ਫ਼ਰੀਦਕੋਟ ਪੁਲਿਸ ਦੀ ਚੌਕਸੀ ਨੇ ਫੇਰ ਕੀਤਾ ਕਮਾਲ – ਨਸ਼ਾ ਤਸਕਰਾਂ ਦੇ ਠਿਕਾਣੇ ’ਤੇ ਛਾਪੇਮਾਰੀ ਦੌਰਾਨ ਨਜਾਇਜ਼ ਸ਼ਰਾਬ ਦਾ ਵੱਡਾ ਜ਼ਖ਼ੀਰਾ ਬਰਾਮਦ

Spread the love
ਮਿਤੀ 15 ਅਪ੍ਰੈਲ 2025(ਗੁਰਦੀਪ ਸਿੰਘ ਢਿੱਲੋਂ)ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੇ ਨੇਤ੍ਰਤਵ ਹੇਠ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਦੋਸ਼ੀਆ ਨੂੰ ਲਾਗਾਤਰ ਕਾਬੂ ਕੀਤਾ ਜਾ ਰਿਹਾ ਹੈ। ਇਸ ਤਹਿਤ ਨਸ਼ਿਆ ਖਿਲਾਫ ਚਲ ਰਹੀ ਮੁਹਿੰਮ ਅੰਦਰ ਫ਼ਰੀਦਕੋਟ ਪੁਲਿਸ ਨੇ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਡੀ.ਐਸ.ਪੀ ਫਰੀਦਕੋਟ ਸ਼੍ਰੀ ਤਰਲੋਚਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਗਈ ਕਾਰਵਾਈ ਦੌਰਾਨ 100 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।ਚੌਕੀ ਇੰਚਾਰਜ ਗੋਲੇਵਾਲਾ ਸ:ਥ ਸੁਖਵਿੰਦਰ ਸਿੰਘ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਅਰਾਈਆਂ ਵਾਲਾ ਵਾਸੀ ਸਾਜਨ ਸਿੰਘ, ਜੋ ਕਿ ਇੱਕ ਬਦਨਾਮ ਨਸ਼ਾ ਤਸਕਰ ਹੈ, ਨੇ ਆਪਣੇ ਸਾਥੀ ਜਗਸੀਰ ਸਿੰਘ ਦੇ ਬੇ-ਅਬਾਦ ਘਰ ’ਚ ਸ਼ਰਾਬ ਛੁਪਾ ਕੇ ਰੱਖੀ ਹੈ। ਪੁਲਿਸ ਟੀਮ ਜਦ ਮੌਕੇ ’ਤੇ ਪੁੱਜੀ, ਤਾਂ ਉਨ੍ਹਾਂ ਨੂੰ ਘਰ ਦੀ ਤਲਾਸ਼ੀ ਦੌਰਾਨ ਲਗਭਗ 100 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ, ਜਿਨ੍ਹਾਂ ਵਿੱਚੋਂ 65 ਪੇਟੀਆਂ ਅੰਗਰੇਜ਼ੀ ਅਤੇ 35 ਪੇਟੀਆਂ ਦੇਸੀ ਸ਼ਰਾਬ ਦੀਆਂ ਸਨ।
ਫ਼ਰੀਦਕੋਟ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਦੌਸ਼ੀ ਸਾਜਨ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਅਰਾਈਆ ਵਾਲਾ ਅਤੇ ਜਗਸੀਰ ਸਿੰਘ ਉਰਫ ਸੀਰਾ ਪੁੱਤਰ ਅਮਰ ਸਿੰਘ ਵਾਸੀ ਅਰਾਈਆ ਵਾਲਾ ਦੇ ਖਿਲਾਫ  ਥਾਣਾ ਸਦਰ ਫਰੀਦਕੋਟ ਵਿਖੇ ਮੁਕੱਦਮਾ ਨੰਬਰ 74 ਮਿਤੀ 14.04.2025 ਅਧੀਨ ਧਾਰਾ 61 ਐਕਸਾਈਜ਼ ਐਕਟ  ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਸਾਜਨ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਸੀ, ਜਿਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ ਅਤੇ ਜਲਦ ਹੀ ਉਸਨੂੰ ਕਾਬੂ ਕਰ ਲਿਆ ਜਾਵੇਗਾ।ਦੋਸ਼ੀ ਸਾਜਨ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਅਰਾਈਆ ਵਾਲਾ ਦੇ ਖਿਲਾਫ ਇਸ ਤੋ ਪਹਿਲਾ ਵੀ ਹੇਠ ਲਿਖੇ ਮੁਕੱਦਮੇ ਦਰਜ ਰਜਿਸਟਰ ਹਨ:
ਲੜੀ ਨੰ. ਦੋਸ਼ੀ ਦਾ ਵੇਰਵਾ ਪਹਿਲਾ ਦਰਜ ਮੁਕੱਦਮੇ1) ਸਾਜਨ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਅਰਾਈਆ ਵਾਲਾ ਮੁਕੱਦਮਾ ਨੰਬਰ 163 ਮਿਤੀ 03.09.2023 ਅ/ਧ 21/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫਰੀਦੋਕਟ
ਫ਼ਰੀਦਕੋਟ ਪੁਲਿਸ ਨਸ਼ੇ ਖਿਲਾਫ਼ ਜ਼ੀਰੋ ਟੋਲਰੇਂਸ ਨੀਤੀ ’ਤੇ ਕੰਮ ਕਰ ਰਹੀ ਹੈ ਅਤੇ ਅਜਿਹੀ ਕਿਸੇ ਵੀ ਗਤਿਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕਿਸੇ ਨਗਰਿਕ ਕੋਲ ਨਸ਼ਾ ਤਸਕਰੀ ਜਾਂ ਨਜਾਇਜ਼ ਗਤਿਵਿਧੀਆਂ ਸਬੰਧੀ ਕੋਈ ਵੀ ਜਾਣਕਾਰੀ ਹੋਵੇ, ਤਾਂ ਉਹ ਆਪਣੇ ਨਜਦੀਕੀ ਪੁਲਿਸ ਸਟੇਸ਼ਨ ਜਾਂ 112 ’ਤੇ ਸੰਪਰਕ ਕਰ ਸਕਦੇ ਹਨ। ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ।
  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *