ਨਹਿਰ ‘ਚ ਗੱਡੀ ਡਿੱਗਣ ਨਾਲ ਦੋ ਨੌਜਵਾਨ ਲਾਪਤਾ    ਗੰਧਲੇ ਪਾਣੀ ਕਾਰਨ ਰੈਸਕਿਊ ਆਪ੍ਰੇਸ਼ਨ ‘ਚ ਮੁਸ਼ਕਿਲ, ਗੋਤਾਖੋਰਾਂ ਵੱਲੋਂ ਤਲਾਸ਼ ਜਾਰੀ

Spread the love
ਮਾਛੀਵਾੜਾ ਸਾਹਿਬ 24 ਜੁਲਾਈ (ਸੁੱਚਾ ਬੰਗੜ) ਇਲਾਕੇ ‘ਚ ਇੱਕ ਭਿਆਨਕ ਸੜਕ ਹਾਦਸੇ ਤੋਂ ਬਾਅਦ ਸਰਹਿੰਦ ਨਹਿਰ ‘ਚ ਸ਼ਰਾਬ ਨਾਲ ਭਰੀ ਗੱਡੀ ਡਿੱਗ ਜਾਣ ਕਾਰਨ ਦੋ ਨੌਜਵਾਨ ਲਾਪਤਾ ਹੋ ਗਏ ਹਨ। ਸੂਚਨਾ ਮਿਲਦੇ ਹੀ ਪੁਲਿਸ ਅਤੇ ਗੋਤਾਖੋਰਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਨਹਿਰ ‘ਚੋਂ ਗੱਡੀ ਤੇ ਲਾਪਤਾ ਨੌਜਵਾਨਾਂ ਦੀ ਭਾਲ ਲਈ ਵੱਡੇ ਪੱਧਰ ‘ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।ਲਾਪਤਾ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਰਿੰਪੀ ਸਿੰਘ, ਵਾਸੀ ਪਿੰਡ ਸਿੱਖਾਂ ਵਾਲਾ ਨੇ ਦੱਸਿਆ ਕਿ ਲਾਪਤਾ ਹੋਏ ਨੌਜਵਾਨਾਂ ਦੇ ਨਾਂ ਆਕਾਸ਼ਦੀਪ (19 ਸਾਲ) ਅਤੇ ਵਕਾਸ਼ਦੀਪ (20 ਸਾਲ) ਹਨ। ਉਨ੍ਹਾਂ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਦੋਵੇਂ ਨੌਜਵਾਨ ਗੱਡੀ ‘ਚ ਸ਼ਰਾਬ ਲੈ ਕੇ ਜਾ ਰਹੇ ਸਨ। ਇਸੇ ਦੌਰਾਨ ਪਿੱਛੋਂ ਆ ਰਹੀਆਂ ਸ਼ਰਾਬ ਦੇ ਠੇਕੇਦਾਰਾਂ ਦੀਆਂ ਗੱਡੀਆਂ ਨੇ ਉਨ੍ਹਾਂ ਦੀ ਗੱਡੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸਿੱਧੀ ਨਹਿਰ ‘ਚ ਜਾ ਡਿੱਗੀ।ਰਿੰਪੀ ਸਿੰਘ ਅਨੁਸਾਰ ਇਹ ਹਾਦਸਾ ਅੱਜ ਤੜਕੇ ਕਰੀਬ ਸਾਢੇ 4 ਵਜੇ ਵਾਪਰਿਆ। ਹਾਦਸੇ ਤੋਂ ਬਾਅਦ ਤੋਂ ਹੀ ਦੋਵੇਂ ਨੌਜਵਾਨਾਂ ਦੇ ਮੋਬਾਈਲ ਫੋਨ ਵੀ ਬੰਦ ਆ ਰਹੇ ਹਨ, ਜਿਸ ਕਾਰਨ ਪਰਿਵਾਰ ਬੇਹੱਦ ਚਿੰਤ ਹੈ।ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਨੀਲੋ ਤੋਂ 4 ਮੈਂਬਰੀ ਗੋਤਾਖੋਰਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਗੋਤਾਖੋਰ ਸੁਭਾਸ਼ ਨੇ ਦੱਸਿਆ ਕਿ ਨਹਿਰ ਦਾ ਪਾਣੀ ਬਹੁਤ ਜ਼ਿਆਦਾ ਗੰਦਾ ਅਤੇ ਗੰਧਲਾ ਹੈ। 2 ਤੋਂ ਢਾਈ ਫੁੱਟ ਤੋਂ ਹੇਠਾਂ ਕੁਝ ਵੀ ਸਾਫ਼ ਨਜ਼ਰ ਨਹੀਂ ਆ ਰਿਹਾ। ਇਸ ਕਾਰਨ ਬਚਾਅ ਕਾਰਜਾਂ ‘ਚ ਭਾਰੀ ਮੁਸ਼ਕਿਲਾਂ ਆ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਹੁਣ ਗੋਤਾਖੋਰ ਰੱਸਿਆਂ ਅਤੇ ਲੋਹੇ ਦੇ ਵਟਿਆਂ ਦੀ ਮਦ ਨਾਲ ਨਹਿਰ ਦੇ ਹੇਠਲੇ ਹਿੱਸੇ ‘ਚ ਗੱਡੀ ਦੀ ਭਾਲ ਕਰ ਰਹੇ ਹਨ। ਫਿਲਹਾਲ ਗੱਡੀ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ ਹੈ।ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਨਹਿਰ ‘ਚੋਂ ਗੱਡੀ ਬਾਹਰ ਕੱਢਣ ਤੋਂ ਬਾਅਦ ਹੀ ਪੂਰੀ ਸਥਿਤੀ ਸਪੱਸ਼ਟ ਹੋ ਸਕੇਗੀ। ਪੁਲਿਸ ਨੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ।
  • Related Posts

    ਕੁੱਲ ਹਿੰਦ ਕਿਸਾਨ ਸਭਾ ਸਮਰਾਲਾ ਵੱਲੋਂ ਦਿੱਲੀ ਤੇ ਬਰਨਾਲਾ ‘ਚ ਲਾਠੀਚਾਰਜ ਦੀ ਸਖ਼ਤ ਨਿਖੇਧੀ    ਜੰਰ-ਮੰਤਰ ‘ਤੇ ਵਿਦਿਆਰਥੀਆਂ ਅਤੇ ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਤਸ਼ੱਦਦ ਲੋਕਤੰਤਰ ਦਾ ਘਾਣ – ਨਿੱਕਾ ਸਿੰਘ ਖੇੜਾ

    Spread the love

    Spread the loveਮਾਛੀਵਾੜਾ ਸਾਹਿਬ, 25 ਜੁਲਾਈ (ਸੁੱਚਾ ਬੰਗੜ)-ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਸਮਰਾਲਾ ਨੇ ਦੇਸ਼ ਭਰ ‘ਚ “ਜੰਤਰ-ਮੰਤਰ ਹਰ ਥਾਂ” ਦੇ ਸੱਦੇ ਤਹਿਤ ਦੇਰ ਰਾਤ 10 ਵਜੇ ਮੋਮਬੱਤੀਆਂ ਜਗਾ ਕੇ…

    ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਦੀ ਬੇਗ਼ਮਪੁਰਾ ਟਾਈਗਰ ਫੋਰਸ ਵੱਲੋਂ ਸਖ਼ਤ ਨਿਖੇਧੀ   ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਹਮਲਾ ਲੋਕਤੰਤਰ ਦਾ ਘਾਣ – ਧਰਮਪਾਲ ਸਿੰਘ

    Spread the love

    Spread the loveਮਾਛੀਵਾੜਾ ਸਾਹਿਬ, 25 ਜੁਲਾਈ (ਸੁੱਚਾ ਬੰਗੜ)ਬਰਨਾਲਾ ‘ਚ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਹੋਏ ਪੁਲਿਸ ਲਾਠੀਚਾਰਜ ਨੂੰ ਲੈ ਕੇ ਸਿਆਸੀ ਅਤੇ…

    Leave a Reply

    Your email address will not be published. Required fields are marked *