ਜਲੰਧਰ 4 ਅਪ੍ਰੈਲ ( ਅਮ੍ਰਿੰਤਪਾਲ ਸਿੰਘ)ਇਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਪਿਛਲੇ ਇੱਕ ਮਹੀਨੇ ਵਿੱਚ ਮੁਹਿੰਮ ਤਹਿਤ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਪਿਛਲੇ ਇਕ ਮਹੀਨੇ ਦੌਰਾਨ 101 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਅਤੇ 121 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਸੜਕ ਪੱਧਰ ‘ਤੇ ਨਸ਼ਾ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖਤਮ ਕੀਤਾ ਜਾ ਸਕਿਆ ਹੈ।ਨਸ਼ੀਲੇ ਪਦਾਰਥਾਂ ਦੀ ਸਪਲਾਈ ਨੂੰ ਰੋਕਣ ਲਈ ਨਸ਼ੇ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਹਫ਼ਤਾਵਾਰੀ ਕਾਸੋ (ਕਾਰਡਨ ਅਤੇ ਸਰਚ ਆਪ੍ਰੇਸ਼ਨ) ਵੀ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਕ ਫੈਸਲਾਕੁੰਨ ਕਦਮ ਤਹਿਤ ਜਲੰਧਰ ਸ਼ਹਿਰ ਵਿੱਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵੱਲੋਂ ਕਬਜ਼ੇ ਵਾਲੀ ਸਰਕਾਰੀ ਜ਼ਮੀਨ ‘ਤੇ ਬਣਾਈਆਂ ਗਈਆਂ ਤਿੰਨ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ ਹੈ।ਇਸ ਤੋਂ ਇਲਾਵਾ ਪੁਲਿਸ ਵਿਭਾਗ ਵੱਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀਆਂ 3.51 ਕਰੋੜ ਰੁਪਏ ਦੀ ਕੀਮਤ ਵਾਲੀਆਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈਆਂ ਜਾਇਦਾਦਾਂ ਜ਼ਬਤ ਕਰਨ ਲਈ 9 ਤਜਵੀਜ਼ਾਂ ਸਬੰਧਤ ਅਥਾਰਟੀ ਨੂੰ ਪੇਸ਼ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਖ਼ਤ ਕਾਰਵਾਈ ਸਦਕਾ ਮੁੜਵਸੇਬਾ ਚਾਹੁਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ।ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਓ.ਪੀ.ਡੀ. ਵਿੱਚ 20 ਫੀਸਦੀ ਅਤੇ ਦਾਖ਼ਲੇ ਵਿੱਚ 65 ਫੀਸਦੀ ਵਾਧਾ ਹੋਇਆ ਹੈ। ਇਸੇ ਤਰ੍ਹਾਂ ਇਸ ਮੁਹਿੰਮ ਤੋਂ ਬਾਅਦ ਸ਼ੇਖੇ ਪਿੰਡ ਦੇ ਮੁੜ ਵਸੇਬਾ ਕੇਂਦਰ ਵਿੱਚ ਮੁੜ ਵਸੇਬੇ ਲਈ ਦਾਖ਼ਲਾ ਲੈਣ ਵਾਲੇ ਲੋਕਾਂ ਅਤੇ ਨਸ਼ੇ ਛੱਡਣ ਦੀ ਇੱਛਾ ֹ’ਚ 40 ਫੀਸਦੀ ਵਾਧਾ ਹੋਇਆ ਹੈ।ਮੁੜ ਵਸੇਬੇ ਸਬੰਧੀ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਭਵਿੱਖ ਦੀ ਯੋਜਨਾ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਅਗਲੇ ਦੋ ਮਹੀਨਿਆਂ ਦੇ ਅੰਦਰ ਜਲੰਧਰ ਵਿੱਚ ਇੱਕ ਮਾਡਲ ਨਸ਼ਾ ਛੁਡਾਊ ਕੇਂਦਰ ਅਤੇ ਇੱਕ ਮਾਡਲ ਮੁੜ ਵਸੇਬਾ ਕੇਂਦਰ ਸਥਾਪਤ ਕੀਤਾ ਜਾਵੇਗਾ। ਇਨ੍ਹਾਂ ਕੇਂਦਰਾਂ ਵਿੱਚ ਜਿਮਨੇਜ਼ੀਅਮ, ਹੁਨਰ ਵਿਕਾਸ ਪ੍ਰੋਗਰਾਮ, ਕਾਊਂਸਲਿੰਗ ਸੈਸ਼ਨ, ਨਸ਼ਾ ਛੱਡ ਚੁੱਕੇ ਵਿਅਕਤੀਆਂ ਵੱਲੋਂ ਆਪਣੇ ਤਜ਼ੁਰਬੇ ਸਾਂਝੇ ਕਰਨਾ ਅਤੇ ਠੀਕ ਹੋਏ ਮਰੀਜ਼ਾਂ ਲਈ ਨੌਕਰੀ ਦੇ ਮੌਕੇ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆ







