ਪੀ.ਓ. ਸਟਾਫ ਅੰਮ੍ਰਿਤਸਰ ਵੱਲੋਂ ਭਗੌੜਾ ਦੋਸ਼ੀ ਕਾਬੂ

Spread the love
ਅੰਮ੍ਰਿਤਸਰ, 17 ਅਗਸਤ( ਮਨਜੀਤ ਸਿੰਘ ਸ਼ੇਰਗਿੱਲ )ਪੀ.ਓ. ਸਟਾਫ ਅੰਮ੍ਰਿਤਸਰ ਵੱਲੋਂ ਭਗੌੜੇ ਦੋਸ਼ੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।ਏ.ਐਸ.ਆਈ. ਹਰੀਸ਼ ਕੁਮਾਰ, ਇੰਚਾਰਜ ਪੀ.ਓ. ਸਟਾਫ ਅੰਮ੍ਰਿਤਸਰ, ਵੱਲੋਂ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦਿਆਂ ਸਿਤਾਰਾ ਸਿੰਘ ਪੁੱਤਰ ਅਮਰੀਕ ਸਿੰਘ, ਵਾਸੀ ਮਕਾਨ ਨੰਬਰ 3417, ਗਲੀ ਨੰਬਰ 07, ਮਕਬੂਲਪੁਰਾ, ਅੰਮ੍ਰਿਤਸਰ ਨੂੰ ਕਾਬੂ ਕੀਤਾ ਗਿਆ।ਉਕਤ ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 67 ਮਿਤੀ 16-03-2023, ਜੁਰਮ 21-B NDPS Act, ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿਖੇ ਦਰਜ ਹੈ। ਅਦਾਲਤੀ ਕਾਰਵਾਈ ਦੌਰਾਨ ਮਿਤੀ ਤੋਂ ਗੈਰ-ਹਾਜ਼ਰ ਰਹਿਣ ਕਾਰਨ ਮਾਣਯੋਗ ਅਦਾਲਤ ASJ/ASR ਵੱਲੋਂ ਮਿਤੀ 25-05-2026 ਨੂੰ ਉਕਤ ਦੋਸ਼ੀ ਨੂੰ ਭਗੌੜਾ (P.O.) ਕਰਾਰ ਦਿੱਤਾ ਗਿਆ ਸੀ।ਪੁਲਿਸ ਰਿਕਾਰਡ ਅਨੁਸਾਰ ਉਕਤ ਦੋਸ਼ੀ ਖ਼ਿਲਾਫ਼ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿਖੇ NDPS Act ਅਧੀਨ 4 ਹੋਰ ਮੁਕੱਦਮੇ ਵੀ ਦਰਜ ਹਨ।ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੀ.ਓ. ਸਟਾਫ ਵੱਲੋਂ ਭਗੌੜੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਕਾਰਵਾਈ ਲਗਾਤਾਰ ਜਾਰੀ ਹੈ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *