ਦੋ ਕਾਰਾਂ ਤੇ ਮੋਟਰਸਾਈਕਲ ਦੀ ਟੱਕਰ, ਦੋ ਬੱਚਿਆਂ ਸਮੇਤ ਚਾਰ ਜਖ਼ਮੀ

Spread the love

ਦੋਦਾ, ਸ਼੍ਰੀ ਮੁਕਤਸਰ ਸਾਹਿਬ, 25 ਅਗਸਤ (ਮਨਪ੍ਰੀਤ ਮੋਨੂੰ)- ਐਤਵਾਰ ਸਵੇਰੇ ਪੌਣੇ 12 ਵਜੇ ਪਿੰਡ ਭੁੱਲਰ ਬੱਸ ਸਟੈਂਡ ਨੇੜੇ ਸਕਾਰਪੀਓ ਨੇ ਪਹਿਲਾਂ ਗਰੈਂਡ ਆਈ10 ਕਾਰ ਅਤੇ ਫਿਰ ਮੋਟਰਸਾਈਕਲ ਨੂੰ ਮਗਰੋਂ ਜੋਰਦਾਰ ਤਰੀਕੇ ਨਾਲ ਟੱਕਰ ਮਾਰ ਦਿੱਤੀ। ਇਸ ਘਟਨਾ ’ਚ ਆਈ10 ਗੱਡੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਪਤੀ ਪਤਨੀ ਸਮੇਤ ਚਾਰ ਜਾਣੇ ਜਖਮੀ ਹੋ ਗਏ। ਜਖਮਿਆਂ ’ਚ ਦੋ ਬੱਚੇ ਵੀ ਸ਼ਾਮਿਲ ਹਨ, ਜਿਨਾਂ ਨੂੰ ਇਲਾਜ ਦੇ ਲਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਐਤਵਾਰ ਦੀ ਸਵੇਰ ਨੂੰ ਮੀਂਹ ਪੈ ਰਿਹਾ ਸੀ। ਇਸ ਦੌਰਾਨ ਪਿੰਡ ਭੁੱਲਰ ਵਿਖੇ ਇੱਕ ਸਕਾਰਪੀਓ ਗੱਡੀ ਦੇ ਅੱਗੇ ਮੋਟਰਸਾਈਕਲ ਜਾ ਰਿਹਾ ਸੀ ਜਿਸਨੂੰ ਬਚਾਉਣ ਦੇ ਲਈ ਸਕਾਰਪੀਓ ਗੱਡੀ ਬੇਕਾਬੂ ਹੋ ਗਈ। ਜਿਸ ਨੇ ਪਹਿਲੇ ਗਰੈਂਡ ਆਈਟਨ ਗੱਡੀ ਨੂੰ ਟੱਕਰ ਮਾਰੀ ਫਿਰ ਮੋਟਰਸਾਈਕਲ ਸਵਾਰ ਨੂੰ ਵੀ ਆਪਣੀ ਲਪੇਟ ’ਚ ਲੈ ਲਿਆ। ਇਸ ਹਾਦਸੇ ’ਚ ਮੋਟਰਸਾਇਕਲ ਸਵਾਰ ਹਰਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਕੋਠੇ ਕੋਰ ਸਿੰਘ, ਬੱਚਾ ਨਵਜੋਤ ਸਿੰਘ (6) ਪੁੱਤਰ ਹਰਪ੍ਰੀਤ ਸਿੰਘ, ਰਮਨਦੀਪ ਕੌਰ ਪਤਨੀ ਹਰਪ੍ਰੀਤ ਸਿੰਘ ਤੇ ਸਕਾਰਪੀਓ ’ਚ ਸਵਾਰ ਬੱਚੀ ਹਰਸੀਰਤ ਕੌਰ ਪੁੱਤਰੀ ਸੁੱਖਪ੍ਰੀਤ ਸਿੰਘ ਜਖਮੀ ਹੋ ਗਏ। ਇਸ ਮਾਮਲੇ ’ਚ ਥਾਣਾ ਸਦਰ ਪੁਲਿਸ ਕਾਰਵਾਈ ਕਰ ਰਹੀ ਹੈ। ਜਖਮੀਆਂ ਨੂੰ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *