ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਦੋ ਨਾਮਜ਼ਦ, ਇੱਕ ਕਾਬੂ

Spread the love

ਸ੍ਰੀ ਮੁਕਤਸਰ ਸਾਹਿਬ, 8 ਜੂਨ (ਮਨਜੀਤ ਸਿੱਧੂ)- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਿੰਡ ਝਬੇਲਵਾਲੀ ਵਾਸੀ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਹ 30 ਮਈ ਨੂੰ ਮਜ਼ਦੂਰੀ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਆਇਆ ਹੋਇਆ ਸੀ। ਉਸ ਨੇ ਆਪਣਾ ਮੋਟਰਸਾਈਕਲ (ਪੀ.ਬੀ.-30Z-3006) ਨੇੜੇ ਬਿਜਲੀ ਵਾਲੇ ਖੂਹ ਕੋਲ ਖੜ੍ਹਾ ਕੀਤਾ ਹੋਇਆ ਸੀ। ਕੁਝ ਸਮੇਂ ਬਾਅਦ ਜਦੋਂ ਉਸ ਨੇ ਆਪਣਾ ਮੋਟਰਸਾਈਕਲ ਦੇਖਿਆ ਤਾਂ ਉਹ ਗਾਇਬ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਆਪਣੇ ਪੱਧਰ ’ਤੇ ਕੀਤੀ ਪੜਤਾਲ ਦੌਰਾਨ ਪਤਾ ਲੱਗਾ ਕਿ ਉਸ ਦਾ ਮੋਟਰਸਾਈਕਲ ਪ੍ਰਿੰਸ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਬੂੜਾ ਗੁੱਜਰ ਅਤੇ ਰਾਜ ਕੁਮਾਰ ਉਰਫ਼ ਗੰਜੂ ਵੱਲੋਂ ਚੋਰੀ ਕੀਤਾ ਗਿਆ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਦੋਵਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (2NS) ਦੀ ਧਾਰਾ 303(2) ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮੁਤਾਬਕ ਨਾਮਜ਼ਦ ਦੋਸ਼ੀ ਪ੍ਰਿੰਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਦੂਜੇ ਦੋਸ਼ੀ ਦੀ ਭਾਲ ਜਾਰੀ ਹੈ। ਮਾਮਲੇ ਦੀ ਅਗਲੇਰੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

  • Related Posts

    ਪੀਐਚਡੀ ਦੀ ਵਿਦਿਆਰਥਣ ਨੇ ਲਾਏ ਪੰਜਾਬ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਹੈੱਡ ਪ੍ਰੋਫੈਸਰ ‘ਤੇ ਮਾਨਸਿਕ ਪਰੇਸ਼ਾਨ ਕਰਨ ਦੇ ਦੋਸ਼ 

    Spread the love

    Spread the love ਬਠਿੰਡਾ 26 ਜੁਲਾਈ(ਸੁਰਿੰਦਰਪਾਲ ਸਿੰਘ):ਪ੍ਰੈੱਸ ਕਲੱਬ ਬਠਿੰਡਾ ਵਿਖੇ ਪੱਤਰਕਾਰਵਾਰਤਾ ਮੌਕੇ ਪੀਐਚਡੀ ਬੋਟਨੀ ਦੀ ਵਿਦਿਆਰਥਣ ਸਾਕਸ਼ੀ ਯਾਦਵ ਨੇ ਆਪਣੇ ਡਿਪਾਰਟਮੈਂਟ ਦੇ ਹੈਡ ਅਤੇ ਸੁਪਰਵਾਈਜ਼ਰ ਡਾਕਟਰ ਵਿਨੇ ਕੁਮਾਰ ‘ਤੇ ਸੰਗੀਨ…

    ਸਿਟੀ ਇੰਚਾਰਜ ਕੁਲਵੰਤ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਕੀਤੀ ਸਾਂਝੀਆਂ ਥਾਵਾਂ ’ਤੇ ਵਿਸ਼ੇਸ਼ ਚੈਕਿੰਗ

    Spread the love

    Spread the loveਤਪਾ ਮੰਡੀ, 26 ਜੁਲਾਈ (ਗੋਲਡੀ ਵਿਆਸ)-ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ ਪੁਲਿਸ ਵੱਲੋਂ ਸਕੂਲਾਂ,…

    Leave a Reply

    Your email address will not be published. Required fields are marked *