ਬਦਲੀ’ ਹੋਈ ਪਰ ‘ਕੁਰਸੀ’ ਨਾ ਛੁੱਟੀ: ਬਿਜਲੀ ਬੋਰਡ ਦੇ ਅਫ਼ਸਰਾਂ ਦੀ ‘ਮਿਹਰਬਾਨੀ’ ਖ਼ਿਲਾਫ਼ ਮੁਲਾਜ਼ਮਾਂ ਦਾ ਹੱਲਾ ਬੋਲ ਲਗਾ ਦਿੱਤਾ ਧਰਨਾ

Spread the love
‘ਫ਼ਿਰੋਜ਼ਪੁਰ, 10 ਜੂਨ (ਅਸ਼ੋਕ ਭਾਰਦਵਾਜ)ਕਹਿੰਦੇ ਨੇ ਕਿ ਸਰਕਾਰੀ ਤੰਤਰ ਵਿੱਚ ਜੇਕਰ ਉੱਪਰਲੇ ਹੱਥ ਦੀ ‘ਮਿਹਰਬਾਨੀ’ ਹੋਵੇ, ਤਾਂ ਨਿਯਮਾਂ ਅਤੇ ਕਾਨੂੰਨਾਂ ਦੀਆਂ ਧੱਜੀਆਂ ਉਡਾਉਣਾ ਕੋਈ ਔਖਾ ਕੰਮ ਨਹੀਂ ਹੁੰਦਾ। ਅਜਿਹਾ ਹੀ ਇੱਕ ਦਿਲਚਸਪ ਅਤੇ ਪ੍ਰਸ਼ਾਸਨਿਕ ਢੀਠਤਾਈ ਦਾ ਮਾਮਲਾ ਪੀ.ਐਸ.ਈ.ਬੀ. (PSEB) ਦੇ ਸਬ-ਅਰਬਨ ਮੰਡਲ ਫ਼ਿਰੋਜ਼ਪੁਰ ਵਿਖੇ ਦੇਖਣ ਨੂੰ ਮਿਲਿਆ ਹੈ, ਜਿੱਥੇ ਇੱਕ ਮੁਲਾਜ਼ਮ ਦੀ ਬਦਲੀ ਹੋਣ ਦੇ ਬਾਵਜੂਦ ਉਸ ਨੂੰ ਰਿਲੀਵ ਨਾ ਕਰਨ ਦੀ ‘ਅਨੋਖੀ ਜ਼ਿੱਦ’ ਫੜੀ ਬੈਠੇ ਅਫ਼ਸਰਾਂ ਖ਼ਿਲਾਫ਼ ਮੁਲਾਜ਼ਮਾਂ ਦਾ ਗੁੱਸਾ ਫੁੱਟ ਪਿਆ। ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ (ਏਟਕ ਰਜਿ. ਨੰ. 41) ਦੇ ਸੱਦੇ ‘ਤੇ ਅੱਜ ਸਬ-ਅਰਬਨ ਮੰਡਲ ਫ਼ਿਰੋਜ਼ਪੁਰ ਵਿਖੇ ਬਿਜਲੀ ਮੁਲਾਜ਼ਮਾਂ ਵੱਲੋਂ ਵਧੀਕ ਨਿਗਰਾਨ ਇੰਜੀਨੀਅਰ (ਵੰਡ) ਦੇ ਖ਼ਿਲਾਫ਼ ਜ਼ੋਰਦਾਰ ਰੋਸ ਧਰਨਾ ਦਿੱਤਾ ਗਿਆ। ਮੁਲਾਜ਼ਮ ਆਗੂਆਂ ਨੇ ਸਿੱਧਾ ਦੋਸ਼ ਲਾਇਆ ਕਿ ਉਪ-ਮੰਡਲ ਅਫ਼ਸਰ ਅਤੇ ਵਧੀਕ ਨਿਗਰਾਨ ਇੰਜੀਨੀਅਰ ਦੀ ਕਥਿਤ ‘ਮਿਲੀਭੁਗਤ’ ਸਦਕਾ ਸਾਥੀ ਮੋਹਿਤ ਅਗਰਵਾਲ (ਆਰ.ਏ.) ਨੂੰ ਬਦਲੀ ਦੇ ਬਾਵਜੂਦ ਰਿਲੀਵ ਨਹੀਂ ਕੀਤਾ ਜਾ ਰਿਹਾ। ਸਵਾਲ ਇਹ ਉੱਠਦਾ ਹੈ ਕਿ ਆਖ਼ਿਰ ਇਸ ਕੁਰਸੀ ਵਿੱਚ ਅਜਿਹਾ ਕਿਹੜਾ ‘ਗੂੰਦ’ ਲੱਗਿਆ ਹੈ ਜਾਂ ਅਫ਼ਸਰਾਂ ਦਾ ਕੀ ‘ਮੋਹ’ ਹੈ, ਜੋ ਕਾਨੂੰਨੀ ਆਦੇਸ਼ਾਂ ਨੂੰ ਵੀ ਟਿੱਚ ਜਾਣਿਆ ਜਾ ਰਿਹਾ ਹੈ। ਧਰਨੇ ਦੀ ਕਾਰਵਾਈ ਸਤੀਸ਼ ਕੁਮਾਰ ਵੱਲੋਂ ਚਲਾਈ ਗਈ। ਇਸ ਮੌਕੇ ਮੰਡਲ ਸਬ-ਅਰਬਨ ਫ਼ਿਰੋਜ਼ਪੁਰ ਦੇ ਆਗੂਆਂ ਅਸ਼ਵਨੀ ਕੁਮਾਰ, ਸਤੀਸ਼ ਕੁਮਾਰ, ਰਾਜੇਸ਼ ਦੱਤਾ, ਰਾਜੇਸ਼ ਸੈਣੀ ਅਤੇ ਤਿਰਲੋਚਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾਜਦੋਂ ਤੱਕ ਅਫ਼ਸਰਸ਼ਾਹੀ ਆਪਣੀ ਕੁੰਭਕਰਨੀ ਨੀਂਦ ਤੋਂ ਜਾਗ ਕੇ ਸਾਥੀ ਮੋਹਿਤ ਅਗਰਵਾਲ ਨੂੰ ਰਿਲੀਵ ਨਹੀਂ ਕਰਦੀ, ਉਦੋਂ ਤੱਕ ਸਬ-ਅਰਬਨ ਮੰਡਲ ਅਤੇ ਉਪ-ਮੰਡਲ ਅਫ਼ਸਰ ਦੇ ਦਫ਼ਤਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਨਿਰੰਤਰ ਜਾਰੀ ਰਹੇਗਾ।ਕੰਮ-ਕਾਜ ਠੱਪ ਹੋਣ ‘ਤੇ ਜ਼ਿੰਮੇਵਾਰ ਕੌਣ ਮੁਲਾਜ਼ਮਾਂ ਨੇ ਸਾਫ਼ ਕਰ ਦਿੱਤਾ ਹੈ ਕਿ ਜੇਕਰ ਲੋੜ ਪਈ ਤਾਂ ਬਿਜਲੀ ਬੋਰਡ ਦਾ ਕੰਮ-ਕਾਜ ਪੂਰੀ ਤਰ੍ਹਾਂ ਠੱਪ ਕਰ ਦਿੱਤਾ ਜਾਵੇਗਾ। ਇਸ ਸੰਘਰਸ਼ ਦੌਰਾਨ ਨਿਕਲਣ ਵਾਲੇ ਕਿਸੇ ਵੀ ਤਰ੍ਹਾਂ ਦੇ ਮਾੜੇ ਸਿੱਟਿਆਂ ਅਤੇ ਜਨਤਾ ਨੂੰ ਹੋਣ ਵਾਲੀ ਖ਼ੁਆਰੀ ਦੀ ਪੂਰੀ ਜ਼ਿੰਮੇਵਾਰੀ ਵਧੀਕ ਨਿਗਰਾਨ ਇੰਜੀਨੀਅਰ (ਵੰਡ) ਅਤੇ ਉਪ-ਮੰਡਲ ਅਫ਼ਸਰ ਦੀ ਹੋਵੇਗੀ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਉੱਚ ਅਧਿਕਾਰੀ ਮੁਲਾਜ਼ਮਾਂ ਦੇ ਇਸ ਤਿੱਖੇ ਰੋਸ ਅੱਗੇ ਝੁਕਦੇ ਹਨ ਜਾਂ ਫਿਰ ਆਪਣੀ ਅੜੀਅਲ ਪਹੁੰਚ ਨਾਲ ਵਿਭਾਗ ਦੇ ਕੰਮ-ਕਾਜ ਨੂੰ ਬਲੀ ਚੜ੍ਹਾਉਣ ਦਾ ਰਾਹ ਚੁਣਦੇ ਹਨ।ਇਸ ਬਾਬਤ ਜਦੋ ਐਕਸਨ ਰਾਜੀਵ ਕੁਮਾਰ ਨਾਲ ਫੋਨ ਜਰੀਏ ਇਸ ਨੰਬਰ 096461-14525 ਨਾਲ ਰਾਬਤਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਫੋਨ ਚੁੱਕਣਾ ਜਰੂਰੀ ਨਹੀ ਸਮਝਿਆ।
  • Related Posts

    ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਤਿਆਰ ਕੀਤੇ ਗਏ ਦੋ ਬੈਡਮਿੰਟਨ ਗਰਾਊਂਡਾਂ ਦਾ ਉਦਘਾਟਨ ਵਿਧਾਇਕ ਜੈਤੋ ਨੇ ਕੀਤਾ

    Spread the love

    Spread the love ਜੈਤੋ 12 ਜੂਨ (ਗੁਰਦੀਪ ਸਿੰਘ ਢਿੱਲੋਂ ); ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਸੰਤ ਰਿਸ਼ੀ ਰਾਮ ਜੀ ਦੀ ਅਗਵਾਈ ਹੇਠ ਰੇਲਵੇ ਵਿਭਾਗ ਜੈਤੋ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਜੈਤੋ ਦੇ…

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    Leave a Reply

    Your email address will not be published. Required fields are marked *