ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਦਾ ਕਤਲ, 2 ਸਾਥੀ ਜ਼ਖਮੀ

Spread the love
ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਦਾ ਕਤਲ, 2 ਸਾਥੀ ਜ਼ਖਮੀ
 ਇਲਾਕੇ ਦੇ ਨੌਜਵਾਨਾਂ ਨਾਲ ਪਿਛਲੇ ਇੱਕ ਮਹੀਨੇ ਤੋਂ ਚੱਲ ਰਹੀ ਸੀ ਰੰਜਿਸ਼
 ਦਾਣਾ ਮੰਡੀ ‘ਚ ਪਈ ਮਿਲੀ ਲਾਸ਼
ਫੱਤੂ ਢੀਂਗਾ, 22 ਨਵੰਬਰ ( ਅਮਨਦੀਪ ਕੌਰ ) ਸੁਲਤਾਨਪੁਰ ਲੋਧੀ ਵਿੱਚ ਬੀਤੀ ਦੇਰ ਰਾਤ  ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਦਾ ਨੌਜਵਾਨਾਂ ਵੱਲੋਂ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਧਰ, ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਸਾਲੀ ਰਜਨੀ ਪਤਨੀ ਦੀਪਕ ਕੁਮਾਰ ਵਾਸੀ ਕਪੂਰਥਲਾ ਨੇ ਦੱਸਿਆ ਕਿ ਉਹ ਪਿੰਡ ਡਡਵਿੰਡੀ ਵਿਖੇ ਆਪਣੇ ਰਿਸ਼ਤੇਦਾਰਾਂ ਦੇ ਘਰ ਧਾਰਮਿਕ ਸਮਾਗਮ ਲਈ ਆਈ ਹੋਈ ਸੀ। ਫੰਕਸ਼ਨ ਖਤਮ ਹੋਣ ਤੋਂ ਬਾਅਦ ਅਸੀਂ ਸੁਲਤਾਨਪੁਰ ਲੋਧੀ ਆ ਗਏ ਜਿਸ ਤੋਂ ਬਾਅਦ ਮੇਰਾ ਜੀਜਾ ਵੀ ਮੇਰੇ ਨਾਲ ਆ ਗਿਆ। ਉਸ ਨੇ ਦੱਸਿਆ ਕਿ ਖਾਣਾ ਬਣਾਉਣ ਤੋਂ ਬਾਅਦ ਮੈਂ ਫਿਰ ਡਡਵਿੰਡੀ ਚਲੀ ਗਈ। ਇਸ ਤਰ੍ਹਾਂ ਮੇਰਾ ਜੀਜਾ ਹਨੀ ਕੁਮਾਰ ਪੁੱਤਰ ਸੁਰਿੰਦਰ ਪਾਲ ਆਪਣੇ ਦੋਸਤਾਂ ਅਜੈ ਕੁਮਾਰ ਬੰਟੀ, ਅਮਨ ਕੁਮਾਰ ਨਾਲ ਮੋਟਰਸਾਈਕਲ ‘ਤੇ ਜਾ ਰਿਹਾ ਸੀ। ਹਨੀ ਕੁਮਾਰ ਦੇ ਦੋਸਤ ਅਜੈ ਕੁਮਾਰ ਬੰਟੀ, ਅਮਨ ਕੁਮਾਰ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੇ, ਜਿਨ੍ਹਾਂ ਨੂੰ ਮੈਂ ਪੁੱਛਿਆ ਕਿ ਤੁਹਾਡੇ ਸੱਟਾਂ ਕਿਵੇਂ ਲੱਗੀਆਂ ਹਨ ਤਾਂ ਉਨ੍ਹਾਂ ਨੇ ਦੱਸਿਆ ਕਿ ਮੁਹੱਲਾ ਸੈਦਾ ਦੇ ਨੌਜਵਾਨਾਂ ਨੇ ਸਾਡੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ, ਜਿਸ ਤੋਂ ਬਾਅਦ ਮੈਂ ਉਹਨਾਂ ਨੂੰ ਐਂਬੂਲੈਂਸ ‘ਚ ਸਿਵਲ ਹਸਪਤਾਲ ਕਪੂਰਥਲਾ ‘ਚ ਦਾਖਲ ਕਰਵਾਇਆ। ਇਸ ਤੋਂ ਬਾਅਦ ਅਸੀਂ ਹਨੀ ਕੁਮਾਰ ਦੀ ਭਾਲ ਸ਼ੁਰੂ ਕੀਤੀ ਤਾਂ ਹਨੀ ਕੁਮਾਰ ਦੀ ਲਾਸ਼
ਦਾਣਾ ਮੰਡੀ ਸੁਲਤਾਨਪੁਰ ਲੋਧੀ ਤੋਂ ਪੁਲਸ ਨੂੰ ਮਿਲੀ, ਜਿੱਥੇ ਉਸ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਮਹੀਨੇ ਵਿੱਚ ਸੈਦਾ ਇਲਾਕੇ ਦੇ ਨੌਜਵਾਨਾਂ ਵੱਲੋਂ ਮੇਰੇ ਸਾਲੇ ’ਤੇ ਤੀਜੀ ਵਾਰ ਹਮਲਾ ਕੀਤਾ ਗਿਆ ਹੈ ਜਿਸ ਵਿੱਚ ਉਸਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਪਰ ਸਾਡੀ ਸੁਣਵਾਈ ਨਹੀਂ ਹੋਈ। ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਦਸ ਦੇਈਏ ਕਿ ਹਨੀ ਸੱਭਰਵਾਲ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਪ੍ਰਧਾਨ ਵੀ ਸਨ।

ਕੀ ਕਹਿੰਦੇ ਹਨ ਡੀਐਸਪੀ ਐਸਐਸ ਰੰਧਾਵਾ-

 ਇਸ ਘਟਨਾ ਦਾ ਪਤਾ ਲੱਗਦਿਆਂ ਹੀ ਡੀਐਸਪੀ ਐਸਐਸ ਰੰਧਾਵਾ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਸ ਪਾਰਟੀ ਵੱਲੋਂ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਇਲਾਕੇ ਦੇ ਨੌਜਵਾਨਾਂ ਨਾਲ ਰੰਜਿਸ਼ ਸੀ। ਉਹ ਪਹਿਲਾਂ ਵੀ ਲੜ ਚੁੱਕੇ ਹਨ।
More News

Youtube

Facebook

Whatsapp

Home

 

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *