ਲਓ ਜੀ ! ਹੁਣ ਸ਼ਰਾਬ ਠੇਕੇਦਾਰ ਵੀ ਅਣ-ਅਧਿਕਾਰਤ ਕਲੋਨੀ ਕੱਟਣ ਦੀ ਤਿਆਰੀ ‘ਚ

Spread the love

ਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ ( ਮਨਪ੍ਰੀਤ ਮੋਨੂੰ ) – ਦੇਖਿਆ ਜਾਵੇ ਤਾਂ ਸ਼ਹਿਰ ‘ਚ ਕਈ ਅਣ-ਅਧਿਕਾਰਤ ਕਲੋਨੀਆਂ ਕੱਟੀਆਂ ਜਾ ਰਹੀਆ ਹਨ ਜੋਕਿ ਨਗਰ ਕੋਸਲ ਦਫਤਰ ਅਤੇ ਕਲੋਨਾਇਜ਼ਰਾਂ ਦੀ ਆਪਸੀ ਮਿਲੀਭੁਗਤ ਨਾਲ ਕੱਟੀਆ ਜਾ ਰਹੀਆ ਹਨ । ਸ਼ਹਿਰ ‘ਚ ਸ਼ਰੇਆਮ ਟੈਕਸ ਚੋਰੀ ਕਰਕੇ ਅਣ-ਅਧਿਕਾਰਤ ਕਲੋਨੀਆਂ ਕੱਟ ਕੇ ਪੰਜਾਬ ਸਰਕਾਰ ਦੇ ਖਜ਼ਾਨੇ ਨੂੰ ਵੱਡੇ ਪੱਧਰ ‘ਤੇ ਚੂਨਾ ਲਗਾਇਆ ਜਾ ਰਿਹਾ ਹੈ ਪਰ ਫਿਰ ਵੀ ਨਗਰ ਕੋਸਲ ਤੋਂ ਇਲਾਵਾ ਵੀ ਕਿੳੇ ਵੀ ਪ੍ਰਸ਼ਾਸ਼ਨਿਕ ਅਧਿਕਾਰੀ ਦੀ ਨਿਗ੍ਹਾ ਇਹ ਹੋ ਰਹੀ ਟੈਕਸ ਚੋਰੀ ਵੱਲ ਨਹੀ ਗਈ । ਦੇਖਣ ‘ਚ ਤਾਂ ਇੰਝ ਜਾਪ ਰਿਹਾ ਹੈ ਕਿ ਸਬੰਧਤ ਅਧਿਕਾਰੀ/ਕਰਮਚਾਰੀ ਵੱਲੋਂ ਉਸ ਦਾ ਬਣਦਾ ਹਿੱਸਾ ਸਮੇਂ ‘ਤੇ ਪਹੁੰਚਾ ਦਿੱਤਾ ਜਾਂਦਾ ਹੈ । ਸ਼ਾਇਦ ਇਸੇ ਕਾਰਨ ਹੀ ਨਗਰ ਕੋਸਲ ਦਫਤਰ ਅਤੇ ਹੋਰ ਸਬੰਧਤ ਵਿਭਾਗ ਕਲੋਨਾਇਜ਼ਰਾਂ ਖਿਲਾਫ ਕਾਰਵਾਈ ਕਰਨ ਤੋਂ ਕੰਨੀ ਕੰਤਰਾਉਦੇ ਆਮ ਹੀ ਦੇਖੇ ਜਾਂਦੇ ਹਨ । ਜਦ ਕੋਈ ਅਣ-ਅਧਿਕਾਰਤ ਕਲੋਨੀ ਕੱਟੀ ਜਾਂਦੀ ਹੈ ਤਾਂ ਪੱਤਰਕਾਰਾਂ ਵੱਲੋਂ ਖਬਰਾਂ ਆਦਿ ਲਗਾਈਆਂ ਜਾਂਦੀਆਂ ਹਨ ਪਰ ਸ਼ਹਿਰ ਦੀ ਬਾਈਪਾਸ ‘ਤੇ ਇੱਕ ਸ਼ਰਾਬ ਠੇਕੇਦਾਰ ਵੱਲੋਂ ਵੀ ਅਣ-ਅਧਿਕਾਰਤ ਕਲੋਨੀ ਕੱਟਣ ਦੀਆਂ ਤਿਆਰੀਆਂ ਹੋ ਰਹੀਆ ਹਨ । ਹੈਰਾਨਗੀ ਦੀ ਗੱਲ ਤਾਂ ਇਹ ਹੈ ਕਿ ਇਸ ਸਬੰਧੀ ਜਾਣਕਾਰੀ ਪੱਤਰਕਾਰ ਕੋਲ ਸਮੇਂ ਤੋਂ ਪਹਿਲ੍ਹਾਂ ਪਹੁੰਚ ਜਾਂਦੀ ਹੈ ਪਰ ਨਗਰ ਕੋਸਲ ਦਫਤਰ ਕੋਲ ਕਿਉ ਨਹੀ ਪਹੁੰਚਦੀ ? ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਧਿਕਾਰਤ ਕਲੋਨੀ ਕੱਟ ਕੇ ਵੱਡੇ ਪੱਧਰ ‘ਤੇ ਟੈਕਸ ਚੋਰੀ ਕਰਨ ਲਈ ਨਗਰ ਕੋਸਲ ਦਫਤਰ ਦੇ ਕੁਝ ਅਧਿਕਾਰੀ/ਕਰਮਚਾਰੀ ਨਾਲ ਸੈਟਿੰਗ ਆਦਿ ਵੀ ਹੋ ਚੁੱਕੀ ਹੈ ਅਤੇ ਆਉਣ ਵਾਲੇ ਕੁਝ ਦਿਨਾਂ ‘ਚ ਹੀ ਸ਼ਰਾਬ ਠੇਕੇਦਾਰ ਵੱਲੋਂ ਅਣ-ਅਧਿਕਾਰਤ ਕਲੋਨੀ ਕੱਟਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ? ਪਰ ਅਫਸੋਸ ਤਦ ਵੀ ਨਗਰ ਕੋਸਲ ਦਫਤਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੋਈ ਵੀ ਕਾਰਵਾਈ ਨਹੀ ਕੀਤੀ ਜਾਏਗੀ ਜਾ ਫਿਰ ਸਿਰਫ ਨੋਟਿਸ ਕੱਢ ਕੇ ਪੱਲਾ ਝਾੜ੍ਹ ਲਿਆ ਜਾਂਦਾ ਹੈ ।

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *