ਨਸ਼ਾ ਤਸਕਰਾਂ ਖ਼ਿਲਾਫ਼ ਕਾਠਗੜ੍ਹ ਪੁਲਿਸ ਦੀ ਵੱਡੀ ਕਾਰਵਾਈ: ਆਸਰੋਂ ਚੌਂਕੀ ਪੁਲਿਸ ਵੱਲੋਂ ਹੈਰੋਇਨ ਸਮੇਤ ਇੱਕ ਕਾਬੂ

Spread the love

ਨਵਾਂਸ਼ਹਿਰ /ਕਾਠਗੜ੍ਹ, 8 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) :  ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ. ਤੁਸ਼ਾਰ ਗੁਪਤਾ ਅਤੇ ਡੀ.ਐਸ.ਪੀ. ਬਲਾਚੌਰ ਹੇਮੰਤ ਮਲਹੋਤਰਾ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਨੂੰ ਉਸ ਸਮੇਂ ਇੱਕ ਵੱਡੀ ਸਫ਼ਲਤਾ ਮਿਲੀ, ਜਦੋਂ ਥਾਣਾ ਕਾਠਗੜ੍ਹ ਦੇ ਐਸ.ਐਚ.ਓ. ਅਭਿਸ਼ੇਕ ਸ਼ਰਮਾ ਦੀ ਦੇਖ-ਰੇਖ ਹੇਠ ਆਸਰੋਂ ਚੌਂਕੀ ਦੇ ਇੰਚਾਰਜ ਏ.ਐਸ.ਆਈ. ਸੰਦੀਪ ਕੁਮਾਰ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਮੁਸਤੈਂਦੀ ਦਿਖਾਉਂਦੇ ਹੋਏ ਇੱਕ ਵਿਅਕਤੀ ਨੂੰ ਹੈਰੋਇਨ (ਚਿੱਟੇ) ਸਮੇਤ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ। ਮਿਲੀ ਜਾਣਕਾਰੀ ਅਨੁਸਾਰ, ਆਸਰੋਂ ਚੌਂਕੀ ਦੇ ਇੰਚਾਰਜ ਏ.ਐਸ.ਆਈ. ਸੰਦੀਪ ਕੁਮਾਰ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਗਸ਼ਤ ਦੌਰਾਨ ਕਾਠਗੜ੍ਹ ਤੋਂ ਪਿੰਡ ਮਾਜਰਾ ਵੱਲ ਜਾ ਰਹੇ ਸਨ। ਜਦੋਂ ਪੁਲਿਸ ਪਾਰਟੀ ਚੈਕਿੰਗ ਕਰਦੀ ਹੋਈ ਨੇੜੇ ਖੱਡ ਜਮੀਤਗੜ੍ਹ ਭੱਲਿਆ ਪਹੁੰਚੀ, ਤਾਂ ਸਾਹਮਣਿਓ ਆਸਰੋਂ ਦੀ ਤਰਫ਼ੋਂ ਪੈਦਲ ਆ ਰਿਹਾ ਇੱਕ ਮੋਨਾ ਵਿਅਕਤੀ ਸਾਹਮਣੇ ਪੁਲਿਸ ਦੀ ਗੱਡੀ ਨੂੰ ਦੇਖ ਕੇ ਘਬਰਾ ਗਿਆ। ਉਹ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ ਅਤੇ ਆਪਣੀ ਪੈਂਟ ਦੀ ਜੇਬ ਵਿੱਚੋਂ ਇੱਕ ਪਾਰਦਰਸ਼ੀ ਲਿਫ਼ਾਫ਼ੀ ਕੱਢ ਕੇ ਸੜਕ ਕਿਨਾਰੇ ਘਾਹ-ਫੂਸ ਵਿੱਚ ਸੁੱਟ ਦਿੱਤੀ। ਪੁਲਿਸ ਪਾਰਟੀ ਨੇ ਮੁਸਤੈਦੀ ਦਿਖਾਉਂਦੇ ਹੋਏ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਵਿਅਕਤੀ ਨੂੰ ਤੁਰੰਤ ਕਾਬੂ ਕਰ ਲਿਆ। ਜਿਸਦੀ ਪਛਾਣ ਰੋਹਿਤ ਕੁਮਾਰ ਪੁੱਤਰ ਸਰਵਣ ਕੁਮਾਰ ਵਾਸੀ ਪਿੰਡ ਕਮਾਮ ਵਜੋਂ ਹੋਈ। ਜਦੋਂ ਲਿਫ਼ਾਫ਼ੀ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 3 ਗ੍ਰਾਮ (ਹੈਰੋਇਨ) ਬਰਾਮਦ ਹੋਈ। ਪੁਲਿਸ ਵੱਲੋਂ ਆਰੋਪੀ ਨੂੰ ਗ੍ਰਿਫ਼ਤਾਰ ਕਰਦਿਆਂ ਮਾਮਲਾ ਦਰਜ ਕਰ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

  • Related Posts

    ਮਾਛੀਵਾੜਾ ਪੁਲਿਸ ਦੀ ਵੱਡੀ ਕਾਰਵਾਈ   25 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ, ਪਹਿਲਾਂ ਵੀ 6 ਮਾਮਲੇ ਦਰਜ

    Spread the love

    Spread the loveਮਾਛੀਵਾੜਾ ਸਾਹਿਬ, 8 ਜੁਲਾਈ (ਸੁੱਚਾ ਬੰਗੜ)-  ਨਸ਼ਿਆਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਮਾਛੀਵਾੜਾ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਗਸ਼ਤ ਦੌਰਾਨ 25 ਗ੍ਰਾਮ ਹੈਰੋਇਨ…

    ਸਤੁੰਨਲ ਵਿਗੜਨ ਨਾਲ ਬਲੈਰੋ ਪਿੱਕਅਪ ਗੱਡੀ ਸੜਕ ਦੇ ਵਿਚਕਾਰ ਪਲਟੀ  ਜਾਨੀ ਨੁਕਸਾਨ ਦਾ ਬਚਾ ਗੱਡੀ ਨੁਕਸਾਨੀ ਗਈ 

    Spread the love

    Spread the loveਬਲਾਚੌਰ 8 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਨੇੜੇ ਪਨਿਆਲੀ (ਟੋਲ ਪਲਾਜ਼ਾ ਬੱਛੂਆਂ ) ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ…

    Leave a Reply

    Your email address will not be published. Required fields are marked *