ਮਾਛੀਵਾੜਾ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਣ 

Spread the love
 ਮਾਛੀਵਾੜਾ ਸਾਹਿਬ 22  ਜੁਲਾਈ (ਸੁੱਚਾ ਬੰਗੜ)  ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਤੇ ਸਖਤ ਕਾਰਵਾਈ ਕੀਤੀ ਜਾਵੇਗੀ, ਸ਼ਰਾਰਤੀ ਅਨਸਰ ਬਾਜ ਆ ਜਾਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਮਾਛੀਵਾੜਾ ਥਾਣਾ ਮੁਖੀ ਹਰਵਿੰਦਰ ਸਿੰਘ  ਨੇ  ਦੱਸਿਆ ਕਿ ਐਸ.ਐਸ.ਪੀ.ਮੈਡਮ ਜੋਤੀ ਯਾਦਵ ਅਤੇ ਡੀ.ਐਸ.ਪੀ. ਤਰਲੋਚਨ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕਾਇਮ ਰੱਖੀ ਜਾਵੇਗੀ। ਥਾਣਾ ਮੁਖੀ ਹਰਵਿੰਦਰ ਸਿੰਘ ਦੀ  ਅਗਵਾਈ ਵਿੱਚ ਪੁਲਿਸ ਪਾਰਟੀ ਵੱਲੋਂ ਖਾਲਸਾ ਚੌਂਕ ਵਿਖੇ ਨਾਕਾ ਲਗਾ ਕੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ। ਪ੍ਰਸ਼ਾਸਨ ਵੱਲੋਂ ਬਾਰ-ਬਾਰ ਹਦਾਇਤਾਂ ਕਰਦੇ ਬਾਵਜੂਦ ਵੀ ਬਹੁਤ ਸਾਰੇ ਵਾਹਨ ਚਾਲਕ ਆਪਣੇ ਕਾਗਜ਼ਾਤ ਪੂਰੇ ਨਹੀਂ ਰੱਖਦੇ ਮੋਟਰਸਾਈਕਲਾਂ ਤੇ ਤਿੰਨ ਤਿੰਨ ਸਵਾਰੀਆਂ ਬੈਠ ਹੌਰਨ ਵਜਾਉਂਦੇ ਬਾਜ਼ਾਰਾਂ ਵਿੱਚ ਹੁੜਦੰਗ ਮਚਾਉਣ ਵਾਲਿਆਂ ਤੇ ਪੁਲਿਸ ਨੇ ਸਖਤ ਕਾਰਵਾਈ ਕਰਦਿਆਂ ਉਹਨਾਂ ਦੇ ਮੋਟਰਸਾਈਕਲ ਥਾਣੇ ਬੰਦ ਕਰ ਦਿੱਤੇ। ਥਾਣਾ ਮੁਖੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਮਾਨਯੋਗ ਐਸ.ਐਸ.ਪੀ. ਡਾਕਟਰ ਜੋਤੀ ਯਾਦਵ  ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੁਲਿਸ ਜਿਲਾ ਖੰਨਾ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕਾਇਮ ਰੱਖੀ ਜਾਵੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਾਰ-ਵਾਰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਵਹੀਕਲਾਂ ਦੇ ਕਾਗਜ਼ਾਤ ਆਪਣੇ ਕੋਲ ਰੱਖਣ , ਟਰੈਫਿਕ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਿਰ ਤੇ ਹੈਲਮਟ ਜਰੂਰ ਪਹਿਨਣ ਅਤੇ ਦੋਪਹੀਆ ਵਾਹਨਾਂ ਤੇ ਦੋ ਸਵਾਰੀਆਂ ਹੀ ਸਫਰ ਕਰਨ। ਪਰ ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਕੁਝ ਮਨਚਲੇ ਨੌਜਵਾਨ ਜੋ ਤੇਜ਼ ਗਤੀ ਨਾਲ ਮੋਟਰ ਸਾਈਕਲ ਬਾਜ਼ਾਰਾਂ ਵਿੱਚ ਚਲਾਉਂਦੇ ਫਿਰਦੇ ਹਨ ਤੇ ਤਿੰਨ ਤਿੰਨ ਮੋਟਰਸਾਈਕਲਾਂ ਤੇ ਬੈਠੇ ਘੁੰਮਦੇ ਹਨ ,ਉਹਨਾਂ ਨੂੰ ਖਾਸ ਤੌਰ ਤੇ ਅੱਜ ਰੋਕ ਕੇ ਕਾਨੂੰਨੀ ਕਾਰਵਾਈ ਕਰਦਿਆਂ ਉਹਨਾਂ ਦੀਆਂ ਮੋਟਰਸਾਈਕਲਾਂ ਦੇ ਚਲਾਨ ਕੱਟੇ ਗਏ। ਉਹਨਾਂ ਦੱਸਿਆ ਕਿ ਕਈ ਦਿਨਾਂ ਤੋਂ ਸ਼ਹਿਰ ਅੰਦਰ ਬੁੱਲਟ ਮੋਟਰਸਾਈਕਲ ਦੇ ਪਟਾਕੇ ਮਾਰਨ ਵਾਲਿਆਂ ਅਤੇ ਬਾਜ਼ਾਰ ਵਿੱਚ ਤੇਜ਼ ਰਫਤਾਰੀ ਮੋਟਰਸਾਈਕਲ ਚਲਾਉਂਦਿਆਂ ਕੰਨ ਪਾੜ੍ਹਵੇਂ ਹੋਰਨ ਵਜਾਉਂਦੇ ਨੌਜਵਾਨਾਂ ਦੇ ਸ਼ਿਕਾਇਤਾਂ ਮਿਲ ਰਹੀਆਂ ਸਨ।  ਉਹਨਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਤੇ ਸਖਤਾਈ ਜਾਰੀ ਰਹੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਕਾਗਜ਼ਾਤ ਕੋਲ ਰੱਖਣ ਟਰੈਫਿਕ ਨਿਯਮਾਂ ਦੀ ਉਲੰਘਣਾ ਨਾ ਕਰਨ । ਇਸ ਮੌਕੇ ਏ.ਐਸ.ਆਈ.ਕਰਨੈਲ ਸਿੰਘ, ਮੁੱਖ ਮੁਨਸ਼ੀ ਸੁਖਦੀਪ ਸਿੰਘ, ਏ.ਐੱਸ.ਆਈ.ਪਵਨਦੀਪ ਸਿੰਘ ਮਨਪ੍ਰੀਤ ਸਿੰਘ,ਵੀ  ਮੌਜੂਦ ਸਨ ।
  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *