ਮੀਂਹ ਕਾਰਨ ਛੱਤ ਡਿੱਗੀ, ਇਕ ਜ਼ਖ਼ਮੀ

Spread the love

ਸ਼੍ਰੀ ਮੁਕਤਸਰ ਸਾਹਿਬ, ਮਲੋਟ, 16 ਜੁਲਾਈ ()-ਮਲੋਟ ਦੀ ਮਹਾਂਵੀਰ ਨਗਰੀ ’ਚ ਇਕ ਗਰੀਬ ਪਰਿਵਾਰ ਦੀ ਛੱਤ ਡਿੱਗ ਗਈ, ਜਿਸ ਕਾਰਨ ਇਕ ਵਿਆਕਤੀ ਗੰਭੀਰ ਜ਼ਖਮੀ ਹੋ ਗਿਆ। ਛੱਤ ਡਿੱਗਣ ਕਾਰਨ ਕਮਰੇ ’ਚ ਪਏ ਸਾਮਾਨ ਦਾ ਭਾਰੀ ਨੁਕਸਾਨ ਹੋ ਗਿਆ। ਜਾਣਕਾਰੀ ਅਨੁਸਾਰ ਮਲੋਟ ਦੀ ਮਹਾਂਵੀਰ ਨਗਰੀ ਵਾਰਡ ਨੰਬਰ 10 ’ਚ ਇਕ ਕਿਰਾਏ ਦੇ ਮਕਾਨ ’ਚ ਰਹਿ ਰਹੇ ਇਕ ਮਜ਼ਦੂਰ ਦੇ ਕਮਰੇ ਦੀ ਛੱਤ ਡਿੱਗਣ ਨਾਲ ਅੰਦਰ ਸੁੱਤੇ ਉਕਤ ਵਿਅਕਤੀ ਦੇ ਗੰਭੀਰ ਸੱਟਾਂ ਲੱਗੀਆਂ ਅਤੇ ਔਰਤ ਅਤੇ ਉਸ ਦੀਆਂ ਦੋ ਬੇਟੀਆਂ ਵਾਲ ਵਾਲ ਬੱਚ ਗਈਆਂ। ਪੀੜਤ ਔਰਤ ਨਿਸ਼ਾ ਨੇ ਦੱਸਿਆ ਕਿ ਉਹ ਆਪਣੇ ਪਿਤਾ ਕੋਲ ਆਪਣੇ ਬੱਚਿਆਂ ਸਮੇਤ ਇਕ ਕਿਰਾਏ ਦੇ ਮਕਾਨ ਵਿਚ ਰਹਿ ਰਹੀ ਹੈ। ਬਾਰਿਸ਼ ਦੌਰਾਨ ਜਦੋਂ ਕਮਰੇ ’ਚ ਪਏ ਸੀ ਤਾਂ ਆ ਅਚਾਨਕ ਛੱਤ ਡਿੱਗਣ ਕਰਕੇ ਇਸ ਦੇ ਪਿਤਾ ਵਿਜੇ ਸ਼ੰਕਰ ਦੇ ਗੰਭੀਰ ਸੱਟਾਂ ਲੱਗੀਆਂ। ਉਸਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹੋਏ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇ ਅਤੇ ਉਸਦੇ ਪਿਤਾ ਦਾ ਇਲਾਜ ਕਰਵਾਇਆ ਜਾਵੇ।

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *