ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋਵੇ ਸਖ਼ਤ ਕਾਰਵਾਈ : ਬੇਗਮਪੁਰਾ ਟਾਈਗਰ ਫੋਰਸ ਬਾਬਾ ਸਾਹਿਬ ਦੀਆਂ ਮੂਰਤੀਆਂ ਦੇ ਨੇੜੇ ਪੰਜਾਬ ਸਰਕਾਰ ਸੀ.ਸੀ.ਟੀ.ਵੀ. ਕੈਮਰਿਆਂ ਦੀ ਯੋਗ ਵਿਵਸਥਾ ਕਰਵਾਏ : ਠਰੋਲੀ, ਹੈਪੀ, ਬੰਟੀ, ਕਲੋਤਾ

Spread the love
ਹੁਸ਼ਿਆਰਪੁਰ 16 ਜੁਲਾਈ (ਤਰਸੇਮ ਦੀਵਾਨਾ ) – ਲੁਧਿਆਣਾ-ਜਲੰਧਰ ਬਾਈਪਾਸ ‘ਤੇ ਸਥਿਤ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੇ ਦੁਆਲੇ ਲੱਗੇ ਸ਼ੀਸ਼ੇ ਨੂੰ ਕੁਝ ਸ਼ਰਾਰਤੀ ਤੇ ਗਲਤ ਅਨਸਰਾਂ ਵੱਲੋਂ ਤੋੜੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਿਨਾਉਣੀ ਹਰਕਤ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਬੇਗਮਪੂਰਾ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ, ਜਿਲ੍ਹਾ ਪ੍ਰਧਾਨ ਹੈਪੀ ਫ਼ਤਿਹਗੜ੍ਹ, ਬੰਟੀ ਹਰਿਆਣਾ ਪ੍ਰਧਾਨ ਹਲਕਾ ਸ਼ਾਮ ਚੁਰਾਸੀ, ਅਮਨਦੀਪ ਕੌਂਡਲਾ, ਰਾਮ ਮੂਰਤੀ ਕੈਂਥ, ਰਾਹੁਲ ਕਲੋਤਾ, ਰਾਹੁਲ ਬੱਧਣ ਨਾਰਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਦੇਸ਼ ਅੰਦਰ ਅੰਬੇਡਕਰਵਾਦੀ ਸੋਚ ਦੇ ਖ਼ਿਲਾਫ਼ ਚੱਲ ਰਹੀ ਇੱਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮੌਜੂਦਾ ਸਰਕਾਰਾਂ ਦਫ਼ਤਰਾਂ ਵਿੱਚ ਬਾਬਾ ਸਾਹਿਬ ਦੀਆਂ ਤਸਵੀਰਾਂ ਲਗਾ ਕੇ ਵੱਡੇ-ਵੱਡੇ ਦਾਅਵੇ ਕਰਦੀਆਂ ਹਨ, ਪਰ ਦੂਜੇ ਪਾਸੇ ਉਨ੍ਹਾਂ ਦੇ ਬੁੱਤਾਂ ਅਤੇ ਵਿਚਾਰਧਾਰਾ ਦੀ ਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀਆਂ ਹਨ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਸਰਕਾਰ ਬਾਬਾ ਸਾਹਿਬ ਦਾ ਦਿਲੋਂ ਸਤਿਕਾਰ ਕਰਦੀ ਹੈ, ਤਾਂ ਅਜਿਹੇ ਗਲਤ ਅਨਸਰਾਂ ਨੂੰ ਨੱਥ ਪਾਉਣ ਵਿੱਚ ਢਿੱਲ ਕਿਉਂ ਵਰਤੀ ਜਾ ਰਹੀ ਹੈ? ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਮਨੂੰਵਾਦੀ ਅਤੇ ਜਾਤੀਵਾਦੀ ਸੋਚ ਵਾਲੀਆਂ ਤਾਕਤਾਂ ਅੱਜ ਵੀ ਸੰਵਿਧਾਨ ਅਤੇ ਬਰਾਬਰਤਾ ਦੇ ਅਧਿਕਾਰਾਂ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ। ਬਾਬਾ ਸਾਹਿਬ ਨੇ ਸੰਵਿਧਾਨ ਰਾਹੀਂ ਹਰ ਵਰਗ ਨੂੰ ਬਰਾਬਰ ਦੇ ਹੱਕ ਦਿੱਤੇ ਹਨ, ਪਰ ਕੁਝ ਮਾਨਸਿਕਤਾ ਦੇ ਮਾਰੇ ਲੋਕ ਅੱਜ ਵੀ ਨਫ਼ਰਤ ਫੈਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਹਨਾਂ ਕਿਹਾ ਕਿ  ਐਸਸੀ ਓਬੀਸੀ ਘੱਟ ਗਿਣਤੀ ਅਤੇ ਸਮੂਹ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਆਪਸੀ ਮੱਤਭੇਦ ਭੁਲਾ ਕੇ ਇੱਕ ਤਾਕਤ ਬਣ ਕੇ ਇਕੱਠੇ ਹੋਣ, ਤਾਂ ਜੋ ਅਜਿਹੀਆਂ ਮਨੂੰਵਾਦੀ ਤਾਕਤਾਂ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਜਾ ਸਕੇ। ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ  ਮਾਨ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਾਬਾ ਸਾਹਿਬ ਦੀਆਂ ਮੂਰਤੀਆਂ ਦੇ ਨੇੜੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਯੋਗ ਵਿਵਸਥਾ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਘਿਨਾਉਣੀ ਹਰਕਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਬੰਦ ਕੀਤਾ ਜਾਵੇ। ਜੇਕਰ ਪ੍ਰਸ਼ਾਸਨ ਨੇ ਜਲਦੀ ਕੋਈ ਸਖ਼ਤ ਕਾਰਵਾਈ ਨਾ ਕੀਤੀ, ਤਾਂ ਸਮੂਹ ਅੰਬੇਡਕਰਵਾਦੀ ਲੋਕਾ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।
ਫੋਟੋ ਅਜਮੇਰ ਦੀਵਾਨਾ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *