ਡੀ.ਆਈ.ਜੀ. ਤੇ ਐਸ.ਐਸ.ਪੀ. ਦੀ ਅਗਵਾਈ ’ਚ ਕੇਂਦਰੀ ਮਾਡਰਨ ਜ਼ੇਲ੍ਹ ਦੀ ਅਚਨਚੇਤ ਚੈਕਿੰਗ

Spread the love
ਕੋਟਕਪੂਰਾ, 17 ਜੁਲਾਈ (ਟਿੰਕੂ ਕੁਮਾਰ) :- ਅਤਿ ਸੁਰੱਖਿਆ ਵਾਲੀ ਮੰਨੀ ਜਾਂਦੀ ਕੇਂਦਰੀ ਮਾਡਰਨ ਜ਼ੇਲ੍ਹ ਫ਼ਰੀਦਕੋਟ ਵਿਖੇ ਨਵੀਨ ਸੈਣੀ ਡੀ.ਆਈ.ਜੀ. ਅਤੇ ਡਾ ਪ੍ਰਗਿਆ ਜੈਨ ਐਸਐਸਪੀ ਫਰੀਦਕੋਟ ਦੀ ਅਗਵਾਈ ਹੇਠ ਬੀਤੀ ਦੇਰ ਸ਼ਾਮ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਜਿਸ ਵਿੱਚ ਜ਼ੇਲ੍ਹ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ ਸਮੇਤ ਜ਼ੇਲ੍ਹ ਪ੍ਰਸ਼ਾਸ਼ਨ, ਸੀਨੀਅਰ ਪੁਲਿਸ ਅਧਿਕਾਰੀ ਅਤੇ 200 ਦੇ ਕਰੀਬ ਪੁਲਿਸ ਮੁਲਾਜਮਾ ਨੇ ਸ਼ਿਰਕਤ ਕੀਤੀ। ਲਗਭਗ 2 ਘੰਟੇ ਤੱਕ ਚੱਲੀ ਚੈਕਿੰਗ ਮੁਹਿੰਮ ਤੋਂ ਬਾਅਦ ਡੀਆਈਜੀ ਨਵੀਨ ਸੈਣੀ ਨੇ ਦੱਸਿਆ ਕਿ ਇਸ ਤਰਾਂ ਦੀ ਚੈਕਿੰਗ ਨਾਲ ਗੈਰਕਨੂੰਨੀ ਚੀਜ ਜਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ, ਜੇਲ ਅੰਦਰ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਵਾਲੀਆਂ ਕਾਰਵਾਈਆਂ ਬੁਰੀ ਸੋਚ ਵਾਲੇ ਕੈਦੀਆਂ ਤੇ ਹਵਾਲਾਤੀਆਂ ਵਿੱਚ ਡਰ ਪੈਦਾ ਕਰਦੀਆਂ ਹਨ, ਜਿਸ ਨਾਲ ਗੈਰਕਨੂੰਨੀ ਸਰਗਰਮੀਆਂ ਰੋਕਣ ਵਿੱਚ ਮੱਦਦ ਮਿਲਦੀ ਹੈ। ਡਾ. ਪ੍ਰਗਿਆ ਜੈਨ ਐਸ.ਐਸ.ਪੀ. ਮੁਤਾਬਿਕ ਉਕਤ ਮੁਹਿੰਮ ਇਕ ਐਸ.ਪੀ. ਅਤੇ ਤਿੰਨ ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਵਿੱਚ ਚਲਾਈ ਗਈ। ਉਹਨਾ ਦੱਸਿਆ ਕਿ ਇਸ ਮੌਕੇ ਜ਼ੇਲ੍ਹ ਬੈਰਕਾਂ ਦੇ ਨਾਲ-ਨਾਲ ਜ਼ੇਲ੍ਹ ਦੀ ਬਾਹਰੀ ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਸੁਰੱਖਿਆ ਪ੍ਰਣਾਲੀਆਂ ਦੀ ਵੀ ਜਾਂਚ ਵੀ ਡੂੰਘਾਈ ਨਾਲ ਕੀਤੀ ਗਈ। ਉਹਨਾ ਦੱਸਿਆ ਕਿ ਔਰਤਾਂ ਪ੍ਰਤੀ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦਿਆਂ ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਵੱਖਰੇ ਤੌਰ ’ਤੇ ਔਰਤਾਂ ਵਾਲੀਆਂ ਬੈਰਕਾਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਉਹਨਾ ਸਥਾਨਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਕਿਸੇ ਨੂੰ ਘਰ ਕਿਰਾਏ ’ਤੇ ਦੇਣ ਤਾਂ ਪੁਲਿਸ ਨੂੰ ਸੂਚਨਾ ਦੇਣ, ਕਿਉਂਕਿ ਕੋਈ ਅਪਰਾਧੀ ਤੱਤ ਅਜਿਹੀ ਗਤੀਵਿਧੀ ਵਿੱਚ ਸ਼ਾਮਿਲ ਹੋ ਸਕਦੇ ਹਨ।

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *