ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਮੁਲਜ਼ਮ ਸੁਖਦੇਵ ਸੁੱਖੀ ਦੇ ਤਸਕਰੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਬਾਰੇ ਮਿਲੀ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਦੀਆਂ ਪੁਲੀਸ ਟੀਮਾਂ ਨੇ ਫਿਰੋਜ਼ਪੁਰ ਦੇ ਪਿੰਡ ਲੱਖੋ ਕੇ ਬਹਿਰਾਮ ਖੇਤਰ ਵਿੱਚ ਖੁਫੀਆ ਆਪਰੇਸ਼ਨ ਚਲਾਇਆ ਅਤੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ ਪਲਾਸਟਿਕ ਬੈਗ ਵਿੱਚ ਰੱਖੇ 500-500 ਗ੍ਰਾਮ ਦੇ ਹੈਰੋਇਨ ਦੇ 7 ਪੈਕਟ ਬਰਾਮਦ ਕੀਤੇ।ਉਨ੍ਹਾਂ ਦੱਸਿਆ ਕਿ ਜਦੋਂ ਪੁਲੀਸ ਟੀਮਾਂ ਨੇ ਮੁਲਜ਼ਮ ਨੂੰ ਕਾਬੂ ਕੀਤਾ, ਉਸ ਸਮੇਂ ਉਹ ਕਿਸੇ ਵਿਅਕਤੀ ਨੂੰ ਇਹ ਖੇਪ ਪਹੁੰਚਾਉਣ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਮੁਲਜ਼ਮ ਸੁਖਦੇਵ ਸੁੱਖੀ ਨੇ ਜਿਸ ਵਿਅਕਤੀ ਨੂੰ ਨਸ਼ੇ ਦੀ ਖੇਪ ਪਹੁੰਚਾਉਣੀ ਸੀ, ਦੀ ਪਛਾਣ ਕਰਨ ਲਈ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਐਫਆਈਆਰ ਨੰ. 10 ਮਿਤੀ 31.03.2025 ਨੂੰ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਉਸ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ ) ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…
Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…