ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

Spread the love

ਕੋਟਭਾਈ, 25 ਜੁਲਾਈ ()- ਥਾਣਾ ਕੋਟਭਾਈ ਦੀ ਪੁਲਿਸ ਲੇ ਇੱਕ ਵਿਅਕਤੀ ਨੂੰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਕੋਟਭਾਈ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਵਲੋਂ ਦਰਜ਼ ਕੀਤੇ ਗਏ ਮਾਮਲੇ ਅਨੁਸਾਰ ਜਦੋਂ ਪੁਲਿਸ ਪਾਰਟੀ ਦੌਰਾਨੇ ਗਸ਼ਤ ਤੇ ਚੈਕਿੰਗ ਪਿੰਡ ਕੋਟਭਾਈ ਦਾਣਾ ਮੰਡੀ ਪੁੱਜੀ ਤਾਂ ਦਾਣਾ ਮੰਡੀ ਵਿੱਚ ਬਣੇ ਕਮਰਿਆਂ ਦੇ ਵਰਾਂਡੇ ਦੇ ਕੋਨੇ ਵਿੱਚ ਇੱਕ ਮੋਨਾ ਨੌਜਵਾਨ ਕਾਲੇ ਰੰਗ ਦੇ ਮੋਮੀ ਲਿਫਾਫੇ ਵਿਚੋਂ ਕੋਈ ਚੀਜ ਕੱਢ ਕੇ ਖਾਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਜਦੋੀ ਤਲਾਸ਼ੀ ਲਈ ਤਾਂ ਉਸ ਕੋਲੋਂ ਪੁਲਿਸ ਨੂੰ 78 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਜਬਰਜੰਗ ਸਿੰਘ ਉਰਫ ਜੰਗ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਸਾਹਿਬ ਚੰਦ ਵਜੋਂ ਹੋਈ ਹੈ ਜਿਸ ਦੇ ਖਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ।

  • Related Posts

    ਆਪਰੇਸ਼ਨ ਪ੍ਰਹਾਰ 3.0: ਖੰਨਾ ਪੁਲਿਸ ਦੀ ਵੱਡੀ ਕਾਰਵਾਈ, 451 ਗ੍ਰਿਫ਼ਤਾਰ ਨਸ਼ਾ, ਗੈਰ-ਕਾਨੂੰਨੀ ਹਥਿਆਰ, ਚੋਰੀਸ਼ੁਦਾ ਟਰੱਕ, ਫ਼ਰਜ਼ੀ ਕੈਮਿਸਟ ਤੇ ਦੋ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰਾਂ ਦਾ ਪਰਦਾਫ਼ਾਸ਼

    Spread the love

    Spread the love ਖੰਨਾ, 12 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ) ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਆਪਰੇਸ਼ਨ ਪ੍ਰਹਾਰ 3.0 ਤਹਿਤ ਖੰਨਾ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ…

    ਪੀਜ਼ਾ ‘ਚੋਂ ਨਿਕਲੀ ਜ਼ਿੰਦਾ ਸੁੰਡੀ, ਫਾਸਟ ਫੂਡ ਵਾਲੇ ਕਰ ਰਹੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਮਿਆਦ ਪੁੱਗਾ ਸਮਾਨ ਵੇਚਣ ‘ਤੇ ਕਰਿਆਨਾ ਸਟੋਰ ‘ਤੇ ਵੀ ਕਾਰਵਾਈ

    Spread the love

    Spread the loveਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ)- ਸ਼ਹਿਰ ਦੇ ਇੱਕ ਨਾਮੀ ਫੂਡ ਕੈਫੇ ‘ਚ ਵੇਚੇ ਜਾ ਰਹੇ ਪੀਜ਼ਾ ‘ਚੋਂ ਜ਼ਿੰਦਾ ਸੁੰਡੀ ਨਿਕਲਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ…

    Leave a Reply

    Your email address will not be published. Required fields are marked *