ਰਿਜਨਲ ਟਰਾਂਸਪੋਰਟ ਦਫਤਰ ਫਿਰੋਜ਼ਪੁਰ ਦੇ ਚਾਰਦੀਵਾਰੀ ਤੇ ਲੱਗੀਆਂ ਦੋ ਲੋਹੇ ਦੀਆਂ ਗਰਿੱਲਾਂ ਹੋਈਆਂ ਗਾਇਬ।

Spread the love

ਫਿਰੋਜ਼ਪੁਰ 4 ਅਪ੍ਰੈਲ (ਅਸ਼ੋਕ ਭਾਰਦਵਾਜ) ਚੋਰੀ ਤੇ ਲੁੱਟ ਖੋਹਾਂ ਦੀਆਂ ਵਾਰਦਾਤਾਂ ਨਾਲ ਪੂਰਾ ਫਿਰੋਜ਼ਪੁਰ ਹੀ ਦਹਿਲਿਆ ਪਿਆ ਹੈ ਫਿਰੋਜ਼ਪੁਰ ਸ਼ਹਿਰ ਦਾ ਹਰ ਵਾਸੀ ਇਹਨਾਂ ਵਾਰਦਾਤਾ ਤੋ ਤੋਬਾ ਤੋਬਾ ਕਰ ਰਿਹਾ ਹੈ। ਇਹ ਵਾਰਦਾਤਾਂ ਰੁਕਣ ਦਾ ਨਾਮ ਹੀ ਨਹੀ ਲੈ ਰਹੀਆਂ ਆਏ ਦਿਨ ਕੋਈ ਨਾ ਕੋਈ ਵਾਰਦਾਤ ਇਥੇ ਅਕਸਰ ਦੇਖਣ ਨੂੰ ਮਿਲਦੀ ਹੈ ਤੇ ਇਥੋ ਦਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਸੋ ਰਿਹਾ ਹੈ ਕੁੰਭਕਰਨੀ। ਇਕੱਤਰ ਕੀਤੀ ਜਾਣਕਾਰੀ ਮੁਤਾਬਕ ਰਿਜਨਲ ਟਰਾਂਸਪੋਰਟ ਦਫਤਰ ਫਿਰੋਜ਼ਪੁਰ ਦੀ ਚਾਰਦੀਵਾਰੀ ਤੇ ਲੋਹੇ ਦੀਆਂ ਗਰੀਲਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆ ਇਸ ਦਫਤਰ ਦੇ ਕਰਮਚਾਰੀਆਂ ਨੇ ਦੱਸਿਆ ਕਿ ਦਫਤਰ ਦੇ ਕਰਮਚਾਰੀ ਵਲੋ ਚਾਰਦੀਵਾਰੀ ਦੇ ਆਸੇ ਪਾਸੇ ਖੜੇ ਘਾਹ ਨੂੰ ਸਾਫ ਕੀਤਾ ਜਾ ਰਿਹਾ ਸੀ ਤਾਂ ਅਚਾਨਕ ਚਾਰਦੀਵਾਰੀ ਤੇ ਲੱਗੀਆਂ ਲੋਹੇ ਦੀਆਂ ਦੋ ਗਰਿੱਲਾਂ ਉਤਰੀਆਂ ਹੋਈਆਂ ਦਿਖਾਈ ਦਿੱਤੀਆਂ ਜਿਸ ਦੀ ਜਾਣਕਾਰੀ ਦਫਤਰੀ ਅਮਲੇ ਦੇ ਉੱਚ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *