*ਫਰੀਦਕੋਟ ਪੁਲਿਸ ਵੱਲੋਂ ਵਾਹਨ ਚੋਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 02 ਮੁਲਜਮਾਂ ਨੂੰ ਕਾਬੂ ਕਰਕੇ ਉਹਨਾਂ ਪਾਸੋ ਚੋਰੀ ਦੇ 12 ਮੋਟਰਸਾਈਕਲ ਕੀਤੇ ਬਰਾਮਦ* 

Spread the love

 ਫਰੀਦਕੋਟ, 13 ਦਸੰਬਰ (ਗੁਰਦੀਪ ਸਿੰਘ ਢਿੱਲੋਂ) ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਫਰੀਦਕੋਟ ਪੁਲਿਸ ਵੱਲੋਂ ਰੇਡਾਂ ਕਰਕੇ ਅਜਿਹੇ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਸ਼੍ਰੀ ਜਸਮੀਤ ਸਿੰਘ ਸਾਹੀਵਾਲ ਐਸ.ਪੀ(ਇੰਨਵੈਸਟੀਗੇਸ਼ਨ) ਜੀ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਤਰਲੋਚਨ ਸਿੰਘ ਡੀ.ਐਸ.ਪੀ(ਫਰੀਦਕੋਟ) ਜੀ ਦੇ ਯੋਗ ਦਿਸ਼ਾ ਨਿਰਦੇਸ਼ਾ ਤਹਿਤ ਫਰੀਦਕੋਟ ਪੁਲਿਸ ਵੱਲੋਂ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 02 ਮੈਬਰਾਂ ਨੂੰ ਕਾਬੂ ਕਰਕੇ ਉਹਨਾਂ ਪਾਸੋ ਚੋਰੀ ਦੇ 12 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ ਫਰੀਦਕੋਟ ਜੀ ਦੀ ਨਿਗਰਾਨੀ ਹੇਠ ਏ.ਐਸ.ਆਈ ਵੀਰਮ ਸਿੰਘ ਸਾਥੀ ਕਰਮਚਾਰੀਆ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਗਸ਼ਤ ਦੌਰਾਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਦੇ ਨਜਦੀਕ ਮੋਜੂਦ ਸੀ ਤਾ ਉਹਨਾਂ ਨੂੰ ਇਤਲਾਹ ਮਿਲੀ ਕਿ ਦੋਸ਼ੀ ਲਵਪ੍ਰੀਤ ਸਿੰਘ ਉਰਫ ਲਵਲੀ ਪੁੱਤਰ ਗੁਰਸੇਵਕ ਸਿੰਘ ਅਤੇ ਧਰਮਪ੍ਰੀਤ ਸਿੰਘ ਉਰਫ ਕਾਲਾ ਪੁੱਤਰ ਬਲਤੇਜ ਸਿੰਘ ਵਾਸੀਆਨ ਦੀਪ ਸਿੰਘ ਵਾਲਾ ਜਿਲਾ ਫਰੀਦਕੋਟ ਚੋਰੀ ਦੇ ਮੋਟਰਸਾਇਕਲ ਚੋਰੀ ਕਰਕੇ ਅੱਗੇ ਵੇਚਦੇ ਹਨ ਜੋ ਸਾਦਿਕ ਰੋਡ ਨਜਦੀਕ ਜਹਾਜ ਗਰਾਊਡ ਪਾਸ ਚੋਰੀ ਦੇ ਮੋਟਰਸਾਇਕਲ ਪਾਸ ਘੁੰਮ ਰਹੇ ਹਨ। ਜਿਸਤੇ ਮੁੱਕਦਮਾ ਨੰਬਰ 438 ਮਿਤੀ 10.12.2024 ਅ/ਧ 303(2), 317(2)/238 ਬੀ.ਐਨ.ਐਸ ਥਾਣਾ ਸਿਟੀ ਫਰੀਦਕੋਟ ਦਰਜ ਰਜਿਸਟਰ ਕਰਕੇ ਉਕਤ ਦੋਸ਼ੀਆਂ ਨੂੰ 02 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਗਿਆ। ਦੋਰਾਨੇ ਤਫਤੀਸ਼ ਦੋਸ਼ੀਆਂ ਪਾਸੋ ਚੋਰੀ ਦੇ 10 ਹੋਰ ਮੋਟਰਸਾਇਕਲ ਬਰਾਮਦ ਕੀਤੇ ਗਏ। ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਨੂੰ ਪੂਰੀ

ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜਿਲ੍ਹੇ ਦੇ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ, ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ ਸਖਤ ਕਦਮ ਚੁੱਕਦੀ ਰਹੇਗੀ।

  • Related Posts

    ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ

    Spread the love

    Spread the loveਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ…

    ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਦੇ ਦੋਸ਼- ਡੰਡਿਆਂ, ਬੇਸਬਾਲ ਤੇ ਕਾਪਿਆਂ ਨਾਲ ਲੈਸ ਹੋ ਕੇ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ, ਸਾਮਾਨ ਨੁਕਸਾਨਣ ਅਤੇ ਸੋਨੇ ਦੀਆਂ ਵਾਲੀਆਂ…

    Leave a Reply

    Your email address will not be published. Required fields are marked *