ਦੌਸ਼ੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਕੀਤੀ ਜਾ ਰਹੀ ਹੈ ਬਾਰੀਕੀ ਨਾਲ ਜਾਚ

Spread the love
ਮਿਤੀ 07 ਜੁਲਾਈ 2025(ਗੁਰਦੀਪ ਸਿੰਘ ਢਿੱਲੋਂ) ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਯੁੱਧ ਨਸ਼ਿਆ ਵਿਰੁੱਧ ਤਹਿਤ ਫਰੀਦਕੋਟ ਪੁਲਿਸ ਵੱਲੋਂ ਨਸ਼ਿਆ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਲਗਾਤਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਇਸੇ ਤਹਿਤ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦੇ ਹੋਏ ਥਾਣਾ ਸਾਦਿਕ ਵੱਲੋ 02 ਨਸ਼ਾ ਤਸਕਰਾ ਨੂੰ 522 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।
ਗ੍ਰਿਫ਼ਤਾਰ ਦੌਸ਼ੀਆ ਦੀ ਪਛਾਣ ਸ਼ਮਸ਼ੇਰ ਸਿੰਘ ਅਤੇ ਗਗਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਦੋਵੇਂ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਿਤ ਹਨ। ਪੁਲਿਸ ਟੀਮਾਂ ਵੱਲੋਂ ਦੋਸ਼ੀਆਂ ਦੇ 02 ਮੋਬਾਇਲ ਫੋਨ ਵੀ ਕਬਜ਼ੇ ਵਿੱਚ ਲਏ ਗਏ ਹਨ।
ਜਾਣਕਾਰੀ ਮੁਤਾਬਿਕ ਮਿਤੀ 05.07.2025 ਨੂੰ ਥਾਣਾ ਸਾਦਿਕ ਦੀ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਦਾਣਾ ਮੰਡੀ ਸਾਦਿਕ ਵਿਖੇ ਨੂੰ ਸ਼ਮਸ਼ੇਰ ਸਿੰਘ ਅਤੇ ਗਗਨਦੀਪ ਸਿੰਘ ਨੂੰ ਸ਼ੱਕ ਦੀ ਬਿਨਾਅ ਪਰ ਰੋਕ  ਸ਼੍ਰੀ ਤਰਲੋਚਨ ਸਿੰਘ ਡੀ.ਐਸ.ਪੀ(ਸਬ-ਡਵੀਜਨ) ਫਰੀਦਕੋਟ ਦੀ ਮੌਜੂਦਗੀ ਵਿੱਚ ਤਲਾਸ਼ੀ ਕੀਤੀ ਤਾਂ ਦੌਸ਼ੀ ਸ਼ਮਸ਼ੇਰ ਸਿੰਘ ਪਾਸੋਂ 258 ਗ੍ਰਾਮ ਹੈਰੋਇਨ ਅਤੇ ਦੋਸ਼ੀ ਗਗਨਦੀਪ ਸਿੰਘ ਪਾਸੋ 264 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਸ ਸਬੰਧੀ ਇਸ ਸਬੰਧੀ ਥਾਣਾ ਸਾਦਿਕ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21(ਸੀ)/61/85 ਤਹਿਤ ਮੁਕੱਦਮਾ ਨੰਬਰ 89 ਮਿਤੀ 06.07.2025 ਦਰਜ ਕੀਤਾ ਗਿਆ ਹੈ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਹਨਾਂ ਪਾਸੋ ਹੋਰ ਪੁੱਛਗਿੱਛ ਕੀਤੀ ਜਾ ਸਕੇ।
 ਗ੍ਰਿਫ਼ਤਾਰ ਦੌਸ਼ੀ ਗਗਨਦੀਪ ਸਿੰਘ ਦੇ ਖਿਲਾਫ ਪਹਿਲਾ ਵੀ ਚੋਰੀ ਅਤੇ ਹੋਰ ਸੰਗੀਨ ਧਰਾਵਾਂ ਤਹਿਤ ਮੁਕੱਦਮਾ ਦਰਜ ਹੈ, ਹੁਣ ਫਰੀਦਕੋਟ ਪੁਲਿਸ ਵੱਲੋਂ ਇਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਰਹੀ ਹੈ ਕਿ ਇਹ ਕਿਸ ਜਗ੍ਹਾ ਤੋ ਨਸੇ ਦੀ ਖੇਪ ਨੂੰ ਲੈ ਕੇ ਆਉਦੇ ਸੀ ਤੇ ਕਿੱਥੇ-ਕਿੱਥੇ ਇਹਨਾ ਵੱਲੋ ਇਸ ਨੂੰ ਸਪਲਾਈ ਕੀਤਾ ਜਾਣਾ ਸੀ।
ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋਂ ਇਲਾਵਾ ਉਨ੍ਹਾਂ ਦੇ ਪਿੱਛੇ ਮੌਜੂਦ ਨੈਟਵਰਕ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਦੀ ਤਸਕਰੀ ਸਬੰਧੀ ਜਾਣਕਾਰੀ ਮਿਲਣ ‘ਤੇ ਫਰੀਦਕੋਟ ਪੁਲਿਸ ਨੂੰ ਸੂਚਨਾ ਦੇਣ, ਤਾਂ ਜੋ ਨਸ਼ਿਆਂ ਨੂੰ ਜੜ੍ਹ ਤੇ ਖਤਮ ਕੀਤਾ ਜਾ ਸਕੇ।
  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *