ਪਿੰਡ ਕੁਲਾਰ ਨੇੜੇ ਖੇਤਾਂ ‘ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ।

Spread the love

ਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ=ਡਡਵਿੰਡੀ/ਸੁਲਤਾਨਪੁਰ ਲੋਧੀ -ਪੁਲਸ ਚੌਕੀ ਮੋਠਾਂਵਾਲਾ ਦੀ ਹੱਦ ਵਿੱਚ ਪੈਂਦੇ ਪਿੰਡ ਕੁਲਾਰ ਨੇੜੇ ਖੇਤਾਂ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ. ਸੁਰਜੀਤ ਸਿੰਘ ਚੌਂਕੀ ਇੰਚਾਰਜ ਮੋਠਾਂਵਾਲਾ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਕੁਲਾਰ ਨੇੜੇ ਖੇਤਾਂ ਵਿੱਚ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਪੁਲਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ, ਪਰ ਮ੍ਰਿਤਕ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਵਿੱਚ 72 ਘੰਟਿਆਂ ਲਈ ਮ੍ਰਿਤਕ ਦੀ ਪਛਾਣ ਕਰਨ ਲਈ ਰੱਖਿਆ ਗਿਆ ਹੈ। ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਮ੍ਰਿਤਕ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਸ ਚੌਕੀ ਮੋਠਾਂਵਾਲਾ ਨਾਲ ਮੋਬਾਈਲ ਨੰਬਰ 95929-18309 ‘ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ 72 ਘੰਟਿਆਂ ਅੰਦਰ ਪਛਾਣ ਨਹੀਂ ਹੁੰਦੀ ਤਾਂ ਕਾਨੂੰਨੀ ਕਾਰਵਾਈ ਪੂਰੀ ਕਰਨ ਉਪਰੰਤ ਲਾਸ਼ ਦਾ ਸੰਸਕਾਰ ਕਰ ਦਿੱਤਾ ਜਾਵੇਗਾ।

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *