ਕੋਟਕਪੂਰਾ, 6 ਜੁਲਾਈ (ਟਿੰਕੂ ਕੁਮਾਰ) :- ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੇ ਨਿਰਦੇਸ਼ਾਂ ਅਧੀਨ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਥਾਣਾ ਸਿਟੀ-2 ਫਰੀਦਕੋਟ ਵੱਲੋਂ ਕਾਰਵਾਈ ਕਰਦਿਆਂ 1 ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜਮ ਪਾਸੋਂ 700 ਨਸ਼ੀਲੀਆਂ ਗੋਲੀਆਂ (70 ਪੱਤੇ) ਅਤੇ 2000 ਕੈਪਸੂਲ (200 ਪੱਤੇ) ਬਰਾਮਦ ਕੀਤੇ ਗਏ ਹਨ। ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਬਖਸ਼ੀਸ਼ ਸਿੰਘ ਪੁੱਤਰ ਚੁੰਗੀ ਰਾਮ ਵਾਸੀ ਗੋਬਿੰਦ ਨਗਰ ਭੋਲੂਵਾਲਾ ਰੋਡ ਫਰੀਦਕੋਟ ਵਜੋ ਹੋਈ ਹੈ। ਪੁਲਿਸ ਟੀਮ ਦੁਆਰਾ ਦੋਸ਼ੀ ਵੱਲੋਂ ਨਸ਼ੇ ਦੀ ਤਸਕਰੀ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਵੀ ਕਬਜੇ ਵਿੱਚ ਲਿਆ ਗਿਆ ਹੈ। ਜਾਣਕਾਰੀ ਮੁਤਾਬਿਕ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਸਰਹਿੰਦ ਨਹਿਰ ਨੇੜੇ ਗੋਬਿੰਦ ਨਗਰ ਫਰੀਦਕੋਟ ਮੋਜੂਦ ਸੀ ਤਾ ਦੋਸ਼ੀ ਬਖਸ਼ੀਸ਼ ਸਿੰਘ ਮੋਟਰਸਾਈਕਲ ਦੀ ਟੈਕੀ ਪਰ ਗੱਟਾ ਰੱਖ ਕੇ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੀ ਬਿਨਾਅ ’ਤੇ ਰੋਕ ਕੇ ਤਲਾਸ਼ੀ ਕੀਤੀ ਤਾਂ 700 ਨਸ਼ੀਲੀਆਂ ਗੋਲੀਆਂ ਅਤੇ 2480 ਰੁਪਏ ਭਾਰਤੀ ਕਰੰਸੀ ਨੋਟ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਅਤੇ ਬੀ.ਐਨ.ਐਸ. ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਪਾਸੋ ਹੋਰ ਪੁੱਛਗਿੱਛ ਕੀਤੀ ਜਾ ਸਕੇ। ਇਸ ਤੋ ਇਲਾਵਾ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਕੀਤੀ ਜਾ ਰਹੀ ਹੈ। ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋਂ ਇਲਾਵਾ ਉਨ੍ਹਾਂ ਦੇ ਪਿੱਛੇ ਮੌਜੂਦ ਨੈਟਵਰਕ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਦੀ ਤਸਕਰੀ ਸਬੰਧੀ ਜਾਣਕਾਰੀ ਮਿਲਣ ‘ਤੇ ਫਰੀਦਕੋਟ ਪੁਲਿਸ ਨੂੰ ਸੂਚਨਾ ਦੇਣ, ਤਾਂ ਜੋ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਉਹਨਾ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਖਿਲਾਫ ਪਹਿਲਾਂ ਵੀ ਮੁਕੱਦਮੇ ਦਰਜ ਹਨ।






