ਬਲਾਚੌਰ ਪੁਲਿਸ ਵੱਲੋਂ ਮੋਟਰਸਾਈਕਲ ਚੋਰ ਕਾਬੂ; ਚੋਰੀ ਦਾ ਸਪਲੈਂਡਰ ਮੋਟਰਸਾਈਕਲ ਬਰਾਮਦ

Spread the love
ਬਲਾਚੌਰ, 8 ਜੁਲਾਈ(ਜਤਿੰਦਰਪਾਲ ਸਿੰਘ ਕਲੇਰ):ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲਿਸ ਤੁਸ਼ਾਰ ਗੁਪਤਾ ਆਈ.ਪੀ.ਐਸ ਅਤੇ ਸਬ ਡਵੀਜ਼ਨ ਬਲਾਚੌਰ ਦੇ ਉਪ ਕਪਤਾਨ ਪੁਲਿਸ ਹੇਮੰਤ ਮਲਹੋਤਰਾ ਪੀਪੀਐਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਬਲਾਚੌਰ ਥਾਣਾ ਸਦਰ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਥਾਣਾ ਬਲਾਚੌਰ ਦੇ ਮੁੱਖ ਅਫ਼ਸਰ ਸਬ ਇੰਸਪੈਕਟਰ ਬਿਕਰਮ ਸਿੰਘ ਦੀ ਯੋਗ ਅਗਵਾਈ ਹੇਠ ਏਐਸਆਈ ਪ੍ਰੇਮ ਲਾਲ ਸਮੇਤ ਪੁਲਿਸ ਪਾਰਟੀ ਵੱਲੋਂ ਇੱਕ ਮੋਟਰਸਾਈਕਲ ਚੋਰ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ, ਇਹ ਕਾਰਵਾਈ ਸਰਬਜੀਤ ਕੌਰ ਪਤਨੀ ਬਲਕਾਰ ਸਿੰਘ, ਵਾਸੀ ਮੋਹਰ (ਥਾਣਾ ਬਲਾਚੌਰ) ਦੇ ਬਿਆਨਾਂ ਦੇ ਆਧਾਰ ‘ਤੇ ਅਮਲ ਵਿੱਚ ਲਿਆਂਦੀ ਗਈ ਹੈ। ਪੁਲਿਸ ਨੇ ਸਰਬਜੀਤ ਕੌਰ ਦੇ ਬਿਆਨਾਂ ‘ਤੇ ਮਨੀ ਸਾਹਿਲ ਪੁੱਤਰ ਚਰਨ ਦਾਸ, ਵਾਸੀ ਬਲਾਚੌਰ ਦੇ ਖ਼ਿਲਾਫ਼ ਥਾਣਾ ਬਲਾਚੌਰ ਵਿਖੇ ਮੁਕੱਦਮਾ ਦਰਜ ਕੀਤਾ ਸੀ। ਮਾਮਲਾ ਦਰਜ ਕਰਨ ਉਪਰੰਤ ਪੁਲਿਸ ਪਾਰਟੀ ਨੇ ਮੁਸਤੈਦੀ ਦਿਖਾਉਂਦੇ ਹੋਏ ਉਕਤ ਮੁਕੱਦਮੇ ਵਿੱਚ ਨਾਮਜ਼ਦ ਆਰੋਪੀ ਮਨੀ ਸਾਹਿਲ ਨੂੰ ਕਾਬੂ ਕਰ ਲਿਆ। ਪੁਲਿਸ ਵੱਲੋਂ ਜਦੋਂ ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਦੇ ਕਬਜ਼ੇ ਵਿੱਚੋਂ ਚੋਰੀ ਕੀਤਾ ਹੋਇਆ ਇੱਕ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ, ਜਿਸ ਦਾ ਨੰਬਰ ਪੀਬੀ-32ਏਡੀ-0968 ਹੈ, ਬਰਾਮਦ ਕੀਤਾ ਗਿਆ। ਮੋਟਰਸਾਈਕਲ ਬਰਾਮਦ ਹੋਣ ਤੋਂ ਬਾਅਦ ਪੁਲਿਸ ਵੱਲੋਂ ਇਸ ਮੁਕੱਦਮੇ ਵਿੱਚ ਜ਼ੁਰਮ ਵਿੱਚ ਵਾਧਾ ਵੀ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਆਰੋਪੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਰਿਮਾਂਡ ਦੌਰਾਨ ਪੁੱਛਗਿੱਛ ਕਰਕੇ ਹੋਰ ਵੀ ਚੋਰੀਆਂ ਅਤੇ ਵਾਰਦਾਤਾਂ ਬਾਰੇ ਅਹਿਮ ਖ਼ੁਲਾਸੇ ਕੀਤੇ ਜਾ ਸਕਣ।
  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *