ਪੁਲਿਸ ਵੱਲੋ ਭਾਰੀ ਮਾਤਰਾ ਵਿੱਚ ਭੁੱਕੀ ਚੂਰਾ, ਪੋਸਤ ਬਰਾਮਦ

Spread the love
ਜਗਰਾਉਂ 10 ਅਪ੍ਰੈਲ (ਜਸਵਿੰਦਰ ਸਿੰਘ ਡਾਂਗੀਆ)ਪੁਲਿਸ ਜਿਲਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਡਾ. ਅੰਕੁਰ ਗੁਪਤਾ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਪੰਜਾਬ ਸਰਕਾਰ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਜੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਾ ਵੇਚਣ/ਸਪਲਾਈ ਕਰਨ ਵਾਲੇ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਸ੍ਰੀਮਤੀ ਹਰਕਮਲ ਕੌਰ, ਪੀ.ਪੀ.ਐਸ. ਕਪਤਾਨ ਪੁਲਿਸ(ਡੀ). ਲੁਧਿ(ਦਿਹਾਤੀ) ਦੇ ਦਿਸ਼ਾ ਨਿਰਦੇਸ਼ਾਂ ਤੇ ਡੀਐਸਪੀ ਜਸਜੋਤ ਸਿੰਘ ਜਗਰਾਉ ਦੀ ਨਿਗਰਾਨੀ ਅਧੀਨ ਇੰਸਪੈਕਟਰ ਕਿੱਕਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ ਜਗਰਾਉ ਦੀ ਪੁਲਿਸ ਪਾਰਟੀ ਦੇ ਏ ਐਸ ਆਈ ਗੁਰਸੇਵਕ ਸਿੰਘ, ਸੀ.ਆਈ.ਏ ਸਟਾਫ ਜਗਰਾਉ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਬਲਰਾਜ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਬੌਂਦਲੀ ਜਿਲਾ ਲੁਧਿਆਣਾ ਵੱਡੀ ਪੱਧਰ ਤੇ ਭੁੱਕੀ-ਚੂਰਾ ਪੋਸਤ ਦੀ ਸਮੱਗਲਿੰਗ ਕਰਨ ਦਾ ਆਦੀ ਹੈ, ਜੇ ਬਾਹਰਲੀਆਂ ਸਟੇਟਾਂ ਤੋ ਭੁੱਕੀ ਚੂਰਾ ਪੋਸਤ ਲਿਆਕੇ ਪੰਜਾਬ ਵਿੱਚ ਸਪਲਾਈ ਕਰਦਾ ਹੈ। ਜੇ ਅੱਜ ਵੀ ਟਰੱਕ ਵਿੱਚ ਭਾਰੀ ਮਾਤਰਾ ਵਿੱਚ ਭੁੱਕੀ ਚੂਰਾ ਪੋਸਤ ਲੈ ਕੇ ਜਗਰਾਉ ਦੇ ਏਰੀਏ ਵਿੱਚ ਗਾਹਕਾਂ ਨੂੰ ਵੇਚਣ ਲਈ ਆਇਆ ਹੈ ਜੋਂ ਸੁਗਰ ਮਿਲ ਜਗਰਾਂਉ ਵਿੱਚ ਸੁੰਨਸਾਨ ਜਗ੍ਹਾ ਤੇ ਲੈ ਕੇ ਖੜਾ ਗਾਹਕਾਂ ਦੀ ਇੰਤਜਾਰ ਕਰ ਰਿਹਾ ਹੈ। ਇਸ ਮੌਕੇ ਥਾਣੇਦਾਰ ਗੁਰਸੇਵਕ ਸਿੰਘ, ਸੀ ਆਈ. ਏ ਸਟਾਫ ਜਗਰਾਉ ਸਮੇਤ ਪੁਲਿਸ ਪਾਰਟੀ ਦੇ ਮੌਕਾ ਪਰ ਗਏ। ਜਿੱਥੇ ਉੱਕਤ ਟਰੱਕ ਵਿੱਚ ਇੱਕ ਮੋਨਾ ਵਿਅਕਤੀ ਬੈਠਾ ਸੀ, ਜਿਸਨੂੰ ਥੱਲੇ ਉਤਾਰ ਕੇ ਜਸਜਯੋਤ ਸਿੰਘ, ਪੀ.ਪੀ.ਐਸ. ਡੀ.ਐਸ.ਪੀ. ਜਗਰਾਉ ਦੀ ਹਾਜਰੀ ਵਿੱਚ ਟਰੱਕ ਦੀ ਤਲਾਸ਼ੀ ਕੀਤੀ ਗਈ। ਜਿਸ ਵਿੱਚ 113 ਗੱਟੂ ਪਲਾਸਟਿਕ ਭੁੱਕੀ ਚੂਰਾ ਪੋਸਤ ਅਤੇ 563 ਗੱਟੂ ਇਮਲੀ ਦੇ ਬਰਾਮਦ ਹੋਏ। ਜਿਸ ਤੇ ਬਲਰਾਜ ਸਿੰਘ ਨੂੰ ਗ੍ਰਿਫਤਾਰ ਕਰਕੇ ਥਾਣਾ ਸਿਟੀ ਮੁਕਦਮਾ ਦਰਜ ਕੀਤਾ ਗਿਆ। ਜਿਸਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸ ਹੋਰ ਪੁੱਛ-ਗਿੱਛ ਕੀਤੀ ਜਾਵੇਗੀ।
  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *