’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 8 ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ-

Spread the love
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਮਨਜੀਤ ਸਿੱਧੂ):- ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਐੱਸ.ਐੱਸ.ਪੀ. ਅਭਿਮੰਨਿਊ ਰਾਣਾ (ਆਈ.ਪੀ.ਐੱਸ.) ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਨੇ ਡਰੱਗ ਇੰਸਪੈਕਟਰਾਂ ਨਾਲ ਸਾਂਝੇ ਤੌਰ ’ਤੇ ਸਬ-ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ 8 ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਹ ਕਾਰਵਾਈ ਥਾਣਾ ਸਿਟੀ, ਥਾਣਾ ਸਦਰ ਅਤੇ ਥਾਣਾ ਬਰੀਵਾਲਾ ਦੇ ਇਲਾਕਿਆਂ ਵਿੱਚ ਕੀਤੀ ਗਈ। ਇਸ ਦੌਰਾਨ ਡੀ.ਐੱਸ.ਪੀ. ਬਚਨ ਸਿੰਘ, ਡਰੱਗ ਇੰਸਪੈਕਟਰ ਆਸ਼ੂਤੋਸ਼ ਗਰਗ ਅਤੇ ਕਰੀਬ 50 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ। ਚੈਕਿੰਗ ਦੌਰਾਨ ਮੈਡੀਕਲ ਸਟੋਰਾਂ ਦੇ ਸਟਾਕ ਰਜਿਸਟਰ, ਦਵਾਈਆਂ ਦੀ ਖਰੀਦ-ਵੇਚ ਦਾ ਰਿਕਾਰਡ, ਲਾਇਸੈਂਸ, ਨਸ਼ੀਲੀਆਂ ਦਵਾਈਆਂ ਦੀ ਵਿਕਰੀ ਸੰਬੰਧੀ ਦਸਤਾਵੇਜ਼, ਦਵਾਈਆਂ ਦੀ ਮਿਆਦ ਅਤੇ ਪੈਕਿੰਗ ਦੀ ਜਾਂਚ ਕੀਤੀ ਗਈ। ਕੁਝ ਥਾਵਾਂ ਤੋਂ ਦਵਾਈਆਂ ਦੇ ਨਮੂਨੇ ਵੀ ਲਏ ਗਏ। ਪੁਲਿਸ ਨੇ ਮੈਡੀਕਲ ਸਟੋਰ ਸੰਚਾਲਕਾਂ ਨੂੰ ਨਸ਼ਾ ਵਿਰੋਧੀ ਕਾਨੂੰਨਾਂ ਅਤੇ ਦਵਾਈਆਂ ਨਾਲ ਸਬੰਧਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਦਿੱਤੀ। ਨਾਲ ਹੀ ਚੇਤਾਵਨੀ ਦਿੱਤੀ ਗਈ ਕਿ ਗੈਰ-ਕਾਨੂੰਨੀ ਢੰਗ ਨਾਲ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ। ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *