ਪਿੰਡ ਦਲ ਸਿੰਘ ਵਾਲਾ ਵਿਖੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 02 ਮੈਬਰ ਫਰੀਦਕੋਟ ਪੁਲਿਸ ਦੀ ਗ੍ਰਿਫਤ ਚ, ਦੋਸ਼ੀਆ ਪਾਸੋ ਚੋਰੀ ਕੀਤੀ ਨਕਦੀ ਅਤੇ ਗਹਿਣੇ ਵੀ ਕੀਤੇ ਬਰਾਮਦ

Spread the love
ਦੋਸ਼ੀਆਂ ਖਿਲਾਫ ਡਿਕੈਤੀ, ਚੋਰੀ ਅਤੇ ਹੋਰ ਸੰਗੀਨ ਅਪਰਾਧਾ ਤਹਿਤ ਦਰਜ ਹਨ ਮੁਕੱਦਮੇ
ਜੈਤੋ, 27 ਜੂਨ (ਗੁਰਦੀਪ ਸਿੰਘ ਢਿੱਲੋਂ) ਡਾ. ਪ੍ਰਗਿਆ ਜੈਨ, ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਅਤੇ ਨਿਰਦੇਸ਼ਾਂ ਅਨੁਸਾਰ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸ਼ਰਾਂ ਵਿਰੁੱਧ ਚਲ ਰਹੀ ਮੁਹਿੰਮ ਹੇਠ ਵੱਡੀ ਸਫਲਤਾ ਮਿਲੀ ਹੈ। ਸੀ.ਆਈ.ਏ ਜੈਤੋ ਅਤੇ ਥਾਣਾ ਜੈਤੋ ਦੀਆਂ ਪੁਲਿਸ ਟੀਮਾਂ ਨੇ ਪਿੰਡ ਦਲ ਸਿੰਘ ਵਾਲਾ ਵਿਖੇ ਹੋਈ ਚੋਰੀ ਦੀ ਵਾਰਦਾਤ ਵਿੱਚ ਸ਼ਾਮਿਲ ਚੋਰ ਗਿਰੋਹ ਦੇ 02 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਹ ਜਾਣਕਾਰੀ ਡੀ.ਐਸ.ਪੀ ਜੈਤੋ ਸ਼੍ਰੀ ਮਨੋਜ ਕੁਮਾਰ ਨੇ ਸ਼ੁੱਕਰਵਾਰ ਨੂੰ ਇਕ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ। ਗ੍ਰਿਫਤਾਰ ਦੋਸ਼ੀਆਂ ਦੀ ਪਛਾਣ ਗੋਬਿੰਦ ਪੁੱਤਰ ਕਾਲਾ ਸਿੰਘ ਵਾਸੀ ਮੁਹੱਲਾ ਪੰਜ ਪੀਰ ਸਮਾਣਾ (ਜਿਲਾ ਪਟਿਆਲਾ) ਅਤੇ ਸੰਨੀ ਪੁੱਤਰ ਮਾਘੀ ਰਾਮ ਵਾਸੀ ਸ਼ਾਹਬਾਦ (ਜਿਲਾ ਕੁਰੂਕਸ਼ੇਤਰ, ਹਰਿਆਣਾ) ਵਜੋਂ ਹੋਈ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀਆਂ ਵੱਲੋਂ ਚੋਰੀ ਕੀਤੇ ਗਹਿਣੇ ਅਤੇ ਨਕਦੀ ਵੀ ਬਰਾਮਦ ਕੀਤੀ ਗਈ ਹੈ। ਉਹਨਾ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਕ੍ਰਿਮੀਨਲ ਪਿਛੋਕੜ ਦੇ ਹਨ, ਇਹਨਾ ਦੇ ਖਿਲਾਫ ਡਿਕੈਤੀ, ਚੋਰੀ ਅਤੇ ਹੋਰ ਸੰਗੀਨ ਅਪਰਾਧਾ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ (ਬਰਨਾਲਾ, ਸੰਗਰੂਰ ਅਤੇ ਐਸ.ਬੀ.ਐਸ ਨਗਰ) ਅੰਦਰ ਮੁਕੱਦਮੇ ਦਰਜ ਹਨ। ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆ ਉਹਨਾ ਦੱਸਿਆ ਕਿ ਫਰੀਦਕੋਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਦਲ ਸਿੰਘ ਵਾਲਾ ਵਿਖੇ ਇੱਕ ਚੋਰ ਗਿਰੋਹ ਵੱਲੋਂ ਘਰ ਅੰਦਰ ਵੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਿਸ ਵਿੱਚ ਇਹਨਾ ਵੱਲੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕੀਤੀ ਗਈ ਸੀ। ਜਿਸ ਤੇ ਫਰੀਦਕੋਟ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਟੈਕਨੀਕਲ ਇੰਨਪੁੱਟ ਅਤੇ ਹਿਊਮਨ ਇਟੈਲੀਜੈਸ ਦੇ ਅਧਾਰ
ਤੇ ਕਾਰਵਾਈ ਸ਼ੁਰੂ ਕੀਤੀ ਗਈ। ਜਿਸ ਦੌਰਾਨ ਸਫਲਤਾ ਹਾਸਿਲ ਕਰਦੇ ਹੋਏ ਇਸ ਗਿਰੋਹ ਦੇ 02 ਮੈਬਰਾ ਨੂੰ ਕਾਬੂ ਕੀਤਾ ਗਿਆ। ਇਸ ਸਬੰਧੀ ਥਾਣਾ ਜੈਤੋ ਵਿਖੇ ਮੁਕੱਦਮਾ ਨੰਬਰ 85 ਮਿਤੀ 24.06.2025 ਅਧੀਨ ਧਾਰਾ 305/331(3) ਬੀ.ਐਨ.ਐਸ  ਦਰਜ ਰਜਿਸਟਰ ਹੈ। ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਸ ਗਿਰੋਹ ਦੇ ਮੈਂਬਰ ਪਿੰਡਾਂ ਵਿੱਚ ਸਮਾਨ ਵੇਚਣ ਦੇ ਬਹਾਨੇ ਦਾਖਲ ਹੋ ਕੇ ਘਰਾਂ ਦੀ ਰੈਕੀ ਕਰਦੇ ਸਨ, ਅਤੇ ਜਦੋਂ ਉਹਨਾਂ ਨੂੰ ਕਿਸੇ ਘਰ ਵਿੱਚ ਪਰਿਵਾਰਕ ਮੈਂਬਰ ਦੀ ਗੈਰਮੌਜੂਦਗੀ ਦਾ ਪਤਾ ਲੱਗਦਾ, ਤਾਂ ਇਹਨਾ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਦਾ ਸੀ। ਸ਼੍ਰੀ ਮਨੋਜ ਕੁਮਾਰ ਡੀ.ਐਸ.ਪੀ(ਸ:ਡ) ਜੈਤੋ ਨੇ ਦੱਸਿਆ ਕਿ ਇਹਨਾ ਦੇ ਦੂਸਰੇ ਸਾਥੀਆਂ ਦੀ ਭਾਲ ਵੀ ਜਾਰੀ ਹੈ, ਉਹਨਾ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਿਲ ਕਰਨ ਉਪਰੰਤ ਦੋਸ਼ੀਆਂ ਪਾਸੋ ਹੋਰ ਪੁੱਛਗਿੱਛ ਕੀਤੀ ਜਾਵੇਗੀ। ਜਿਸ ਦੌਰਾਨ ਇਹਨਾਂ ਤੋ ਹੋਰ ਵੀ ਵਾਰਦਾਤਾ ਟਰੇਸ ਹੋਣ ਦੀ ਉਮੀਦ ਹੈ।

ਗ੍ਰਿਫਤਾਰ ਦੌਸ਼ੀਆਂ ਖਿਲਾਫ ਪਹਿਲਾ ਵੀ ਹੇਠ ਲਿਖੇ ਮੁਕੱਦਮੇ ਦਰਜ ਰਜਿਸਟਰ ਹਨ

ਲੜੀ ਨੰ. ਦੋਸ਼ੀ ਦਾ ਵੇਰਵਾ ਪਹਿਲਾ ਦਰਜ ਮੁਕੱਦਮੇ
1) ਗੋਬਿੰਦ ਪੁੱਤਰ ਕਾਲਾ ਸਿੰਘ ਵਾਸੀ ਮੁਹੱਲਾ ਪੰਜ ਪੀਰ ਸਮਾਣਾ (ਜਿਲਾ ਪਟਿਆਲਾ) 1. ਮੁਕੱਦਮਾ ਨੰਬਰ 66 ਮਿਤੀ 09.11.2014 ਅ/ਧ 394, 395, 342, 148, 149 ਆਈ.ਪੀ.ਸੀ ਥਾਣਾ ਕੱਠਗੜ੍ਹ (ਐਸ.ਬੀ.ਐਸ ਨਗਰ)
2. ਮੁਕੱਦਮਾ ਨੰਬਰ 74 ਮਿਤੀ 29.05.2019 ਅ/ਧ 379, 411 ਆਈ.ਪੀ.ਸੀ ਥਾਣਾ ਦਿੜਬਾ (ਸੰਗਰੂਰ)
2) ਸੰਨੀ ਪੁੱਤਰ ਮਾਘੀ ਰਾਮ ਵਾਸੀ ਕੁਰੂਕਸ਼ੇਤਰ (ਹਰਿਆਣਾ) 1. ਮੁਕੱਦਮਾ ਨੰਬਰ 58 ਮਿਤੀ 24.09.2024 ਅ/ਧ 305(ਏ), 238 ਬੀ.ਐਨ.ਐਸ ਥਾਣਾ ਮਹਿਲ ਕਲਾ (ਬਰਨਾਲਾ)
2. ਮੁਕੱਦਮਾ ਨੰਬਰ 73 ਮਿਤੀ 03.10.2024 ਅ/ਧ 25 ਅਸਲਾ ਐਕਟ, 310(4), 310(5), 112, 317(2) ਬੀ.ਐਨ.ਐਸ ਥਾਣਾ ਰੁੜਕੇ ਕਲਾ (ਬਰਨਾਲਾ)
ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜਿਲ੍ਹੇ ਦੇ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ, ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ ਸਖਤ ਕਦਮ ਚੁੱਕਦੀ ਰਹੇਗੀ।
  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *