ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਇਕ ਭਗੌੜੇ ਵਿਅਕਤੀ ਨੂੰ ਕੀਤਾ ਗਿਆ ਗ੍ਰਿਫਤਾਰ

Spread the love
ਕੋਟਕਪੂਰਾ, 27 ਜੁਲਾਈ (ਟਿੰਕੂ ਕੁਮਾਰ) :- ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਅਦਾਲਤ ਤੋਂ ਭਗੌੜੇ ਵਿਅਕਤੀਆਂ ਖਿਲਾਫ ਸਖਤ ਸਖਤ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਜਿਲ੍ਹਾ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸੇ ਦੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦੇ ਹੋਏ ਜਤਿੰਦਰ ਸਿੰਘ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ ਦੀ ਰਹਿਨੁਮਾਈ ਅਤੇ ਥਾਣੇਦਾਰ ਚਮਕੌਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਕੋਟਕਪੂਰਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਥਾਣਾ ਸਿਟੀ ਕੋਟਕਪੂਰਾ ਵੱਲੋਂ ਮੁੱਕਦਮਾ ਨੰਬਰ 144 ਮਿਤੀ 22.08.2023 ਅਧੀਨ ਧਾਰਾ 174 (ਏ) ਆਈ.ਪੀ.ਸੀ. ਥਾਣਾ ਸਿਟੀ ਕੋਟਕਪੂਰਾ ਵਿੱਚ ਭਗੌੜੇ ਚੱਲ ਰਹੇ ਵਿਅਕਤੀ ਸੰਦੀਪ ਕੁਮਾਰ ਪੁੱਤਰ ਰਾਮ ਚੰਦ ਵਾਸੀ ਵਾਰਡ ਨੰਬਰ 22, ਗਲੀ ਨੰਬਰ 03 ਗਾਧੀ ਬਸਤੀ ਕੋਟਕਪੂਰਾ ਜੋ ਕਿ ਹੁਣ ਸੈਕਟਰ 119 ਬਲੋਗੀ, ਮੋਹਾਲੀ ਵਿਖੇ ਰਹਿ ਰਿਹਾ ਸੀ, ਜਿਸ ਨੂੰ ਕਿ ਮਿਤੀ 25.07.2025 ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਵਿਅਕਤੀ ਸੰਦੀਪ ਕੁਮਾਰ ਦੇ ਖਿਲਾਫ ਪਹਿਲਾ ਵੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 129 ਮਿਤੀ 15.06.2021 ਅਧੀਨ ਧਾਰਾ 13(ਏ)/3/67 ਜੂਆ ਐਕਟ ਤਹਿਤ ਮਾਮਲਾ ਦਰਜ ਰਜਿਸਟਰ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਲਗਾਤਾਰ ਸਰਚ ਆਪਰੇਸ਼ਨ ਚਲਾਏ ਜਾ ਰਹੇ ਹਨ, ਜਿਸ ਤਹਿਤ ਸ਼ੱਕੀ ਵਿਅਕਤੀਆਂ ਦੀ ਪਛਾਣ, ਰਿਕਾਰਡ ਦੀ ਜਾਂਚ ਅਤੇ ਅਦਾਲਤ ਤੋਂ ਭਗੌੜੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਵਾਸਤੇ ਲਗਾਤਾਰ ਸਖਤ ਕਦਮ ਉਠਾਏ ਜਾ ਰਹੇ ਹਨ। ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਨਿਗਰਾਨੀ ਹੇਠ ਅਜਿਹੀਆਂ ਮੁਹਿੰਮਾਂ ਨੂੰ ਹੋਰ ਵੀ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਜੋ ਜਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿੱਤੀ ਬਰਕਰਾਰ ਰਹੇ।

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *