ ਸਥਿਤ ਪਿੰਡ ਝੜੌਦੀ ਦੇ ਚੌਂਕ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਰਹੀਮਾਬਾਦ ਖੁਰਦ ਦੇ ਰਹਿਣ ਵਾਲੇ ਜਗਦੀਸ਼ ਲਾਲ ਅਤੇ ਉਨ੍ਹਾਂ ਦੀ ਧੀ ਰੀਆ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਰਾਹੋਂ ਵਾਲੇ ਪਾਸੇ ਤੋਂ ਆ ਰਿਹਾ ਕਵਾੜ ਨਾਲ ਭਰਿਆ ਇੱਕ 407 ਟੈਂਪੂ ਤੇਜ਼ ਰਫ਼ਤਾਰ ਕਾਰਨ ਬੇਕਾਬੂ ਹੋ ਗਿਆ। ਟੈਂਪੂ ਨੇ ਝੜੌਦੀ ਚੌਂਕ ’ਚ ਖੜ੍ਹੇ ਇੱਕ ਦੁੱਧ ਵਾਲੇ ਕੈਂਟਰ ਨੂੰ ਜ਼ੋਰਦਾਰ ਟੱਕਰ ਮਾਰੀ ਅਤੇ ਟੱਕਰ ਲੱਗਣ ਤੋਂ ਬਾਅਦ ਸੜਕ ’ਤੇ ਹੀ ਪਲਟ ਗਿਆ।ਇਸੇ ਸਮੇਂ ਮਾਛੀਵਾੜਾ ਸਾਹਿਬ ਵਾਲੇ ਪਾਸੇ ਤੋਂ ਜਗਦੀਸ਼ ਲਾਲ ਆਪਣੀ ਪਤਨੀ ਅਤੇ ਧੀ ਰੀਆ ਨਾਲ ਮੋਟਰਸਾਈਕਲ ’ਤੇ ਆ ਰਹੇ ਸਨ। ਟੈਂਪੂ ਦੇ ਪਲਟਣ ਕਾਰਨ ਉਨ੍ਹਾਂ ਦਾ ਮੋਟਰਸਾਈਕਲ ਵੀ ਉਸ ਦੀ ਚਪੇਟ ਵਿੱਚ ਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਆਸ-ਪਾਸ ਦੇ ਲੋਕ ਅਤੇ ਮਾਰਕੀਟ ਦੇ ਦੁਕਾਨਦਾਰ ਮੌਕੇ ’ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਤੁਰੰਤ ਮਾਛੀਵਾੜਾ ਸਾਹਿਬ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਦੱਸਿਆ ਕਿ ਜਗਦੀਸ਼ ਲਾਲ ਦੇ ਪੱਟ ਦੀ ਹੱਡੀ ਟੁੱਟ ਗਈ ਹੈ ਅਤੇ ਸਰੀਰ ’ਤੇ ਕਈ ਥਾਵਾਂ ’ਤੇ ਸੱਟਾਂ ਆਈਆਂ ਹਨ। ਉਨ੍ਹਾਂ ਦੀ ਧੀ ਰੀਆ ਦੇ ਗੋਡੇ ਦੀ ਚੱਪਣੀ ’ਤੇ ਸੱਟ ਲੱਗੀ ਹੈ, ਜਿਸ ਕਾਰਨ ਉਸਨੂੰ ਹਸਪਤਾਲ ਵਿੱਚ ਭਰਤੀ ਕਰਕੇ ਇਲਾਜ ਕੀਤਾ ਜਾ ਰਿਹਾ ਹੈ। ਜਦਕਿ ਜਗਦੀਸ਼ ਲਾਲ ਦੀ ਪਤਨੀ ਨੂੰ ਮਾਮੂਲੀ ਸੱਟਾਂ ਆਈਆਂ ਸਨ, ਉਸ ਨੂੰ ਵੀ ਮੁਢਲੀ ਸਹਾਇਤਾ ਦਿੱਤੀ ਗਈ ਹੈ। ਇਲਾਕੇ ਦੇ ਕੁਝ ਪਤਵੰਤੇ ਸੱਜਣਾਂ ਨੇ ਮੌਕੇ ’ਤੇ ਪਹੁੰਚ ਕੇ ਦੋਨਾਂ ਧਿਰਾਂ ਵਿੱਚ ਸਮਝੌਤਾ ਕਰਵਾ ਦਿੱਤਾ। ਟੈਂਪੂ ਚਾਲਕ ਵੱਲੋਂ ਦੁੱਧ ਵਾਲੇ ਕੈਂਟਰ ਨੂੰ ਹੋਏ ਨੁਕਸਾਨ ਦੀ ਭਰਪਾਈ ਵੀ ਕੀਤੀ ਗਈ ਹੈ। ਪੁਲਿਸ ਨੂੰ ਇਸ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ। ਫਿਲਹਾਲ ਦੋਨਾਂ ਜ਼ਖਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ।
  • Related Posts

    ਨਕਸ਼ਿਆਂ ਦੀਆਂ ਫਾਈਲਾਂ ‘ਚ ਕਥਿਤ ਕਾਲਾ ਖੇਡ ! ਸਰਕਾਰੀ ਖ਼ਜ਼ਾਨਾ ਖਾਲੀ, ਭ੍ਰਿਸ਼ਟਾਚਾਰ ਦੀਆਂ ਜੇਬਾਂ ਭਾਰੀ ? ਜੇਈ, ਲੋਕਲ ਨਕਸ਼ਾ ਨਵੀਸ ‘ਤੇ ਕਥਿਤ ਸਾਂਠ-ਗਾਂਠ ਦੇ ਦੋਸ਼; ਮੁੱਖ ਮੰਤਰੀ ਤੇ ਵਿਜੀਲੈਂਸ ਤੋਂ ਉੱਚ ਪੱਧਰੀ ਜਾਂਚ ਦੀ ਮੰਗ : ਮਨਜੀਤ ਸਿੰਘ ਬੈਂਸ

    Spread the love

    Spread the loveਜੈਤੋ, 8 ਜੁਲਾਈ (ਮਨਜੀਤ ਸਿੰਘ ਢੱਲਾ): ਨਗਰ ਕੌਂਸਲ ਜੈਤੋ ਅਧੀਨ ਆਉਂਦੀਆਂ ਕਥਿਤ ਗ਼ੈਰ-ਕਾਨੂੰਨੀ ਕਲੋਨੀਆਂ ਵਿੱਚ ਇਮਾਰਤੀ ਨਕਸ਼ੇ ਪਾਸ ਕਰਨ ਦੀ ਪ੍ਰਕਿਰਿਆ ਨੂੰ ਲੈ ਕੇ ਇੱਕ ਵਾਰ ਫਿਰ ਵਿਵਾਦ…

    ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ ਮਾਣੂੰਕੇ ਗੋਲੀਬਾਰੀ ਮਾਮਲੇ ਵਿੱਚ ਤਿੰਨ ਗ੍ਰਿਫਤਾਰ ਗਿਰਫਤਾਰ ਕੀਤੇ ਗਏ ਵਿਅਕਤੀਆਂ ਪਾਸੋਂ ਇੱਕ ਆਲਟੋ ਕਾਰ, ਤਿੰਨ ਪਿਸਤੌਲ, 8 ਜਿੰਦਾ ਕਾਰਤੂਸ ਬਰਾਮਦ

    Spread the love

    Spread the love ਜਗਰਾਉਂ 8 ਜੁਲਾਈ (ਜਸਵਿੰਦਰ ਸਿੰਘ ਡਾਂਗੀਆ ) ਪੁਲਿਸ ਜਿਲਾ ਲੁਧਿਆਣਾ ਦਿਹਾਤੀ ਤੇ ਐਸਐਸਪੀ ਡਾ ਅੰਕਰ ਗੁਪਤਾ ਵੱਲੋਂ ਮਾੜੇ ਅੰਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਥਾਣਾ ਹਠੂਰ ਦੀ…

    Leave a Reply

    Your email address will not be published. Required fields are marked *