ਨਸ਼ਿਆਂ ਖਿਲਾਫ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ

Spread the love

ਸ੍ਰੀ ਮੁਕਤਸਰ ਸਾਹਿਬ, 18 ਅਗਸਤ ()- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਡਾ. ਅਖਿਲ ਚੌਧਰੀ (ਆਈ.ਪੀ.ਐਸ.) ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਇਕੋ ਸਮੇਂ ਜ਼ਿਲ੍ਹੇ ਦੀਆਂ ਚਾਰ ਸਬ ਡਿਵੀਜ਼ਨਾਂ (ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ) ਵਿੱਚ ਵੱਡੇ ਪੱਧਰ ’ਤੇ ਸਰਚ ਓਪਰੇਸ਼ਨ (31SO) ਕੀਤਾ ਗਿਆ। ਇਸ ਸਰਚ ਓਪਰੇਸ਼ਨ ਦੌਰਾਨ ਮਨਮੀਤ ਸਿੰਘ ਢਿੱਲੋਂ ਕਪਤਾਨ ਪੁਲਿਸ (ਡੀ), ਇਕਬਾਲ ਸਿੰਘ ਡੀ.ਐਸ.ਪੀ. (ਮਲੋਟ), ਜਸਪਾਲ ਸਿੰਘ ਡੀ.ਐਸ.ਪੀ. (ਲੰਬੀ), ਅਵਤਾਰ ਸਿੰਘ ਡੀ.ਐਸ.ਪੀ. (ਗਿੱਦੜਬਾਹਾ), ਰਸ਼ਪਾਲ ਸਿੰਘ ਡੀ.ਐਸ.ਪੀ. ਐਨ.ਡੀ.ਪੀ.ਐਸ, ਨਵੀਨ ਕੁਮਾਰ (ਸ਼੍ਰੀ ਮੁਕਤਸਰ ਸਾਹਿਬ), ਅਮਨਦੀਪ ਸਿੰਘ ਡੀ.ਐਸ.ਪੀ. (ਐਚ), ਮੁੱਖ ਅਫਸਰਾਨ ਸਮੇਤ 330 ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਇਸ ਸਰਚ ਮੁਹਿੰਮ ਦੌਰਾਨ ਪਿੰਡ ਫਤਿਹਪੁਰ ਮਨੀਆ, ਗੁਰੂਸਰ ਯੋਧਾ, ਕਬਰਵਾਲਾ, ਕਿੱਲਿਆਂਵਾਲੀ ਮੰਡੀ, ਤਪਾ ਖੇੜਾ, ਬਾਬਾ ਦੀਪ ਸਿੰਘ ਨਗਰ ਮਲੋਟ, ਕੈਂਪ ਇਲਾਕਾ ਮਲੋਟ, ਛੱਜਘੜ ਮਹੱਲਾ, ਕੋਟਭਾਈ, ਭਲਾਈਆਣਾ, ਬੁੱਟਰ ਸ਼ਰੀਹ, ਹਰੀਕੇ ਕਲਾਂ, ਰੁੜ੍ਹਿਆਂਵਾਲੀ, ਗੋਨਿਆਣਾ, ਬਰੀਵਾਲਾ, ਮਾਡਲ ਟਾਊਨ, ਕੋਟਲੀ ਰੋਡ, ਅੰਬੇਦਕਰ ਨਗਰ ਵਿੱਚ ਨਸ਼ੇ ਦਾ ਕਾਰੋਬਾਰ ਜਾਂ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਿਲ ਵਿਅਕਤੀਆਂ ਦੇ ਟਿਕਾਣਿਆਂ ’ਤੇ ਰੇਡ ਕੀਤੇ ਗਏ। ਇਸ ਤੋਂ ਇਲਾਵਾ ਜਿੰਨਾਂ ਵਿਅਕਤੀਆਂ ਖਿਲਾਫ ਪਹਿਲਾਂ ਤੋਂ ਐਨ.ਡੀ.ਪੀ.ਐਸ ਐਕਟ ਦੇ ਮੁਕਦਮੇ ਦਰਜ ਸਨ, ਉਹਨਾਂ ਦੇ ਟਿਕਾਣਿਆਂ ਦੀ ਵੀ ਚੈਕਿੰਗ ਕੀਤੀ ਗਈ।
ਇਸ ਅਭਿਆਨ ਤਹਿਤ P19S ਅਤੇ V181N ਐਪ ਰਾਹੀਂ ਸ਼ੱਕੀ ਵਿਅਕਤੀਆਂ ਦੀ ਜਾਂਚ
ਸਰਚ ਮੁਹਿੰਮ ਦੌਰਾਨ ਪੁਲਿਸ ਵੱਲੋਂ ਏਰੀਏ ਨੂੰ ਸੀਲ ਕੀਤਾ ਗਿਆ ਅਤੇ ਨਾਕਾਬੰਦੀ ਕਰਕੇ ਨਸ਼ਾ ਤਕਸਰਾਂ, ਵਾਹਨਾਂ ਅਤੇ ਸ਼ੱਕੀ ਨੰਬਰ ਪਲੇਟਾਂ ਵਾਲੀਆਂ ਗੱਡੀਆਂ ਦੀ ਜਾਂਚ ਲਈ V181N ਐਪ ਦੀ ਮਦਦ ਲਈ ਗਈ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ P19S ਐਪ ਦੀ ਵਰਤੋਂ ਕੀਤੀ ਗਈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋ ਖਾਸ ਤੌਰ ਤੇ ਆਵਾਜਾਈ ਵਾਲੀਆਂ ਜਗ੍ਹਾਵਾਂ ਜਿਵੇਂ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ’ਤੇ ਵਿਸ਼ੇਸ਼ ਤੌਰ ਤੇ ਟੀਮਾਂ ਤਾਇਨਾਤ ਕਰਕੇ ਬੱਸਾਂ ਤੇ ਰੇਲਵੇ ਸਟੇਸ਼ਨਾਂ ਦੀ ਚੈਕਿੰਗ ਕੀਤੀ ਗਈ।
01 ਮਾਰਚ ਤੋਂ 17 ਅਗਸਤ 2025 ਤੱਕ ਨਸ਼ੇ ਖਿਲਾਫ ਕਾਰਵਾਈ:-
ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ: 458
ਗ੍ਰਿਫਤਾਰੀ:- 785
ਹੈਰੋਇਨ :- 5.95 ਕਿਲੋ
ਅਫੀਮ:- 48.8 ਕਿਲੋ
ਚੂਰਾ ਪੋਸਤ:- 1500 ਕਿਲੋ
ਨਸ਼ੀਲੀਆਂ ਗੋਲੀਆਂ/ਕੈਪਸੂਲ:- 37879
ਨਸ਼ੀਲੀਆਂ ਸ਼ੀਸ਼ੀਆਂ:- 64
ਗਾਂਜਾ:- 1.1 ਕਿੱਲੋ
ਡਰੱਗ ਮਨੀ :- 7,67,920/-
ਜਾਗਰੂਕਤਾ ਸੈਮੀਨਾਰ:- 1209
ਡੀ-ਐਡੀਕਸ਼ਨ ਕੇਂਦਰ ਭੇਜੇ ਵਿਅਕਤੀ: 523
OO1“ ਦਵਾਈ ਪ੍ਰਦਾਨ ਵਿਅਕਤੀ: 1014
ਸੇਫ ਪੰਜਾਬ ਹੈਲਪਲਾਈਨ ’ਤੇ ਆਈਆਂ ਸ਼ਿਕਾਇਤਾਂ ’ਤੇ ਕੀਤੀ ਕਾਰਵਾਈ
ਕੁੱਲ ਦਰਖਾਸਤਾਂ ਮੋਸੂਲ: – 582
ਮੁਕੱਦਮੇ ਦਰਜ:- 182
ਗ੍ਰਿਫਤਾਰ ਦੋਸ਼ੀ:- 280
ਸ਼ਿਕਾਇਤ ਕਰਤਾਵਾਂ ਦੀ ਪਛਾਣ ਗੁਪਤ ਰੱਖੀ ਗਈ
N4PS 13t ਦੀ ਧਾਰਾ 68-6 ਅਧੀਨ ਜਾਇਦਾਦਾਂ ਨੂੰ ਜਬਤ ਕੀਤਾ ਗਿਆ
ਕੇਸ :- 18
ਕੁੱਲ ਜਾਇਦਾਦ ਮੁੱਲ :- 2,57,82,808/-
ਅੱਜ ਦੀ ਇਸ ਕਾਰਵਾਈ ਦੇ ਤਹਿਤ ਆਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਦੇ 03 ਮੁਕਦਮੇ ਦਰਜ ਕਰਕੇ 08 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜਿਨਾਂ ਪਾਸੋਂ 11.60 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਐਸ.ਐਸ.ਪੀ. ਨੇ ਸਪਸ਼ਟ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਨਸ਼ਿਆਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਲਗਾਤਾਰ ਸਖ਼ਤ ਤਰੀਕੇ ਨਾਲ ਸਰਚ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਹ ਕਾਰਵਾਈ ਭਵਿੱਖ ਵਿੱਚ ਹੋਰ ਵੀ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਨਸ਼ਿਆਂ ਤੋਂ ਕਮਾਈ ਹੋਈ ਗੈਰਕਾਨੂੰਨੀ ਜਾਇਦਾਦ ਨੂੰ ਵੀ ਕਾਨੂੰਨ ਅਨੁਸਾਰ ਫਰੀਜ਼ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਸਿਰਫ਼ ਪੁਲਿਸ ਜਾਂ ਕਿਸੇ ਇਕ ਸੰਸਥਾ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਜ਼ਿੰਮੇਵਾਰੀ ਹੈ। ਜਿੱਥੇ ਪੁਲਿਸ ਆਪਣਾ ਫਰਜ਼ ਨਿਭਾ ਰਹੀ ਹੈ, ਓਥੇ ਆਮ ਲੋਕਾਂ ਨੂੰ ਵੀ ਅੱਗੇ ਆ ਕੇ ਪੁਲਿਸ ਦਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰਾਂ ਖਿਲਾਫ ਆਧੁਨਿਕ ਤਰੀਕਿਆਂ ਨਾਲ ਨਿਗਰਾਨੀ ਰੱਖੀ ਜਾ ਰਹੀ ਹੈ। ਇਸਦੇ ਨਾਲ ਹੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਕੋਲ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਹੋਵੇ ਤਾਂ ਉਸਨੂੰ ਬਿਨਾ ਡਰ ਦੇ ਹੇਠ ਲਿਖੇ ਨੰਬਰਾਂ ਤੇ ਪੁਲਿਸ ਨਾਲ ਸਾਂਝਾ ਕਰਨ ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ।
ਫੋਟੋ ਫਾਇਲ: ਐਮਕੇਐਸ 18-10

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *